ਭਾਜਪਾ ਨੇ ਸਵੀਕਾਰੀ ਹਾਰ : ਨੱਡਾ ਨੇ ਕੇਜਰੀਵਾਲ ਨੂੰ ਦਿੱਤੀ ਵਧਾਈ, ਕਿਹਾ- ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ

ਭਾਜਪਾ ਨੇ ਸਵੀਕਾਰੀ ਹਾਰ : ਨੱਡਾ ਨੇ ਕੇਜਰੀਵਾਲ ਨੂੰ ਦਿੱਤੀ ਵਧਾਈ, ਕਿਹਾ- ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ

ਨਵੀਂ ਦਿੱਲੀ, 11 ਫਰਵਰੀ- ਭਾਜਪਾ ਨੇ ਦਿੱਲੀ 'ਚ ਆਪਣੀ ਹਾਰ ਨੂੰ ਸਵੀਕਾਰ ਕਰ ਲਿਆ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਨੇ ਟਵੀਟ ਕਰਕੇ ਕਿਹਾ, ''ਭਾਜਪਾ ਲੋਕਾਂ ਦੇ ਫ਼ਤਵੇ ਨੂੰ ਸਵੀਕਾਰ ਕਰਦੀ ਹੈ। ਅਸੀਂ ਇੱਕ ਰਚਨਾਤਮਕ ਵਿਰੋਧੀ ਧਿਰ ਦੇ ਰੂਪ ਆਪਣੀ ਭੂਮਿਕਾ ਨਿਭਾਵਾਂਗੇ ਅਤੇ ਵਿਧਾਨ ਸਭਾ 'ਚ ਜਨਤਾ ਦੇ ਮੁੱਦਿਆਂ ਨੂੰ ਚੁੱਕਾਂਗੇ। ਮੈਂ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਾਰਟੀ ਨੂੰ ਵਧਾਈ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਸਰਕਾਰ ਜਨਤਾ ਦੇ ਵਿਕਾਸ ਲਈ ਕੰਮ ਕਰੇਗੀ।''