ਬਾਦਲ ਦੇ ਜਨਮ ਦਿਨ ਮੌਕੇ ਬ੍ਰਹਮਪੁਰਾ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਵੱਲੋਂ ਖੂਨਦਾਨ ਕੈਂਪ ਲਾਇਆ

ਬਾਦਲ ਦੇ ਜਨਮ ਦਿਨ ਮੌਕੇ ਬ੍ਰਹਮਪੁਰਾ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਵੱਲੋਂ ਖੂਨਦਾਨ ਕੈਂਪ ਲਾਇਆ

ਚੋਹਲਾ ਸਾਹਿਬ 08 ਦਸੰਬਰ 2023: (ਸਨਦੀਪ ਸਿੱਧੂ,ਪਰਮਿੰਦਰ ਚੋਹਲਾ) 
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਅੱਜ ਗੁਰਦੁਆਰਾ ਪਾਤਸ਼ਾਹੀ ਪੰਜਵੀ ਚੋਹਲਾ ਸਾਹਿਬ ਵਿਖੇ ਅਕਾਲੀ ਵਰਕਰ ਅਤੇ ਆਮ ਜਨਤਾ ਦੇ ਸਹਿਯੋਗ ਨਾਲ ਇੱਕ ਸਫ਼ਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਖੂਨਦਾਨ ਕੈਂਪ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਦੀ ਯਾਦ ਵਿੱਚ ਸਦ ਭਾਵਨਾ ਦਿਵਸ ਵਜੋਂ ਮਨਾਇਆ ਗਿਆ। ਪੰਜਾਬ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਆਪਣੇ ਕਾਰਜ਼ਕਾਲ ਦੌਰਾਨ, ਸਰਦਾਰ ਬਾਦਲ ਨੇ ਪੰਜਾਬ ਦੇ ਸਾਰੇ ਵਰਗਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਅਣਥੱਕ ਜੀਵਨ ਸਮਰਪਿਤ ਕੀਤਾ ਹੈ।ਇਸ ਮੌਕੇ ਗੱਲਬਾਤ ਕਰਦਿਆਂ ਬ੍ਰਹਮਪੁਰਾ ਨੇ ਆਮ ਆਦਮੀ ਪਾਰਟੀ ਚੋ ਫ਼ੈਲੇ ਭ੍ਰਿਸ਼ਟਾਚਾਰ ੋਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਦਿੱਲੀ ਦੇ ਹਰ ਵਿਭਾਗ ਵਿੱਚ ਰਿਸ਼ਵਤਖੋਰੀ ਇੱਕ ਨਿਯਮ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸਾਰਿਆਂ ਨੂੰ ਇਹ ਸੋਚਣ ਦੀ ਲੋੜ ਹੈ ਕਿ ਅਜਿਹੀਆਂ ਪ੍ਰਸਥਿਤੀਆਂ ਵਿੱਚ ੋਆਪੋ ਦੇ ਸ਼ਾਸਨਕਾਲ ਦੌਰਾਨ ਪੰਜਾਬ ਦਾ ਭਲਾ ਕਿਵੇਂ ਹੋ ਸਕਦਾ ਹੈੈ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਨਿੱਜੀ ਮੁਫ਼ਾਦਾਂ ਲਈ ਖ਼ਜ਼ਾਨੇ ਨੂੰ ਲੁੱਟਣ ਦੇ ਦੋਸ਼ਾਂ ਨੂੰ ਉਜਾਗਰ ਕੀਤਾ। ਹਾਲੀ ਵਿਚ ਹੋਈਆਂ ਚੋਣਾਂ ਦੇ ਨਤੀਜਿਆਂ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਅਤੇ ਉਸਦੇ ਸਾਥੀਆਂ ਲਈ ਪ੍ਰਚਾਰ ਕਰਨ ਲਈ ਹਵਾਈ ਯਾਤਰਾ ਰਾਹੀਂ ਪੰਜਾਬ ਦੀ ਜਨਤਾ ਦੇ ਪੈਸਿਆਂ ਦੀ ਵਰਤੋਂ ਦਾ ਖ਼ੁਲਾਸਾ ਕੀਤਾ ਹੈ। ਫ਼ਿਰ ਵੀ, ਇਹਨਾਂ ਚੋਣਾਂ ਵਿੱਚ, ਆਮ ਆਦਮੀ ਪਾਰਟੀ ਨੂੰ ਨੋਟਾ ਦੇ ਮੁਕਾਬਲੇ ਤੋਂ ਵੀ ਘੱਟ ਵੋਟਾਂ ਹਾਸਿਲ ਹੋਈਆਂ ਹਨ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਵੱਲੋਂ ਕੀਤੇ ਜਾ ਰਹੇ ਯਤਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਟੁੱਟ ਸਮਰਥਨ ‘ਤੇ ਭਰੋਸਾ ਜਤਾਇਆ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ‘ਬੰਦੀ ਸਿੰਘਾਂ’ ਦੀ ਰਿਹਾਈ ਦੇ ਦੇ ਸੰਬੰਧ ਵਿੱਚ ਕੇਂਦਰ ਸਰਕਾਰ ਨੂੰ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਸ੍ਰ। ਬ੍ਰਹਮਪੁਰਾ ਨੇ ਪੰਜਾਬ ਦੇ ਜਨਤਾ ਨੂੰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਇੱਕਜੁੱਟ ਹੋਣ, ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਦੂਰਅੰਦੇਸ਼ੀ ਅਗਵਾਈ ਹੇਠ ਅਕਾਲੀ ਦਲ ਦੇ ਹੱਥਾਂ ਵਿੱਚ ਸੁਰੱਖਿਅਤ ਹੈ। ਉਨ੍ਹਾਂ ਸਦ ਭਾਵਨਾ ਦਿਵਸੋ ਦੇ ਮੌਕੇ ੋਤੇ ਲਗਾਏ ਗਏ ਖ਼ੂਨਦਾਨ ਕੈਂਪ ਨੂੰ ਲੋੜਵੰਦਾਂ ਦੀ ਸਹਾਇਤਾ ਲਈ ਸਭ ਤੋਂ ਮਹੱਤਵਪੂਰਨ ਯੋਗਦਾਨ ਵਜੋਂ ਕਰਾਰ ਦਿੱਤਾ ਗਿਆ।ਇਸ ਮੌਕੇ ਹੋਰ ਅਕਾਲੀ ਵਰਕਰਾਂ ਸਮੇਤ ਬਖਸ਼ੀਸ਼ ਸਿੰਘ ਦਿਆਲ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ, ਕੁਲਦੀਪ ਸਿੰਘ ਮੰਤਰੀ ਗੋਰਖਾ, ਕੁਲਵਿੰਦਰ ਸਿੰਘ ਸਾਬਕਾ ਸਰਪੰਚ ਗੋਰਖਾ, ਡੀਸੀ ਬਾਕੀਪੁਰ, ਮਲਕੀਤ ਸਿੰਘ ਸਾਬਕਾ ਸਰਪੰਚ ਬਾਕੀਪੁਰ,  ਦਿਲਬਾਗ ਸਿੰਘ ਕਾਹਲਵਾਂ, ਮਨਜਿੰਦਰ ਸਿੰਘ ਮਿੰਟੂ ਛਾਪੜੀ ਸਾਹਿਬ, ਸੁਖਜਿੰਦਰ ਸਿੰਘ ਲਾਡੀ ਖਡੂਰ ਸਾਹਿਬ, ਮੇਘ ਸਿੰਘ ਖਡੂਰ ਸਾਹਿਬ, ਰਣਜੀਤ ਸਿੰਘ ਪੱਪੂ ਖਡੂਰ ਸਾਹਿਬ, ਜਥੇਦਾਰ ਗੱਜਨ ਸਿੰਘ ਖਡੂਰ ਸਾਹਿਬ, ਕਸ਼ਮੀਰ ਸਿੰਘ ਟਰਾਂਸਪੋਰਟਰ ਖਡੂਰ ਸਾਹਿਬ, ਕਾਬਲ ਸਿੰਘ ਭੈਲ , ਡੀਐਸਪੀ ਕੁਲਦੀਪ ਸਿੰਘ ਜਾਮਾਰਾਏ, ਪ੍ਰਧਾਨ ਮਲਕੀਤ ਸਿੰਘ ਜੋਧਪੁਰ, ਹਰਦੀਪ ਸਿੰਘ ਸਾਬਕਾ ਸਰਪੰਚ ਰਾਣੀ ਵਲਾਹ, ਜਗਜੀਤ ਸਿੰਘ ਸਾਬਕਾ ਸਰਪੰਚ ਘੜਕਾ, ਗੁਰਵਿੰਦਰ ਸਿੰਘ ਬੱਲ ਘੜਕਾ, ਸੂਬੇਦਾਰ ਸਰਦੂਲ ਸਿੰਘ ਰਾਹਲ ਚਾਹਲ,  ਜਸਬੀਰ ਸਿੰਘ ਜੱਸ ਕਾਹਲਵਾਂ, ਜਸਵੰਤ ਸਿੰਘ ਜਁਸ ਦਿਲਾਵਲਪੁਰ, ਸਤਨਾਮ ਸਿੰਘ ਕਰਮੂਵਾਲਾ, ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰਾ, ਜਗਰੂਪ ਸਿੰਘ ਪ੍ਰਧਾਨ ਪੱਖੋਪੁਰਾ, ਜਗਜੀਤ ਸਿੰਘ ਜੱਗੀ ਚੋਹਲਾ ਸਾਹਿਬ, ਭੁਪਿੰਦਰ ਸਿੰਘ ਭਿੰਦਾ ਫਤਿਹਾਬਾਦ , ਚੇਅਰਮੈਨ ਬਲਬੀਰ ਸਿੰਘ ਉੱਪਲ, ਕੰਵਰਦੀਪ ਸਿੰਘ ਬ੍ਰਹਮਪੁਰਾ, ਦਿਲਬਰ ਸਿੰਘ ਚੋਹਲਾ ਸਾਹਿਬ, ਗੁਰਦੇਵ ਸਿੰਘ ਸ਼ਬਦੀ ਚੋਹਲਾ ਸਾਹਿਬ,ਰਘਬੀਰ ਸਿੰਘ ਰਿੰਕੂ ਬ੍ਰਹਮਪੁਰਾ ,ਅਵਤਾਰ ਸਿੰਘ ਰੇਮੈਂਡ ਚੋਹਲਾ ਸਾਹਿਬ ਬਾਵਾ ਸਿੰਘ ਸਾਬਕਾ ਸਰਪੰਚ ਰੱਤੋਕੇ ਗੁਰਦੇਵ ਸਿੰਘ ਸੈਕਟਰੀ ਰੱਤੋਕੇ ,ਮਾਸਟਰ ਗੁਰਨਾਮ ਸਿੰਘ ਧੁੰਨ, ਮਾਸਟਰ ਦਲਬੀਰ ਸਿੰਘ ਚੰਬਾ ਕਲਾਂ ਵਿਸ਼ੇਸ਼ ਤੌਰ ੋਤੇ ਸਮੇਂ ਹਾਜ਼ਰ ਸਨ।