10 ਸਾਲਾਂ ਤੋਂ ਕੱਚੇ ਮੁਲਾਜਮਾਂ ਪੱਕਾ ਕਰਨ ਦੀ ਪੰਜਾਬ ਸਰਕਾਰ ਅੱਗੇ ਲਗਾਈ ਗੁਹਾਰ।

10 ਸਾਲਾਂ ਤੋਂ ਕੱਚੇ ਮੁਲਾਜਮਾਂ ਪੱਕਾ ਕਰਨ ਦੀ ਪੰਜਾਬ ਸਰਕਾਰ ਅੱਗੇ ਲਗਾਈ ਗੁਹਾਰ।

ਚੋਹਲਾ ਸਾਹਿਬ 9 ਅਕਤੂਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਅੱਗੇ ਉਹਨਾਂ ਨੂੰ ਪੱਕਾ ਕਰਨ ਦੀ ਗੁਹਾਰ ਲਗਾਈ ਹੈ।ਇਸ ਸਮੇਂ ਚੋਹਲਾ ਸਾਹਿਬ ਵਿਖੇ ਡਿਊਟੀ ਨਿਭਾ ਰਹੇ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਕਰਮਚਾਰੀਆਂ ਗੁਰਸੇਵਕ ਸਿੰਘ,ਬਿਕਰਮਜੀਤ ਸਿੰਘ,ਗੁਰਮੀਤ ਸਿੰਘ,ਸੰਦੀਪ ਸਿਘ,ਜ਼ਸਵੰਤ ਸਿੰਘ,ਲਖਬੀਰ ਸਿੰਘ ਆਦਿ ਨੇ ਭਰੇ ਮਨ ਨਾਲ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਲਗਪਗ 10 ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਕੱਚੇ ਮੁਲਾਜਮਾਂ ਦੇ ਤੌਰ ਤੇ ਕੰਮ ਕਰਦਿਆਂ ਨੂੰ ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਉਹਨਾਂ ਦੀ ਬਾਂਹ ਨਹੀਂ ਫੜੀ ਅਤੇ ਉਹਨਾਂ ਨੂੰ ਰੈਗੂਲਰ ਸਕੇਲ ਨਹੀਂ ਦਿੱਤਾ।ਉਹਨਾਂ ਕਿਹਾ ਕਿ ਉਹ ਨਿਗੁਣੀਆਂ ਤਨਖਾਹਾਂ ਤੇ ਲਗਪਗ 24 ਘੰਟੇ ਡਿਊਟੀ ਨਿਭਾ ਰਹੇ ਹਨ ਪਰ ਉਹਨਾਂ ਨੂੰ ਬਹੁਤ ਘੱਟ ਤਨਖਾਹਾਂ ਦੇਕੇ ਚੁੱਪ ਕਰਾ ਦਿੱਤਾ ਜਾਦਾ ਹੈ।ਉਹਨਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਉਹਨਾਂ ਨੂੰ ਜਲਦ ਪੱਕੇ ਕਰਕੇ ਰੈਗੂਲਰ ਸਕੇਲ ਦਿੱਤਾ ਜਾਵੇ ਨਹੀਂ ਤਾਂ ਉਹ ਵੱਡਾ ਸੰਘਰਸ਼ ਵਿੱਢਣ ਲਈ ਤਿਆਰ ਰਹਿਣਗੇ।