
ਰੱਤੋਕੇ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।
Mon 29 Nov, 2021 0
ਚੋਹਲਾ ਸਾਹਿਬ 29 ਨਵੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਹਰ ਸਾਲ ਦੀ ਤਰਾਂ ਇਸ ਸਾਲ ਵੀ ਇਥੋਂ ਨਜ਼ਦੀਕੀ ਪਿੰਡ ਰੱਤੋਕੇ ਵਿਖੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ।ਨਗਰ ਕੀਰਤਨ ਸਮੇਂ ਇਲਾਕਾ ਨਿਵਾਸੀ ਸੰਗਤਾਂ ਨੇ ਇਸ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰੀਆਂ ਅਤੇ ਸਾਰਾ ਦਿਨ ਪਿੰਡ ਦੀਆਂ ਵੱਖ ਵੱਖ ਜਗਾ ਤੇ ਗੁਰੂ ਘਰ ਕੇ ਲੰਗਰ ਅਤੁੱਟ ਵਰਤਾਏ ਗਏ।ਇਸ ਮੌਕੇ ਗੁਰੂ ਘਰ ਦੇ ਕੀਰਤਨੀਏ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰੂ ਘਰ ਦਾ ਹਰ ਜੱਸ ਗਾਇਨ ਕਰਕੇ ਨਿਹਾਲ ਕੀਤਾ।ਇਸ ਮੌਕੇ ਪ੍ਰਗਟ ਸਿੰਘ ਮੈਨੇਜਰ ਰੱਤੋਕੇ ,ਭੁਪਿੰਦਰ ਸਿੰਘ ਰੱਤੋਕੇ ,ਇਲਾਕਾ ਨਿਵਾਸੀ ਸੰਗਤਾਂ ਅਤੇ ਨੌਜਵਾਨ ਸਭਾ ਸੁਸਾਇਟੀਆ ਦੇ ਸੇਵਾਦਾਰਾਂ ਨੇ ਹਾਜ਼ਰੀਆਂ ਭਰੀਆਂ।
Comments (0)
Facebook Comments (0)