ਸੰਗਤਪੁਰਾ ਦੀ ਸੰਗਤ ਨੇ ਰਮਨਜੀਤ ਸਿੰਘ ਸਿੱਕੀ ਨੂੰ ਦਿੱਤਾ ਸਮਰਥਣ
Mon 14 Feb, 2022 0ਚੋਹਲਾ ਸਾਹਿਬ 14 ਫਰਵਰੀ (ਬਾਵਾ,ਚੋਹਲਾ)
ਖਡੂਰ ਸਾਹਿਬ ਹਲਕੇ ਦੇ ਪਿੰਡ ਸੰਗਤਪੁਰਾ ਦੀ ਸੰਗਤ ਨੇ ਅੱਜ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਰਹੇ ਰਮਨਜੀਤ ਸਿੰਘ ਸਿੱਕੀ ਨੂੰ ਵੱਡਾ ਸਮਰਥਣ ਦਿੱਤਾ। ਸਰਪੰਚ ਗੁਰਭੇਜ ਸਿੰਘ ਦੇ ਘਰ ਰੱਖੀ ਗਈ ਇਕੱਤਰਤਾ ਦੌਰਾਨ ਪਹੁੰਚੇ ਸਿੱਕੀ ਦਾ ਜੋਰਦਾਰ ਸਵਾਗਤ ਕਰਦਿਆਂ ਸੰਗਤ ਨੇ ਕਿਹਾ ਕਿ ਉਨ੍ਹਾਂ ਨੂੰ ਵਿਕਾਸ ਕਰਵਾਉਣ ਵਾਲਾ ਵਿਧਾਇਕ ਚਾਹੀਦਾ ਹੈ ਅਤੇ ਸਿੱਕੀ ਨੇ ਇਲਾਕੇ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਨਹੀਂ ਛੱਡੀ।
ਰਮਨਜੀਤ ਸਿੰਘ ਸਿੱਕੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸੰਗਤਪੁਰਾ ਵਾਸੀਆਂ ਦੇ ਉਹ ਰਿਣੀ ਹਨ ਜਿਨ੍ਹਾਂ ਨੇ ਇੰਨੀ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਕਾਂਗਰਸ ਪਾਰਟੀ ਦਾ ਸਾਥ ਦੇਣ ਦਾ ਮਨ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਵੱਲੋਂ ਲਏ ਗਏ ਇਤਿਹਾਸਿਕ ਫੈਸਲਿਆਂ ਦੇ ਕਰਕੇ ਅੱਜ ਲੋਕ ਕਾਂਗਰਸ ਪਾਰਟੀ ਨਾਲ ਜੁੜਦੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵੱਖ ਵੱਖ ਪਿੰਡਾਂ ਵਿਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਲੋਕਾਂ ਦਾ ਕਾਂਗਰਸ ਨਾਲ ਜੁੜਨ ਦਾ ਸਿਲਸਿਲਾ ਵੀ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲਾ ਸਮਾਂ ਕਾਂਗਰਸ ਦਾ ਹੈ ਅਤੇ ਪੰਜਾਬ ਦੀ ਖੁਸ਼ਹਾਲੀ ਵਾਲਾ ਹੈ। ਇਸ ਲਈ ਖਡੂਰ ਸਾਹਿਬ ਹਲਕੇ ਤੋਂ ਕਾਂਗਰਸ ਨੂੰ ਇਕ ਹੋਰ ਮੌਕਾ ਦਿੱਤਾ ਜਾਵੇ ਤਾਂ ਜੋ ਇਸ ਹਲਕੇ ਦੇ ਰਹਿੰਦੇ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰਵਾਇਆ ਜਾ ਸਕੇ। ਇਸ ਮੌਕੇ ਗੁਰਮਹਾਂਬੀਰ ਸਿੰਘ ਸੰਧੂ, ਚੇਅਰਮੈਨ ਬਾਬਾ ਸਾਹਿਬ ਸਿੰਘ, ਸਰਪੰਚ ਕਾਲਾ ਗੁੱਜਰਪੁਰਾ, ਡਾ. ਕੰਵਲਜੀਤ ਸਿੰਘ ਤੁੜ, ਨਿਸ਼ਾਨ ਸਿੰਘ, ਸੁਖਦੇਵ ਸਿੰਘ ਮੈਂਬਰ, ਬਲਜੀਤ ਸਿੰਘ ਮੈਂਬਰ, ਜਸਵੰਤ ਸਿੰਘ ਮੈਂਬਰ, ਦਿਲਬਾਗ ਸਿੰਘ ਮੈਂਬਰ, ਸਵਿੰਦਰ ਸਿੰਘ ਮੈਂਬਰ, ਸੋਨੂੰ ਦੋਧੀ, ਦਿਲਬਾਗ ਸਿੰਘ ਖਾਰਾ, ਮਾ. ਹਰਦੀਪ ਸਿੰਘ, ਅਜੀਤ ਸਿੰਘ ਹੋਟਲ ਵਾਲੇ, ਬਲਦੇਵ ਸਿੰਘ ਸ਼ਾਹ, ਸਾਬਕਾ ਸਰਪੰਚ ਸੁਖਵਿੰਦਰ ਸਿੰਘ, ਪ੍ਰਧਾਨ ਸ਼ਿੰਗਾਰਾ ਸਿੰਘ ਆਦਿ ਵੀ ਮੌਜੂਦ ਸਨ।
Comments (0)
Facebook Comments (0)