ਕਿਸਾਨ ਸਘੰਰਸ਼ ਕਮੇਟੀ ਵੱਲੋਂ ਪਿੰਡਾਂ ਵਿੱਚ ਕੀਤਾ ਝੰਡਾ ਮਾਰਚ।

ਕਿਸਾਨ ਸਘੰਰਸ਼ ਕਮੇਟੀ ਵੱਲੋਂ ਪਿੰਡਾਂ ਵਿੱਚ ਕੀਤਾ ਝੰਡਾ ਮਾਰਚ।

ਚੋਹਲਾ ਸਾਹਿਬ 9 ਸਤੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਕਿਸਾਨ ਸਘੰਰਸ਼ ਕਮੇਟੀ ਪੰਜਾਬ ਬਾਬਾ ਗੁਰਦਿੱਤ ਸਿੰਘ ਕਾਮਾਗਾਟਾਮਾਰੂ ਸਰਹਾਲੀ ਕਲਾਂ ਦੇ ਪ੍ਰਧਾਨ ਹਰਜਿੰਦਰ ਸਿੰਘ ਸ਼ਕਰੀ,ਪ੍ਰਧਾਨ ਬਲਵਿੰਦਰ ਸਿੰਘ ਚੋਹਲਾ,ਪ੍ਰਧਾਨ ਅਜੀਤ ਸਿੰਘ ਚੰਬਾ ਅਤੇ ਪ੍ਰਧਾਨ ਨਿਰਵੈਰ ਸਿੰਘ ਧੁੰਨ ਵੱਲੋਂ  ਸੈਂਕੜੇ ਕਿਸਾਨਾਂ ਅਤੇ ਮਜਦੂਰਾਂ ਨੂੰ ਨਾਲ ਲੈਕੇ ਸਰਹਾਲੀ ਕਲਾਂ ਵਿਖੇ ਰੋਸ ਮਾਰਚ ਕਰਨ ਤੋਂ ਬਾਅਦ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਲੋਕਾਂ ਨੂੰ ਇਹਨਾਂ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਹਰਜਿੰਦਰ ਸਿੰਘ ਸ਼ਕਰੀ,ਪ੍ਰਧਾਨ ਬਲਵਿੰਦਰ ਸਿੰਘ ਚੋਹਲਾ,ਪ੍ਰਧਾਨ ਅਜੀਤ ਸਿੰਘ ਚੰਬਾ ਅਤੇ ਪ੍ਰਧਾਨ ਨਿਰਵੈਰ ਸਿੰਘ ਧੁੰਨ ਨੇ ਸਾਂਝੇ ਰੂਪ ਵਿੱਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਉਹਨਾਂ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆਕੇ ਸਰਹਾਲੀ ਕਲਾਂ ਵਿਖੇ ਰੋਸ ਮਾਰਚ ਕੱਢਣ ਤੋਂ ਬਾਅਦ ਵਿੱਚ ਪੁਤਲਾ ਫੂਕਿਆ ਗਿਆ ਹੈ ਅਤੇ ਇਸਤੋਂ ਬਾਅਦ ਪਿੰਡ ਸਰਹਾਲੀ ਕਲਾਂ ਅਤੇ ਹੋਰ ਵੱਖ ਵੱਖ ਪਿੰਡਾਂ ਵਿੱਚ ਟਰੈਕਟਰ ਟਰਾਲੀਆਂ ਲੈਕੇ ਝੰਡਾ ਮਾਰਚ ਕੀਤਾ ਅਤੇ ਪਿੰਡਾਂ ਦੇ ਪੰਚਾਂ ਸਰਪੰਚਾਂ ਦੇ ਨਾਲ ਨਾਲ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਦੀਆਂ ਲੋਕ ਮਾਰੂ ਨੀਤੀਆਂ ਨੂੰ ਸਮਝਦੇ ਹੋਏ ਇਹਨਾਂ ਦੇ ਇੱਕਠ ਨਾ ਕਰਨ ਅਤੇ ਸਾਰੇ ਇੱਕਠੇ ਹੋਕੇ ਦਿੱਲੀ ਦੇ ਸਿੰਘੂ ਬਾਰਡਰ ਤੇ ਪਹੁੰਚਣ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕਰਨ।ਇਸ ਸਮੇਂ ਸੁਖਵਿੰਦਰ ਸਿੰਘ ਸਭਰਾ ਨੇ ਦੱਸਿਆ ਕਿ ਉਹਨਾਂ ਵੱਲੋਂ ਵੱਡੇ ਪੱਧਰ ਤੇ ਇੱਕਠ ਕਰਕੇ ਜਿਲ੍ਹਾ ਹੈਡਕੁਆਟਰਾਂ ਤੇ 28.29.30 ਨੂੰ ਸੰਘਰਸ਼ ਵਿਢਿਆ ਜਾਵੇਗਾ।ਉਹਨਾਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਧਿਆਨ ਨਾ ਦਿੱਤਾ ਗਿਆ ਤਾਂ ਉਹ ਰੇਲਾਂ ਰੋਕਣ ਦੇ ਨਾਲ ਨਾਲ ਹੋਰ ਵੀ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।