ਗੁਰਦੁਆਰਾ ਗੁਰਪੁਰੀ ਸਾਹਿਬ ਦੇ ਸਾਲਾਨਾ ਬਰਸੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ
Fri 22 Dec, 2023 0ਚੋਹਲਾ ਸਾਹਿਬ, 22 ਦਸੰਬਰ ( ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ, ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੱਚਖੰਡਵਾਸੀ ਮਹਾਂਪੁਰਖ ਸੰਤ ਬਾਬਾ ਤਾਰਾ ਸਿੰਘ ਜੀ ਅਤੇ ਸੱਚਖੰਡਵਾਸੀ ਮਹਾਂਪੁਰਖ ਸੰਤ ਬਾਬਾ ਚਰਨ ਸਿੰਘ ਜੀ ਦੀ ਸਾਲਾਨਾ ਬਰਸੀ ਮਿਤੀ 31 ਦਸੰਬਰ 2023 ਤੋਂ 2 ਜਨਵਰੀ 2024 ਤਕ ਗੁਰਦੁਆਰਾ ਗੁਰਪੁਰੀ ਸਾਹਿਬ, ਸੁਹਾਵਾ ਵਿਖੇ ਮਨਾਈ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਵੱਖ-ਵੱਖ ਸੰਪਰਦਾਵਾਂ ਤੋਂ ਸੰਤ ਮਹਾਂਪੁਰਖ ਪਹੁੰਚ ਰਹੇ ਹਨ। ਉਹਨਾਂ ਦੱਸਿਆ ਕਿ 31 ਦਸੰਬਰ ਐਤਵਾਰ ਦੀ ਰਾਤ ਰੈਣਿ ਸਬਾਈ ਕੀਰਤਨ ਸਮਾਗਮ ਹੋਵੇਗਾ ਅਤੇ ਸੋਮਵਾਰ 1 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸੱਜਣਗੇ, ਜਿਸ ਪੰਥ ਪ੍ਰਸਿੱਧ ਕੀਰਤਨੀਏ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਸੰਗਤ ਨੂੰ ਹਰੀ ਜੱਸ ਸੁਣਾ ਕੇ ਨਿਹਾਲ ਕਰਨਗੇ। 2 ਜਨਵਰੀ 2024 ਨੂੰ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਕ ਅਨੰਦ ਕਾਰਜ ਹੋਣਗੇ। ਦੂਰੋਂ ਆਉਣ ਵਾਲੀ ਸੰਗਤ ਲਈ ਰਿਹਾਇਸ਼ ਦਾ ਯੋਗ ਪ੍ਰਬੰਧ ਹੈ। ਡੇਰਾ ਤਪੋਬਨ ਸਾਹਿਬ (ਨਵਾਂ ਪੜਾਅ) ਸਰਹਾਲੀ ਸਾਹਿਬ ਤੋਂ ਗੁ। ਗੁਰਪੁਰੀ ਸਾਹਿਬ ਤਕ ਆਉਣ-ਜਾਣ ਦਾ ਪ੍ਰਬੰਧ ਕੀਤਾ ਗਿਆ ਹੈ। ਸੰਗਤਾਂ ਅਤੇ ਸੇਵਾਦਾਰਾਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਬਾਬਾ ਜੀ ਵਲੋਂ ਸਰਬੱਤ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਹਾਜ਼ਰੀਆਂ ਭਰ ਕੇ ਗੁਰੂ ਕੀਆਂ ਖੁਸ਼ੀਆਂ ਪ੍ਰਾਪਤ ਕਰੋ।
Comments (0)
Facebook Comments (0)