
ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਕ੍ਰਿਪਾਲ ਸਿੰਘ ਖੋਖਰ ਨਹਿਰ ਦੀ ਸਾਫ ਸਫਾਈ ਦਾ ਜਾਇਜਾ ਲੈਂਦੇ ਹੋਏ
Sat 23 May, 2020 0
ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਨਹਿਰ ਦੀ ਸਾਫ ਸਫਾਈ ਦਾ ਜਾਇਜਾ ਲੈਂਦੇ ਹੋਏ।
ਰਾਕੇਸ਼ ਬਾਵਾ,ਪਰਮਿੰਦਰ ਚੋਹਲਾ
ਚੋਹਲਾ ਸਾਹਿਬ 23 ਮਈ 2020
ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਕ੍ਰਿਪਾਲ ਸਿੰਘ ਖੋਖਰ ਵੱਲੋਂ ਬਲਾਕ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡਾਂ ਵਿੱਚ ਛੱਪੜਾਂ ਦੇ ਨਵੀਨੀਕਰਨ ਅਤੇ ਸਫਾਈ ਦੇ ਕੰਮਾਂ ਦਾ ਜਾਇਜਾ ਲਿਆ ਗਿਆ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਰਜਿੰਦਰਜੀਤ ਕੌਰ ਚੋਹਲਾ ਸਾਹਿਬ ਅਤੇ ਹੋਰ ਕਰਮਚਾਰੀਆਂ ਨੂੰ ਨਾਲ ਲੈਕੇ ਛੱਪੜਾਂ ਦੀ ਸਾਫ ਸਫਾਈ ਦਾ ਕੰਮ ਆਰੰਭ ਕਰਵਾਇਆ ਜਾ ਚੁੱਕਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਰਜਿੰਦਰਜੀਤ ਕੌਰ ਨੇ ਦੱਸਿਆ ਕਿ ਬਲਾਕ ਚੋਹਲਾ ਸਾਹਿਬ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਜਿਵੇਂ ਚੋਹਲਾ ਸਾਹਿਬ ,ਫਤਿਹਬਾਦ ਆਦਿ ਵਿੱਚ ਛੱਪੜਾਂ ਦੀ ਸਾਫ ਸਫਾਈ ਅਤੇ ਨਵੀਨੀਕਰਨ ਦਾ ਕੰਮ ਆਰੰਭ ਹੋ ਚੁੱਕਾ ਹੈ ਅਤੇ ਰਹਿੰਦੇ ਪਿੰਡਾਂ ਦੇ ਛੱਪੜਾਂ ਦੀ ਸਾਫ ਸਫਾਈ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਇਹ ਛੱਪੜਾਂ ਦੀ ਸਾਫ ਸਫਾਈ ਅਤੇ ਨਵੀਨੀਕਰਨ ਦਾ ਕੰਮ ਮਨਰੇਗਾ ਅਧੀਨ ਆਉਂਦੇ ਮੁਲਾਜ਼ਮਾਂ ਕਾਰਡ ਹੋਲਡਰਾਂ ਰਾਹੀਂ ਹੀ ਕਰਵਾਇਆ ਜਾਵੇਗਾ ਅਤੇ ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੀ ਸਾਰੇ ਵਿਕਾਸ ਕਾਰਜ ਆਰੰਭ ਕੀਤੇ ਗਏ ਹਨ ਤਾਂ ਜ਼ੋ ਭਿਆਨਕ ਬਿਮਾਰੀਆਂ ਤੋਂ ਬਚਾਅ ਵੀ ਹੋ ਸਕੇ।ਉਹਨਾਂ ਕਿਹਾ ਕਿ ਅੱਜ ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਕ੍ਰਿਪਾਲ ਸਿੰਘ ਖੋਖਰ ਵੱਲੋਂ ਚੋਹਲਾ ਸਾਹਿਬ ਵਿੱਚੋਂ ਗੁਜਰਦੀ ਨਹਿਰ ਦੀ ਸਾਫ ਸਫਾਈ ਸਬੰਧੀ ਜਾਇਜਾ ਲਿਆ ਗਿਆ ਅਤੇ ਕਿਹਾ ਕਿ ਜਲਦ ਹੀ ਵਿਕਾਸ ਕਾਰਜ ਆਰੰਭ ਕਰ ਦਿੱਤੇ ਜਾਣਗੇ।ਇਸ ਸਮੇਂਸਰਪੰਚ ਦੀਪਕ ਅਰੋੜਾ,ਜੇ.ਈ.ਸੁਖਜਿੰਦਰ ਸਿੰਘ,ਗੁਰਵੇਲ ਸਿੰਘ ਸੁਪਰਡੈਂਟ,ਜਗਦੀਸ਼ ਸਿੰਘ ਪੰਚਾਇਤ ਸਕੱਤਰ,ਸਰਬਜੀਤ ਸਿੰਘ ਪੰਚਾਇਤ ਸਕੱਤਰ ਆਦਿ ਹਾਜ਼ਰ ਸਨ।
Comments (0)
Facebook Comments (0)