
ਕੰਨਾਂ ਦੀਆਂ ਸਮੱਸਿਆਵਾਂ ਨੂੰ ਕਦੇ ਵੀ ਨਾ ਕਰੋ ਅਣਗੋਲਿਆ, ਤੁਰੰਤ ਕਰਵਾਓ ਜਾਂਚ ਅਤੇ ਇਲਾਜ: ਸਿਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ
Wed 25 Sep, 2024 0
ਚੋਹਲਾ ਸਾਹਿਬ 25 ਸਤੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਰਹਿਨੁਮਾਈ ਅਤੇ ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਤਰਨ ਤਰਨ ਡਾਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਬੁੱਧਵਾਰ ਨੂੰ ਸਰਕਾਰੀ ਹਸਪਤਾਲ ਤਰਨ ਤਾਰਨ ਵਿਖੇ ਬੋਲੇਪਣ ਤੋਂ ਬਚਾਅ ਅਤੇ ਰੋਕਥਾਮ ਸਬੰਧੀ ਚੱਲ ਰਹੇ ਕੌਮੀ ਪ੍ਰੋਗਰਾਮ ਹਫਤੇ ( ਨੈਸ਼ਨਲ ਪ੍ਰੋਗਰਾਮ ਫਾਰ ਦਾ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਡੈਫਨਸ) ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਨਰਸਿੰਗ ਕਾਲਜ ਦੀਆਂ ਵਿਿਦਆਰਥਣਾਂ ਵੱਲੋਂ ਕੌਮੀ ਪ੍ਰੋਗਰਾਮ ਨਾਲ ਸੰਬੰਧਿਤ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਿੱਸਾ ਲਿਆ ਗਿਆ।ਨੈਸ਼ਨਲ ਪ੍ਰੋਗਰਾਮ ਫਾਰ ਦਾ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਡੈਫਨਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਬੋਲੇਪਣ ਦੀ ਸਮੱਸਿਆ ਅਤੇ ਇਸ ਦੀ ਰੋਕਥਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣਾ ਹੈ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਉਹਨਾਂ ਬੱਚਿਆਂ ਦੀ ਭਾਲ ਨੂੰ ਯਕੀਨੀ ਬਣਾਇਆ ਜਾਂਦਾ ਹੈ ਜੋ ਕਿ ਬੋਲੇਪਣ ਤੋਂ ਪੀੜਤ ਹਨ ਤਾਂ ਜੋ ਵਿਭਾਗ ਵੱਲੋਂ ਉਹਨਾਂ ਦਾ ਬਣਦਾ ਇਲਾਜ ਕਰਵਾਇਆ ਜਾ ਸਕੇ। ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਨੇ ਮਾਸ ਮੀਡੀਆ ਵਿੰਗ ਅਤੇ ਸਿਹਤ ਕਰਮੀਆਂ ਨੂੰ ਇਸ ਪ੍ਰੋਗਰਾਮ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਪ੍ਰਚਾਰ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਬਾਰੇ ਜਾਗਰੂਕਤਾ ਹੋਣ ਨਾਲ ਜਿੱਥੇ ਬੋਲੇਪਣ ਦੀ ਸਮੱਸਿਆ ਦੀ ਰੋਕਥਾਮ ਕਰਨੀ ਸੰਭਵ ਹੋਵੇਗੀ ਉਥੇ ਨਾਲ ਹੀ ਪੀੜਿਤ ਵਿਅਕਤੀਆਂ ਪ੍ਰਤੀ ਸਮਾਜ ਦੇ ਵਿੱਚ ਸੰਵੇਦਨਸ਼ੀਲਤਾ ਪੈਦਾ ਹੋਵੇਗੀ।ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਦੱਸਿਆ ਕਿ ਬੋਲੇਪਣ ਜਮਾਂਦਰੂ ਹੀ ਨਹੀਂ ਸਗੋਂ ਵਿਅਕਤੀ ਨੂੰ ਕਿਸੇ ਉਮਰ ਵਿੱਚ ਵੀ ਹੋ ਸਕਦਾ ਹੈ। ਉਹਨਾਂ ਕਿਹਾ ਕਿ ਇਸ ਤੋਂ ਬਚਾਅ ਲਈ ਵਿਅਕਤੀ ਨੂੰ ਆਪਣੇ ਕੰਨਾਂ ਦੇ ਸਾਂਭ ਸੰਭਾਲ ਪ੍ਰਤੀ ਬਣਨਾ ਪਵੇਗਾ। ਉਹਨਾਂ ਕਿਹਾ ਕਿ ਸਾਨੂੰ ਬਹੁਤੀ ਉੱਚੀ ਆਵਾਜ਼ ਨਾਲ ਸੰਪਰਕ ਹੋਣ ਤੋਂ ਆਪਣੇ ਕੰਨਾਂ ਨੂੰ ਬਚਾਣਾ ਹੋਵੇਗਾ।ਉਹਨਾਂ ਕਿਹਾ ਕਿ ਇਹ ਆਮ ਤੌਰ ਤੇ ਵੇਖਣ ਵਿੱਚ ਪਾਇਆ ਜਾ ਰਿਹਾ ਹੈ ਕਿ ਕੁਝ ਵਿਅਕਤੀ ਹਰ ਸਮੇਂ ਆਪਣੇ ਕੰਨਾਂ ਦੇ ਵਿੱਚ ਏਅਰਪੋਡ ਲਗਾਈ ਰੱਖਦੇ ਹਨ ਅਤੇ ਉੱਚੀ ਉੱਚੀ ਆਵਾਜ਼ ਦੇ ਵਿੱਚ ਸੰਗੀਤ ਜਾਂ ਫਿਰ ਗੱਲਬਾਤ ਕਰਦੇ ਹਨ ਜੋ ਕਿ ਕੰਨਾਂ ਦੇ ਲਈ ਬਹੁਤ ਹਾਨੀਕਾਰਕ ਹੁੰਦਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਬਾਲ ਸਵਾਸਥ ਕਾਰਕਰਮ ਅਧੀਨ ਸਰਕਾਰੀ ਸਕੂਲਾਂ ਜਾਂ ਫਿਰ ਆਂਗਣਵਾੜੀਆਂ ਵਿੱਚ ਜਾਂਦੇ ਬੋਲੇ ਪਾਉਣ ਤੋਂ ਪੀੜਤ ਬੱਚਿਆਂ ਦਾ ਕੋਕਲੀਅਰ ਇਮਪਲਾਂਟ ਰਾਹੀਂ ਮੁਫਤ ਇਲਾਜ ਮੁਹਈਆ ਕਰਵਾਇਆ ਜਾਂਦਾ ਹੈ।ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਕੰਨ ਮਨੁੱਖੀ ਸਰੀਰ ਦਾ ਬਹੁਤ ਹੀ ਅਹਿਮ ਅੰਗ ਹਨ ਅਤੇ ਸੁਣਨ ਸ਼ਕਤੀ ਵਿੱਚ ਆ ਰਹੀ ਕਿਸੇ ਤਰ੍ਹਾਂ ਦੀ ਸਮੱਸਿਆ ਨੂੰ ਅਣਗੋਲਿਆ ਨਹੀਂ ਕਰਨਾ ਚਾਹੀਦਾ। ਉਹਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਉਮਰ ਦੇ ਕਿਸੇ ਵੀ ਪੜਾਅ ਦੌਰਾਨ ਸੁਣਨ ਵਿੱਚ ਸਮੱਸਿਆ ਆ ਰਹੀ ਹੈ ਤਾਂ ਉਸ ਨੂੰ ਤੁਰੰਤ ਹੀ ਆਪਣੀ ਨਜ਼ਦੀਕੀ ਕੰਨਾਂ ਦਾ ਮੁਆਇਨਾ ਕਰਵਾਉਣਾ ਚਾਹੀਦਾ ਹੈ। ਡਾ। ਸਰਬਜੀਤ ਸਿੰਘ ਨੇ ਦੱਸਿਆ ਕਿ ਮੌਜੂਦਾ ਯੁੱਗ ਦੇ ਵਿੱਚ ਕਈ ਤਰ੍ਹਾਂ ਦੇ ਅਜਿਹੇ ਉਪਕਰਨ ਆ ਚੁੱਕੇ ਹਨ ਜਿਨਾਂ ਰਾਹੀਂ ਬੋਲੇਪਣ ਦੀ ਸਮੱਸਿਆ ਨੂੰ ਸਹੀ ਕੀਤਾ ਜਾ ਸਕਦਾ ਹੈ ਇਸ ਮੌਕੇ ਮੈਡੀਕਲ ਅਫਸਰ ਡਾਕਟਰ ਨੀਰਜ ਲਤਾ, ਡਾਕਟਰ ਸਿਮਰਨ ਕੌਰ, ਡਾਕਟਰ ਰਣਦੀਪ ਸਿੰਘ ਨਰਸਿੰਗ ਸਿਸਟਰ ਕਰਮਪਾਲ ਕੌਰ ਆਦਿ ਮੌਜੂਦ ਰਹੇ।
Comments (0)
Facebook Comments (0)