
ਯੁਵਰਾਜ ਸਿੰਘ ਨੇਗੂਗਲ 'ਤੇ ਸਭ ਤੋਂ ਵੱਧ ਲੱਭੇ ਜਾਣ 'ਚ ਮਾਰੀ ਬਾਜ਼ੀ
Sat 14 Dec, 2019 0
ਨਵੀਂ ਦਿੱਲੀ : ਗੂਗਲ ਇੰਡੀਆ ਨੇ ਇਸ ਸਾਲ ਦੇਸ਼ 'ਚ ਸਭ ਤੋਂ ਜ਼ਿਆਦਾ ਸਰਚ ਕੀਤੇ ਜਾਣ ਵਾਲੇ ਇੰਵੈਂਟਸ ਅਤੇ ਮਸ਼ਹੂਰ ਹਸਤੀਆਂ ਦੀ ਲਿਸਟ ਜਾਰੀ ਕੀਤੀ ਹੈ। ਇਸ ਸੂਚੀ 'ਚ ਭਾਰਤ ਦੇ ਸਾਬਕਾ ਦਿੱਗਜ ਖਿਡਾਰੀ ਯੁਵਰਾਜ ਸਿੰਘ ਨੇ ਬਾਜੀ ਮਾਰੀ ਹੈ। ਇਸ ਗੱਲ ਦਾ ਪ੍ਰਗਟਾਵਾ ਹਾਲ ਹੀ 'ਚ ਗੂਗਲ ਦੀ ਰਿਪੋਰਟ 'ਚ ਕੀਤਾ ਗਿਆ ਹੈ।
ਯੁਵਰਾਜ ਸਿੰਘ ਨੇ ਆਪਣੇ ਕਰੀਅਰ 'ਚ ਕਈ ਵੱਡੇ ਖਿਤਾਬ ਆਪਣੇ ਨਾਂ ਕੀਤੇ ਹਨ ਪਰ ਹਾਲ ਹੀ 'ਚ ਉਨ੍ਹਾਂ ਦੇ ਨਾਂ ਇਕ ਹੋਰ ਰਿਕਾਰਡ ਦਰਜ ਹੋ ਗਿਆ। ਗੂਗਲ ਇੰਡੀਆ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਯੁਵਰਾਜ ਸਿੰਘ, ਇਸ ਸਾਲ 'ਚ ਦੇਸ਼ 'ਚ ਸਭ ਤੋਂ ਜ਼ਿਆਦਾ ਸਰਚ ਕੀਤੇ ਜਾਣ ਵਾਲੀਆਂ ਹਸਤੀਆਂ ਦੀ ਸੂਚੀ 'ਚ ਤੀਜੇ ਸਥਾਨ 'ਤੇ ਹੈ।
Comments (0)
Facebook Comments (0)