ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਈ ਜਾ ਰਹੀ ਸੇਵਾ ਬਹੁਤ ਹੀ ਸ਼ਲਾਘਾਯੋਗ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਈ ਜਾ ਰਹੀ ਸੇਵਾ ਬਹੁਤ ਹੀ ਸ਼ਲਾਘਾਯੋਗ।

ਚੋਹਲਾ ਸਾਹਿਬ 24 ਮਈ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸੰਸਾਰ ਭਰ ਵਿੱਚ ਫੈਲੀ ਮਹਾਮਾਰੀ ਦੇ ਇਸ ਦੌਰ ਵਿੱਚ ਜਦੋਂ ਕੇਂਦਰ ਅਤੇ ਸੂਬਾ ਸਰਕਾਰਾਂ ਅਸਮਰਥ ਹੋ ਗਈਆਂ ਹਨ ਉਸ ਸਮੇਂ ਬੀਬੀ ਜਗੀਰ ਕੋਰ ਜੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਈ ਜਾ ਰਹੀ ਸੇਵਾ ਬਹੁਤ ਹੀ ਸ਼ਲਾਘਾਯੋਗ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ  ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਹੋਣ ਨਾਤੇ ਧਰਮ ਦੇ ਸਰਬੱਤ ਦੇ ਭਲੇ ਦੇ ਸਿਧਾਂਤ ਤੇ ਪਹਿਰਾ ਦਿੰਦਿਆਂ ਮਹਾਮਾਰੀ ਦੇ ਇਸ ਸਮੇਂ ਹਰ ਸੰਭਵ ਜਤਨ ਕਰਨ ਦਾ ਉਪਰਾਲਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੋਰ ਜੀ ਦੁਆਰਾ ਸਮੇਂ ਸਮੇਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਸੱਦਕਾ ਉਨ੍ਹਾਂ ਦਾ ਨਾਮ ਵਰਲਡ ਬੁੱਕ ਆਫ ਰਿਕਾਰਡਜ ਵਿੱਚ ਦਰਜ ਹੋਣਾ ਬਹੁਤ ਹੀ ਮਾਣ ਵਾਲੀ ਗੱਲ ਹੈ। ਡਾ. ਕੁਲਵਿੰਦਰ ਸਿੰਘ ਪ੍ਰਿੰਸੀਪਲ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾਂ ਸਾਹਿਬ ਨੇ ਕਿਹਾ ਕਿ ਸਿੱਖ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਵਤਾ ਦੇ ਭਲੇ ਦੇ ਮੰਤਵ ਲਈ ਮਹਾਮਾਰੀ ਤੋਂ ਬਚਾਵ ਹਿਤ ਵੱਖ ਵੱਖ ਥਾਂਵਾਂ ਤੇ ਕੋਵਿਡ ਕੇਅਰ ਸੈਂਟਰ ਸਥਾਪਿਤ ਕੀਤੇ ਗਏ ਹਨ। ਜਿਨ੍ਹਾਂ ਵਿੱਚ ਆਕਸੀਜਨ ਦੇ ਨਾਲ ਨਾਲ ਡਾਕਟਰੀ ਸਹੂਲਤਾਂ ਵੀ ਮੁਹੱਈਆ  ਕਰਵਾਈਆਂ ਜਾ ਰਹੀਆ ਹਨ। ਉਨ੍ਹਾ ਕਿਹਾ ਕਿ ਮਾਣ ਯੋਗ ਬੀਬੀ ਜਗੀਰ ਕੋਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਕੀਤੇ ਜਾ ਰਹੇ ਰਾਹਤ ਕਾਰਜਾਂ ਨੇ ਪੂਰੇ ਜਗਤ ਵਿੱਚ ਸਿੱਖ ਕੌਮ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਣ ਵਿੱਚ ਹੋਰ ਵੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਰਲਡ ਬੱਕ ਆਫ ਰਿਕਾਰਡਜ ਵਿੱਚ ਬੀਬੀ ਜਗੀਰ ਕੋਰ ਜੀ ਦਾ ਨਾਮ ਦਰਜ ਹੋਣਾ ਉਨ੍ਹਾਂ ਦੇ ਇਮਾਨਦਾਰ, ਮਿਹਨਤੀ, ਦ੍ਰਿੜ ਸੰਕਲਪ, ਸਿੱਖੀ ਸਿਧਾਂਤਾਂ ਦੀ ਪ੍ਰਪਕਤਾ ਅਤੇ ਕਾਰਜ-ਕੁਸ਼ਲਤਾ ਦੀ ਪ੍ਰੋੜ੍ਹਤਾ ਕਰਦਾ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਮਾਣ ਯੋਗ ਪ੍ਰਧਾਨ ਜੀ ਦੇ ਸਿਰ ਤੇ ਹਮੇਸ਼ਾ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ ਅਤੇ ਇਸੇ ਤਰ੍ਹਾ ਸੇਵਾ ਲੈਂਦੇ ਰਹਿਣ। ਇਸ ਮੌਕੇ  ਡਾ. ਤੇਜਿੰਦਰ ਕੌਰ ਡਾਇਰੈਕਟਰ ਐਜੁਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਮਹਾਮਾਰੀ ਵਿੱਚ ਸਮੁੱਚੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਪ੍ਰਧਾਨ ਬੀਬੀ ਜਾਗੀਰ ਕੌਰ ਜੀ ਤੇ ਸਮੁੱਚੀ ਟੀਮ ਨੂੰ ਵਿਸ਼ਵ ਪੱਧਰ ਤੇ ਸਨਮਾਨ ਹਾਸਿਲ  ਕਰਨ ਲਈ ਵਧਾਈ ਦਿੱਤੀ ਉਨ੍ਹਾਂ ਦੱਸਿਆ ਕਿ ਇਸ ਮਹਾਮਾਰੀ ਦੇ ਭਿਆਨਕ ਸਮੇਂ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਵਿਦਿਆਰਥੀਆਂ ਨੂੰ ਜਿੱਥੇ ਆਧੁਨਿਕ ਸਮੇ ਅਨੁਸਾਰ ਡਿਜੀਟਲ ਤਰੀਕਿਆਂ ਨਾਲ ਵਿੱਦਿਆ ਪ੍ਰਦਾਨ ਕਰ ਰਹੀਆਂ ਹਨ ਉੱਥੇ ਵਿਦਿਆਰਥੀ ਵਰਗ ਨੂੰ ਸਿੱਖ ਧਰਮ ਨਾਲ ਜੋੜੇ ਰੱਖਣ ਲਈ ਸਮੇਂ ਸਮੇ ਧਾਰਮਿਕ ਗਤੀਵਿਧੀਆਂ ਨਾਲ ਜੋੜ ਕੇ ਰੱਖਣ ਦਾ ਉਪਰਾਲਾ ਵੀ ਕਰ ਰਹੀਆਂ ਹਨ ਤਾਂ ਜੋ ਨੋਜਆਨ ਵਰਗ ਵਿੱਚ ਸਿੱਖੀ ਸਿਧਾਂਤਾਂ ਅਨੁਸਾਰ ਸੇਵਾ ਭਾਵਨਾ ਪ੍ਰਫੁੱਲਿਤ ਹੋ ਸਕੇ ਤੇ ਨੋਜੁਆਨ ਵਰਗ ਆਪਣੀ ਵਿੱਦਿਅਕ ਯੋਗਤਾ ਅਤੇ ਸੇਵਾ ਭਾਵ ਨਾਲ ਸਿੱਖ ਧਰਮ ਦੇ ਫ਼ਲਸਫ਼ੇ ਨੂੰ ਪੂਰੀ ਦੁਨੀਆ ਵਿੱਚ ਵੰਡ ਸਕਣ।