
ਸ਼ਾਮ ਸਿੰਘ ਅਟਾਰੀ ਗੁਰਮਤਿ ਕਾਲਜ ਫ਼ਤਹਿਗੜ੍ਹ ਸਭਰਾ ਵਿਖੇ ਧਾਰਮਿਕ ਮੁਕਾਬਲਿਆਂ ਵਿੱਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
Fri 25 Oct, 2024 0
ਚੋਹਲਾ ਸਾਹਿਬ 25 ਅਕਤੂਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ, ਸੁਹਾਵਾ ਦੇ ਨੌਵੀਂ ਜਮਾਤ ਤੋਂ ਬਾਰਵੀਂ ਜਮਾਤ ਦੇ ਪੰਦਰਾਂ ਵਿਿਦਆਰਥੀਆਂ ਨੇ ਸ਼ਾਮ ਸਿੰਘ ਅਟਾਰੀ ਗੁਰਮਤਿ ਕਾਲਜ ਫ਼ਤਹਿਗੜ੍ਹ ਸਭਰਾ ਵਿਖੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿੱਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹਨਾਂ ਮੁਕਾਬਲਿਆਂ ਵਿੱਚੋਂ ਸੰਵਾਦ (ਦਕਲ਼ਵਕ) ਮੁਕਾਬਲੇ ਵਿੱਚ ਦਿਲਬਰ ਸਿੰਘ( ਗਿਆਰਵੀਂ ਜਮਾਤ) ਅਤੇ ਗੁਰਸ਼ਾਨ ਸਿੰਘ ( ਨੌਵੀਂ ਜਮਾਤ) ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਕੁਇਜ਼ ਮੁਕਾਬਲੇ ਵਿੱਚ ਹਰਪ੍ਰੀਤ ਸਿੰਘ, ਹਿੰਮਤਦੀਪ ਸਿੰਘ, ਹਰਨੂਰ ਸਿੰਗ (ਬਾਰਵੀਂ ਜਮਾਤ) ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਦੁਮਾਲਾ ਮੁਕਾਬਲੇ ਵਿੱਚ ਜਸਕਰਨ ਸਿੰਘ (ਬਾਰਵੀਂ ਜਮਾਤ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਇਸ ਸਕੂਲ ਦੇ 20 ਵਿਿਦਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ । ਜੇਤੂ ਵਿਿਦਆਰਥੀਆਂ ਨੂੰ ਸ਼ੀਲਡ, ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਧਾਰਮਿਕ ਵਿਭਾਗ ਦੇ ਅਧਿਆਪਕ ਮੈਡਮ ਗੁਰਪ੍ਰੀਤ ਕੌਰ ਅਤੇ ਸ। ਪ੍ਰਭਜੀਤ ਸਿੰਘ ਦਾ ਵੀ ਸੰਸਥਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ।ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਮੁਖੀ ਬਾਬਾ ਹਾਕਮ ਸਿੰਘ ਜੀ ਨੇ ਇਹਨਾਂ ਸਾਰੇ ਵਿਿਦਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਹਨਾਂ ਨੂੰ ਆਸ਼ੀਰਵਾਦ ਦਿੱਤਾ ਕਿ ਉਹ ਹੋਰ ਵੀ ਉਚ- ਸਥਾਨ ਪ੍ਰਾਪਤ ਕਰਨ। ਸਕੂਲ ਦੇ ਪ੍ਰਿੰਸੀਪਲ ਡਾ। ਰਿਤੂ ਜੀ ਨੇ ਦੱਸਿਆ ਕਿ ਸੰਤ ਬਾਬਾ ਸੁੱਖਾ ਸਿੰਘ ਜੀ ਦੀ ਸਰਪ੍ਰਸਤੀ ਅਤੇ ਬਾਬਾ ਹਾਕਮ ਸਿੰਘ ਜੀ ਦੀ ਅਗਵਾਈ ਅਤੇ ਯੋਗ ਪ੍ਰਬੰਧਨ ਹੇਠ ਇਹ ਸਕੂਲ ਤਰੱਕੀ ਦੀ ਰਾਹ ਤੇ ਵੱਧਦਾ ਜਾ ਰਿਹਾ ਹੈ। ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਐਸ।ਕੇ ਦੁੱਗਲ ਅਤੇ ਮੈਡਮ ਪਵਨਪ੍ਰੀਤ ਕੌਰ, ਸ ਜਸਪਾਲ ਸਿੰਘ ਅਤੇ ਹੋਰ ਸਟਾਫ਼ ਵੀ ਹਾਜ਼ਰ ਸੀ।
Comments (0)
Facebook Comments (0)