`ਨੋ ਸਕੂਲ-ਨੋ-ਵੋਟ’ ਦੇ ਪੋਸਟਰ ਹੱਥਾਂ ਵਿੱਚ ਫੜ੍ਹਕੇ ਅਧਿਆਪਕਾਂ ਨੇ ਜਤਾਇਆ ਰੋਸ
Fri 21 Jan, 2022 0ਚੋਹਲਾ ਸਾਹਿਬ 21 ਜਨਵਰੀ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਇਲਾਕੇ ਦੀ ਮਹਾਨ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸੁਹਾਵਾ ਜੋ ਬਾਬਾ ਸੁੱਖਾ ਸਿੰਘ ਮੁੱਖੀ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਅਤੇ ਬਾਬਾ ਹਾਕਮ ਸਿੰਘ ਉੱਪ ਮੁੱਖੀ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਹੈ ਵਿਖੇ ਅੱਜ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਸਕੂਲ ਦੇ ਆਧਿਆਪਕਾਂ ਵੱਲੋਂ ਨੋ ਸਕੂਲ ਨੋ ਵੋਟ ਦੇ ਪੋਸਟਰ ਫੜਕੇ ਪ੍ਰਸ਼ਾਸ਼ਨ ਖਿਲਾਫ ਜਮਕੇ ਰੋਸ ਮੁਜਾਹਰਾ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਮੈਡਮ ਅਨੂ ਭਰਦਵਾਜ਼ ਨੇ ਦੱਸਿਆ ਕਿ ਕੋਵਿਡ 19 ਕਾਰਨ ਸਕੂਲ ਬੰਦ ਕਰ ਦਿੱਤੇ ਗਏ ਹਨ ਜਿਸ ਕਾਰਨ ਜਿੱਥੇ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੋ ਰਿਹਾ ਹੈ ਉੱਥੇ ਲੱਖਾਂ ਅਧਿਆਪਕ ਬੇਰੁਜਗਾਰ ਹੋ ਗਏ ਹਨ ਉਹਨਾਂ ਪਾਸ ਰੋਜਗਾਰ ਦਾ ਕੋਈ ਸਾਧਨ ਨਾ ਹੋਣ ਕਾਰਨ ਉਹ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ।ਉਹਨਾਂ ਕਿਹਾ ਕਿ ਪਿਛਲੇ ਸਾਲ ਵੀ ਸਕੂਲ ਬੰਦ ਕਰ ਦਿੱਤੇ ਗਏ ਸਨ ਜਿਸ ਕਾਰਨ ਵਿਦਿਆਰਥੀਆਂ ਦੇ ਨਾਲ ਨਾਲ ਅਧਿਆਪਕਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਹੁਣ ਫਿਰ ਸਕੂਲ ਬੰਦ ਕਰ ਦਿੱਤੇ ਗਏ ਹਨ।ਉਹਨਾਂ ਪ੍ਰਸ਼ਾਸ਼ਨ ਪਾਸੋ ਮੰਗ ਕੀਤੀ ਕਿ ਉਹ ਜਲਦ ਤੋਂ ਜਲਦ ਸਕੂਲਾਂ ਨੂੰ ਖੋਲਣ ਦੀ ਪ੍ਰਵਾਨਗੀ ਦਵੇ ਤਾਂ ਜੋ ਬੱਚਿਆਂ ਦਾ ਭਵਿੱਖ ਬਚ ਸਕੇ ਅਤੇ ਅਧਿਆਪਕਾਂ ਪਾਸ ਵੀ ਰੁਜਗਾਰ ਰਹਿ ਜਾਵੇ।ਇਸ ਸਮੇਂ ਸਕੂਨ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।
Comments (0)
Facebook Comments (0)