ਸਪੈਸ਼ਲ ਲੋਕ ਅਦਾਲਤ ਸਬੰਧੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
Wed 19 Jun, 2024 0ਚੋਹਲਾ ਸਾਹਿਬ 19 ਜੂਨ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ ਅਤੇ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 29 ਜੁਲਾਈ 2024 ਤੋਂ 3 ਅਗਸਤ 2024 ਤੱਕ ਸੁਪਰੀਮ ਕੋਰਟ ਵਿੱਚ ਲੱਗ ਰਹੀ ਸਪੈਸ਼ਲ ਲੋਕ ਅਦਾਲਤ ਸਬੰਧੀ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਸੈਮੀਨਾਰ ਲਗਾਵਇਆ ਗਿਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਸ਼ਰਨਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਜੇਕਰ ਤੁਹਾਡਾ ਕੇਸ ਸੁਪਰੀਮ ਕੋਰਟ ਵਿੱਚ ਲੰਬਿਤ ਹੈ ਅਤੇ ਤੁਸੀਂ ਦੂਜੀ ਧਿਰ ਨਾਲ ਸਮਝੋਤਾ ਕਰਕੇ ਮਾਨਯੋਗ ਸੁਪਰੀਮ ਕੋਰਟ ਵਿੱਚ ਲੱਗਣ ਵਾਲੀ ਸਪੈਸ਼ਲ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਵਾ ਸਕਦੇ ਹੋੇ।ਸਪੁਰੀਮ ਕੋਰਟ ਵੱਲੋਂ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਸੁਪਰੀਮ ਮੌਰਟਗੇਜ ਨਾਲ ਸਬੰਧ ਮਾਮਲੇ,ਚੈੱਕ ਨਾਲ ਸਬੰਧਿਤ ਮਾਮਲੇ,ਖਪਤਕਾਰ ਸੁਰੱਖਿਆ ਦੇ ਮਾਮੇ,ਐਕਸੀਡੈਂਟ ਕਲੇਮ ਕੇਸ,ਤਬਾਦਲਾ ਪਟੀਸ਼ਨਾਂ,ਹੋਰ ਮੁਆਵਜੇ ਦੇ ਮਾਮਲੇ,ਰਕਮ ਵਸੂਲੀ ਸਬੰਧੀ ਮਾਮਲੇ,ਪਰਿਵਾਰਕ ਕਾਨੂੰਨ ਦੇ ਮਾਮਲੇ ,ਕਰਿਮੀਨਲ ਕੰਪਾਊਂਡੇਬਲ ਮਾਮਲੇ,ਸਰਵਿਸਜ਼ ਸਬੰਧੀ ਮਾਮਲੇ,ਜਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ,ਹੋਰ ਸਿਵਲ ਮਾਮਲੇ,ਅਕਾਦਮਿਕ ਮਾਮਲੇ ਅਤੇ ਮੌਨਅੇਨੈਸ ਨਾਲ ਸਬੰਧਤ ਮੁੱਦੇ ਦੇ ਕੇਸਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ।
Comments (0)
Facebook Comments (0)