ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਭਾਰਤ ਬੰਦ ਦਾ ਕੀਤਾ ਸਮਰਥਨ।

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਭਾਰਤ ਬੰਦ ਦਾ ਕੀਤਾ ਸਮਰਥਨ।

ਚੋਹਲਾ ਸਾਹਿਬ 24 ਸਤੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ  ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੋ ਭਾਰਤ ਬੰਦ ਦਾ ਸੱਦਾ 27 ਸਤੰਬਰ ਨੂੰ ਦਿੱਤਾ ਗਿਆ ਹੈ ਉਸ ਦਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਰਥਨ ਕੀਤਾ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਂਝੇ ਰੂਪ ਵਿੱਚ ਯੂਨੀਅਨ ਦੀ ਬਲਾਕ ਪ੍ਰਧਾਨ ਜਤਿੰਦਰ ਕੌਰ ਅਤੇ ਸਰਕਲ ਚੋਹਲਾ ਸਾਹਿਬ ਦੇ ਪ੍ਰਧਾਨ ਰਜਵੰਤ ਕੌਰ ਨੇ ਪੱਤਰਕਾਰਾਂ ਨਾਲ ਲਗਬਾਤ ਦੌਰਾਨ ਕੀਤਾ।ਉਹਨਾਂ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਇਹ ਕਿਸਾਨ ਵਿਰੋਧੀ ਕਾਨੂੰਨ ਕਿਸਾਨਾਂ ਨੂੰ ਡੋਬ ਦੇਣਗੇ ਇਸ ਕਰਕੇ ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਂਗਣਵਾੜੀ ਮੁਲਾਜ਼ਮ ਯੂਨੀਅਨ ਕਿਸਾਨ ਜਥੇਬੰਦੀਆਂ ਦਾ ਪਹਿਲੇ ਦਿਨ ਤੋਂ ਹੀ ਡਟ ਕੇ ਸਾਥ ਦੇ ਰਹੀ ਹੈ ਤੇ 27 ਸਤੰਬਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਵੱਲੋਂ ਦਿੱਤੇ ਜਾਣ ਵਾਲੇ ਧਰਨਿਆਂ ਮੁਜ਼ਾਹਰਿਆਂ ਵਿੱਚ ਪੰਜਾਬ ਦੇ ਸਾਰੇ ਥਾਵਾਂ ਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ।