ਖੁਸ਼ਹਾਲੀ ਦੇ ਰਾਖਿਆਂ ਵੱਲੋਂ ਆਪਣੀ ਨਿੱਜੀ ਕਮਾਈ ਵਿੱਚੋਂ ਗਰੀਬਾਂ ਦੀ ਕੀਤੀ ਮਦਦ।

ਖੁਸ਼ਹਾਲੀ ਦੇ ਰਾਖਿਆਂ ਵੱਲੋਂ ਆਪਣੀ ਨਿੱਜੀ ਕਮਾਈ ਵਿੱਚੋਂ ਗਰੀਬਾਂ ਦੀ ਕੀਤੀ ਮਦਦ।

ਰਾਕੇਸ਼ ਬਾਵਾ,ਪਰਮਿੰਦਰ ਚੋਹਲਾ
ਚੋਹਲਾ ਸਾਹਿਬ 14 ਅਪ੍ਰੈਲ 2020 

ਅੱਜ ਦੇ ਮੁਸ਼ਕਿਲ ਭਰੇ ਸਮੇਂ ਦੋਰਾਨ ਜਿੱਥੇ ਵੱਖ ਵੱਖ ਧਾਰਮਿਕ ਅਤੇ ਸਮਾਜਸੇਵੀ ਸੰਸਥਾਵਾਂ ਗਰੀਬ,ਮਜਦੂਰ ਤੇ ਜਰੂਰਤਮੰਦ ਪਰਿਵਾਰਾਂ ਨੂੰ ਆਪਣੀ ਹੈਸੀਅਤ ਅਨੁਸਾਰ ਰਾਸ਼ਨ ਵੰਡ ਰਹੀਆਂ ਹਨ ਉੱਥੇ ਖੁਸ਼ਹਾਲੀ ਦੇ ਰਾਖੇ ਜੀ.ਓ.ਜੀ.ਟੀਮ ਵੱਲੋਂ ਵੀ ਸਮੇਂ ਸਮੇਂ ਤੇ ਜਰੂਰਤਮੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬੇਦਾਰ ਹਰਦੀਪ ਸਿੰਘ ਚੋਹਲਾ ਸਾਹਿਬ,ਹੋਲਦਾਰ ਅਮਰੀਕ ਸਿੰਘ ਚੋਹਲਾ ਖੁਰਦ,ਸੂਬੇਦਾਰ ਕਸ਼ਮੀਰ ਸਿੰਘ ਰਾਣੀਵਲਾਹ ਨੇ ਦੱਸਿਆ ਕਿ ਅੱਜ ਉਹਨਾਂ ਵੱਲੋ਼ ਆਪਣੀ ਨਿੱਜੀ ਕਮਾਈ ਵਿੱਚੋਂ ਦਸਵੰਧ ਕੱਢਕੇ ਚੋਹਲਾ ਸਾਹਿਬ ਦੇ ਗਰੀਬ,ਮਜਦੂਰ ਤੇ ਜਰੂਰਤਮੰਦ ਪਰਿਵਾਰਾਂ ਨੂੰ ਘਰੇਲੂ ਵਰਤੋਂ ਵਾਲਾ ਸਮਾਨ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਪਿਛਲੇ ਦਿਨੀਂ ਉਹਨਾਂ ਦੀ ਟੀਮ ਵੱਲੋਂ ਤਿੰਨਾਂ ਪਿੰਡਾਂ ਦੇ ਨਸ਼ੇ ਦੇ ਮਰੀਜ਼ਾਂ ਨੂੰ ਸਮਝਾਕੇ ਨਸ਼ਾ ਛਡਾਊ ਕੇਂਦਰ ਵਿੱਚ ਲਿਜਾਕੇ ਉਹਨਾਂ ਦਾ ਚੈੱਕਅੱਪ ਕਰਵਾਇਆ ਅਤੇ ਨਸ਼ਾ ਛੱਡਣ ਦੀ ਦਵਾਈ ਦਵਾਕੇ ਮਰੀਜ਼ਾਂ ਨੂੰ ਘਰ ਛੱਡਿਆ ਹੈ।ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਮੁਸ਼ਕਲ ਹੈ ਜਾਂ ਕਿਸੇ ਚੀਜ਼ ਦੀ ਜਰੂਰਤ ਹੈ ਤਾਂ ਉਹ ਉਹਨਾਂ ਦੀ ਟੀਮ ਨਾਲ ਸੰਪਰਕ ਕਰ ਸਕਦਾ ਹੈ।