ਰਾਜਧਾਨੀ ਦਿੱਲੀ 'ਚ ਠੰਢ ਦਾ ਕਹਿਰ ਲਗਾਤਾਰ ਜਾਰੀ

ਰਾਜਧਾਨੀ ਦਿੱਲੀ 'ਚ ਠੰਢ ਦਾ ਕਹਿਰ ਲਗਾਤਾਰ ਜਾਰੀ

ਨਵੀਂ ਦਿੱਲੀ, 28 ਦਸੰਬਰ- ਦੇਸ਼ ਦੀ ਰਾਜਧਾਨੀ ਦਿੱਲੀ 'ਚ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਅੱਜ ਸਵੇਰੇ ਦਿੱਲੀ 'ਚ ਘੱਟੋ-ਘੱਟ ਤਾਪਮਾਨ 1.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ 'ਚ ਇਸ ਸਾਲ ਇਸ ਮੌਸਮ ਦਾ ਇਹ ਸਭ ਤੋਂ ਘੱਟ ਤਾਪਮਾਨ ਹੈ। ਇਸ ਤੋਂ ਪਹਿਲਾਂ ਲੰਘੇ ਦਿਨ ਦਿੱਲੀ 'ਚ ਘੱਟੋ-ਘੱਟ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।