
ਬਰਸੀ ਸਮਾਗਮਾਂ ਸਬੰਧੀ ਗੁਰਦੁਆਰਾ ਸਾਹਿਬ ਦੀ ਸਜਾਵਟ ਦਾ ਕੰਮ ਸ਼ੁਰੂ : ਬਾਬਾ ਸੁੱਖਾ ਸਿੰਘ
Tue 29 Dec, 2020 0
ਚੋਹਲਾ ਸਾਹਿਬ 29 ਦਸੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਥੋਂ ਨਜ਼ਦੀਕ ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਸੰਤ ਬਾਬਾ ਤਾਰਾ ਸਿੰਘ ਅਤੇ ਸੰਤ ਬਾਬਾ ਚਰਨ ਸਿੰਘ ਜੀ ਦੇ ਸਾਲਾਨਾ ਬਰਸੀ ਸਮਾਗਮ ਸੰਤ ਬਾਬਾ ਸੁੱਖਾ ਸਿੰਘ ਮੁੱਖੀ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਕਲਾਂ ਦੀ ਯੋਗ ਰਹਿਨੁਮਾਈ ਹੇਠ ਮਨਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਤਾਰਾ ਸਿੰਘ ਅਤੇ ਸੰਤ ਬਾਬਾ ਚਰਨ ਸਿੰਘ ਜੀ ਦੇ ਸਾਲਾਨਾ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ ਜਿਸ ਸਬੰਧੀ ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਜਲਦ ਪੂਰੀ ਤਰ੍ਹਾਂ ਗੁਰਦੁਆਰਾ ਸਾਹਿਬ ਦੀ ਸਜਾਵਟ ਕਰ ਦਿੱਤੀ ਜਾਵੇਗੀ।ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਦੇਸ਼ਾਂ ਵਿਦੇਸ਼ਾਂ ਤੋਂ ਪਹੁੰਚ ਰਹੀਆਂ ਸੰਗਤਾਂ ਦੇ ਠਹਿਰਣ ਦਾ ਪ੍ਰਬੰਧ ਮੁਕੰਮਲ ਕਰ ਲਿਆ ਗਿਆ ਹੈ ਅਤੇ ਗੁਰੂ ਘਰ ਕੇ ਲੰਗਰ ਅਤੁੱਟ ਵਰਤ ਰਹੇ ਹਨ।ਉਹਨਾਂ ਕਿਹਾ ਕਿ ਰਸਤਿਆਂ ਦੀ ਸਾਫ ਸਫਾਈ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ ਅਤੇ ਸਾਰੇ ਰਸਤਿਆਂ ਤੇ ਸਜਾਵਟ ਕਰ ਦਿੱਤੀ ਜਾਵੇਗੀ।ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰ ਆਕੇ ਸੇਵਾ ਕਰਨ ਅਤੇ ਪ੍ਰਮਾਤਮਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Comments (0)
Facebook Comments (0)