
ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ।
Wed 15 Sep, 2021 0
ਚੋਹਲਾ ਸਾਹਿਬ 15 ਸਤੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਵਿਸ਼ੇ ਬਾਰੇ ਜਾਣਕਾਰੀ ਦੇਣ ਲਈ ਕਾਲਜ ਦੇ ਧਾਰਮਿਕ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਧਾਰਮਿਕ ਕੁਇਜ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਕਾਲਜ ਅਤੇ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਭਾਗ ਲਿਆ ਗਿਆ। ਇਸ ਸਮਾਗਮ ਵਿੱਚ ਕਾਲਜ ਦੇ ਧਾਰਮਿਕ ਸਿੱਖਿਆ ਵਿਭਾਗ ਦੇ ਮੈਡਮ ਕਿਰਨਜੀਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ।ਉਪਰੰਤ ਵਿਦਿਆਰਥੀਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਬਾਣੀ ਦੀ ਜਾਣਕਾਰੀ ਨਾਲ ਸੰਬੰਧਤ ਧਾਰਮਿਕ ਕੁਇਜ ਕਰਵਾਇਆਂ ਗਿਆ ਜਿਸ ਵਿੱਚ ਗੁਰਸਿਮਰਨਪ੍ਰੀਤ ਸਿੰਘ ,ਸੁਖਪਾਲ ਸਿੰਘ , ਸੁਖਮਨਜੀਤ ਸਿੰਘ ਨੇ ਪਹਿਲਾ ਸਥਾਨ , ਸਹਿਜਪ੍ਰੀਤ ਸਿੰਘ ਸੁਖਮਨ ਕੌਰ ,ਮਨਜੀਤ ਸਿੰਘ ਨੇ ਦੂਸਰਾ ਸਥਾਨ ਮਨਜਿੰਦਰ ਕੌਰ , ਰਮਨਦੀਪ ਕੌਰ , ਹਰਮਨਪ੍ਰੀਤ ਕੌਰ ਅਤੇ ਸੋਮਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਸਿਮਰਨਜੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ।ਇਸੇ ਤਰਾਂ ਭਾਸ਼ਣ ਮੁਕਾਬਲਿਆਂ ਵਿੱਚ ਜੋਬਨਪ੍ਰੀਤ ਕੋਰ ਨੇ ਪਹਿਲਾ ਰੁਚਿਕਾ ਨੇ ਦੂਸਰਾ ਅਤੇ ਪ੍ਰਭਜੋਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ: ਕੁਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸਮਾਗਮ ਵਿੱਚ ਸ਼ਿਰਕਤ ਕੀਤੀ।ਉਨ੍ਹਾਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਥਥਛੇਜੀ ਦੀ ਮਹਾਨਤਾ ਬਾਰੇ ਦੱਸਦਿਆਂ ਇਸ ਦੀਆ ਸਿੱਖਿਆਵਾਂ ਨੂੰ ਜੀਵਨ ਵਿੱਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮੇ ਕਾਲਜ ਪ੍ਰਿੰਸੀਪਲ ਡਾਕਟਰ ਕੁਲਵਿੰਦਰ ਸਿੰਘ ਵੱਲੋਂ ਵੱਖ ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਵੀ ਕੀਤੀ ਗਈ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜਿਰ ਸੀ।
Comments (0)
Facebook Comments (0)