ਸੰਤ ਬਾਬਾ ਸੁੱਖਾ ਸਿੰਘ ਵੱਲੋਂ ਵੱਡੀ ਪਹਿਚਾਨ ਰੱਖਦੀ ਵਾਈ-ਵੇਸ ਸੰਸਥਾ ਦਾ ਉਦਘਾਟਨ ਕੀਤਾ।

ਸੰਤ ਬਾਬਾ ਸੁੱਖਾ ਸਿੰਘ ਵੱਲੋਂ ਵੱਡੀ ਪਹਿਚਾਨ ਰੱਖਦੀ ਵਾਈ-ਵੇਸ ਸੰਸਥਾ ਦਾ ਉਦਘਾਟਨ ਕੀਤਾ।

ਚੋਹਲਾ ਸਾਹਿਬ 9 ਅਗਸਤ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਇਲਾਕੇ ਦੀਆਂ ਮਹਾਨ ਵਿੱਦਿਅਕ ਸੰਸਥਾਵਾਂ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਕਲਾਂ ਅਤੇ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਦੀ ਪ੍ਰਬੰਧਕ ਕਮੇਟੀ ਦੇ ਸਰਪਰਸਤ ਸੰਤ ਬਾਬਾ ਸੁੱਖਾ ਸਿੰਘ ਮੁੱਖੀ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਚਲਾਈ ਜਾ ਰਹੀ ਹੈ ਵਿਖੇ ਅੱਜ ਵਾਈ ਵੇਸ ਸੰਸਥਾ ਦਾ ਉਦਘਾਟਨਾ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਪੁਰਜੋਰ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਅੱਜ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਕਲਾਂ ਵਿਖੇ ਆਈਲੈਟਸ ਦੇ ਖੇਤਰ ਵਿੱਚ ਵੱਡੀ ਪਹਿਚਾਨ ਰੱਖਦੀ ਵਾਈ ਵੇਸ ਸੰਸਥਾ ਦੇ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਹਿਸ ਸੈਂਟਰ ਦਾ ਦੋਹਰਾ ਫਾਇਦਾ ਹੋਵੇਗਾ,ਜਿਥੇ ਵਿਦਿਆਰਥੀਆਂ ਨੂੰ ਹੁਣ ਆਈਲੈਟਸ ਲਈ ਸ਼ਹਿਰਾਂ ਵੱਲ ਨਹੀਂ ਜਾਣਾ ਪਵੇਗਾ,ਉਥੇ ਉਹਨਾਂ ਦੀ ਅੰਗਰੇਜੀ ਵਿੱਚ ਪੜਣ,ਲਿਖਣ ਅਤੇ ਬੋਲਣ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ।ਉਹਨਾਂ ਨੇ ਕਾਲਜ ਵਿੱਚ ਪੜਾਈ ਵਿੱਚ ਦੇ ਨਾਲ ਨਾਲ ਆਈਲੈਟਸ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਫੀਸਾਂ ਵਿੱਚ ਵਿਸ਼ੇਸ਼ ਛੋਟ ਦੇਣ ਦਾ ਵੀ ਐਲਾਨ ਕੀਤਾ।ਇਸ ਸਮੇਂ ਕਾਲਜ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜਰ ਸੀ।