ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ‘ਚ ਡੇਗੂ ਦੀ ਰੋਕਥਾਮ ਲਈ ਵਿਿਦਆਰਥੀਆਂ ਨੂੰ ਜਾਗਰੂਕ ਕੀਤਾ ।

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ‘ਚ ਡੇਗੂ ਦੀ ਰੋਕਥਾਮ ਲਈ ਵਿਿਦਆਰਥੀਆਂ ਨੂੰ ਜਾਗਰੂਕ ਕੀਤਾ ।

ਚੋਹਲਾ ਸਾਹਿਬ 15 ਸਤੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜਿਲ੍ਹਾ ਟੀਕਾਕਰਨ ਅਫਸਰ ਡਾਕਟਰ ਵਰਿੰਦਰਪਾਲ ਕੌਰ ਅਤੇ ਜਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਸਿਮਰਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾਕਟਰ ਕਰਨਵੀਰ ਸਿੰਘ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ ਐਚ ਸੀ ਸਰਹਾਲੀ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਸਰਹਾਲੀ ਦੇ ਕਰਮਚਾਰੀ ਅੰਗਰੇਜ ਸਿੰਘ,  ਸਤਨਾਮ ਸਿੰਘ , ਜਸਪਿੰਦਰ ਸਿੰਘ, ਬਿਕਰਮਜੀਤ ਸਿੰਘ ਅਤੇ ਸਵਰਨ ਸਿੰਘ ਤੇ ਕਾਲਜ ਦੀ ਪ੍ਰਿੰਸੀਪਲ ਡਾਕਟਰ ਕਵਲਜੀਤ ਕੌਰ ਵੱਲੋਂ ਕਾਲਜ ਦੇ ਵਿਿਦਆਰਥੀਆਂ  ਨੂੰ ਡੇਗੂ ਦੀ ਰੋਕਥਾਮ ਲਈ ਆਪਣਾ ਆਲਾ- ਦੁਆਲਾ ਸਾਫ਼ ਰੱਖਣ ਅਤੇ ਖੁਲੀਆਂ ਜਗ੍ਹਾਂ ਤੇ ਪਾਣੀ ਇਕੱਠਾ ਨਾ ਹੋਣ ਦੇਣ ਲਈ ਜਾਗਰੂਕ ਕੀਤਾ ਅਤੇ ਨਾਲ ਹੀ ਇਹ ਵੀ ਦੱਸਿਆ ਕਿ ਸਮੇਂ ਸਮੇਂ ਤੇ ਲੋਕ ਆਪਣੇ ਘਰਾਂ ‘ਚ ਪਏ ਖਾਲੀ ਡਰੰਮ , ਟੁੱਟੇ ਭੱਜੇ ਸਮਾਨ ਵਿੱਚ ਡੇਗੂ ਮੱਛਰ ਦੇ ਲਾਰਵੇ ਦੀ ਪੈਦਾਵਾਰ ਨੂੰ ਰੋਕਣ ਲਈ ਕੀ ਕੀ ਉਪਰਾਲੇ ਕਰਨ, ਤਾਂ ਜੋ ਬਦਲਦੇ ਮੌਸਮ ਦੋਰਾਨ ਡੇਗੂ ਮੱਛਰ ਦੀ ਮਾਰ ਤੋਂ ਬਚਿਆ ਜਾ ਸਕੇ।ਕਾਲਜ ਪ੍ਰਿੰਸੀਪਲ ਡਾਕਟਰ ਕਵਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਵਿਿਦਆ ਦਾ ਚਾਨਣ ਘਰ ਘਰ ਪਹੁੰਚਾਉਣ ਅਤੇ ਉੱਚ ਸਿੱਖਿਆ ਹਾਸਲ ਕਰਨ ਦੇ ਮਕਸਦ ਨਾਲ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਕਾਲਜ ਦੀ ਸਥਾਪਨਾ ਕੀਤੀ ਸੀ। ਇਸ ਸਮੇਂ ਪ੍ਰੋਫੈਸਰ ਹਿੰਮਤ ਸਿੰਘ ਨੇ ਦੱਸਿਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਹੇਠ ਵਿਿਦਆ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਇਸ ਕਾਲਜ ਵਿੱਚ ਉੱਚ ਯੋਗਤਾ ਪ੍ਰਾਪਤ, ਤਜ਼ਰਬੇਕਾਰ ਅਤੇ ਮਿਹਨਤੀ ਸਟਾਫ਼ ਵੱਲੋਂ ਵਿਿਦਆਰਥੀਆਂ ਦੀ ਸਮੁੱਚੀ ਸ਼ਖ਼ਸੀਅਤ-ਉਸਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ ਅਤੇ ਸਮਾਜਿਕ ਭਲਾਈ ਦੇ ਕੰਮਾਂ ਲਈ ਵੀ ਸਮੇਂ ਸਮੇਂ ਤੇ ਸੈਮੀਨਾਰ ਆਯੋਜਿਤ ਕਰਕੇ ਵਿਿਦਆਰਥੀਆਂ ਨੂੰ ਜਾਗਰੂਕ ਕੀਤਾ ਜਾਂਦਾ ਹੈ।ਕਾਲਜ ਦੇ ਪ੍ਰਿੰਸੀਪਲ ਕਾਡਟਰ ਕਵਲਜੀਤ ਕੌਰ ਅਤੇ ਪ੍ਰੋਫੈਸਰ ਹਿੰਮਤ ਸਿੰਘ ਵੱਲੋਂ ਸਿਵਲ ਹਸਪਤਾਲ ਤੋਂ  ਆਈ ਟੀਮ ਟੀਮ ਦਾ ਧੰਨਵਾਦ ਕੀਤਾ।ਇਸ ਸਮੇਂ ਪ੍ਰੋਫੈਸਰ ਬਲਜਿੰਦਰ ਸਿੰਘ,ਪ੍ਰੋਫੈਸਰ ਜਗਜੀਤ ਸਿੰਘ,ਪ੍ਰੋਫੈਸਰ ਕਿਰਨਦੀਪ ਕੌਰ ਆਦਿ ਹਾਜਰ ਸਨ।