ਆਵੇਕ ਐਜੂਕੇਸ਼ਨ ਫਾਊਂਡੇਸ਼ਨ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸੈਨੇਟਾਈਜ਼ਰ ਦੀ ਸੇਵਾ ਨਿਭਾਈ।

ਆਵੇਕ ਐਜੂਕੇਸ਼ਨ ਫਾਊਂਡੇਸ਼ਨ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸੈਨੇਟਾਈਜ਼ਰ ਦੀ ਸੇਵਾ ਨਿਭਾਈ।

ਚੋਹਲਾ ਸਾਹਿਬ 13 ਅਪ੍ਰੈਲ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਖਾਲਸਾ ਪੰਥ ਦਾ ਸਾਜਨਾ ਦਿਵਸ ਵਿਸਾਖੀ ਦਾ ਪਵਿੱਤਰ ਦਿਹਾੜ੍ਹਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਦੁਆਰਾ ਪਾਤਿਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਬੜ੍ਹੀ ਸ਼ਰਧਾ ਭਾਵਨਾ ਨਾਲ ਸੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਮਨਾਇਆ ਗਿਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਆਵੇਕ ਐਜੂਕੇਸ਼ਨ ਫਾਊਂਡੇਸ਼ਨ ਦੇ ਪ੍ਰਧਾਨ ਸ਼ਨਾਗ ਸਿੰਘ ਨੇ ਦੱਸਿਆ ਕਿ ਇਸ ਮੇਲੇ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ ਹਨ।ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੇ ਹੱਥ ਸੈਨੇਟਾਈਜ਼ਰ ਨਾਲ ਸਾਫ ਕਰਵਾਉਣ ਦੀ ਸੇਵਾ ਆਵੇਕ ਐਜੂਕੇਸ਼ਨ ਫਾਊਂਡੇਸ਼ਨ ਵੱਲੋਂ ਮੈਨੇਜਰ ਪ੍ਰਗਟ ਸਿੰਘ ਰੱਤੋਕੇ ਗੁਰਦੁਆਰਾ ਪਾਤਿਸ਼ਾਹੀ ਪੰਜਵੀਂ ਅਤੇ ਪੁਲਿਸ ਥਾਣਾ ਚੋਹਲਾ ਸਾਹਿਬ ਦੇ ਐਸ.ਐਚ.ਓ.ਪਰਮਜੀਤ ਸਿੰਘ ਵਿਰਦੀ ਦੀ ਯੋਗ ਰਹਿਨੁਮਾਈ ਹੇਠ ਕੀਤੀ ਗਈ।ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੇ ਹੱਥ ਸਨੈਟਾਈਜ਼ਰ ਦੇ ਨਾਲ ਸਾਫ ਕਰਵਾਉਣ ਦੇ ਨਾਲ ਨਾਲ ਉਹਨਾਂ ਨੂੰ ਮੁਫ਼ਤ ਮਾਸਕ ਵੀ ਵੰਡੇ ਗਏ ਹਨ।ਇਸ ਸਮੇਂ ਗੋਬਿੰਦ ਸਿੰਘ ਰੱਤਕੋ,ਭੁਪਿੰਦਰ ਸਿੰਘ ਰੱਤੋਕੇ,ਮਨਪ੍ਰੀਤ ਸਿੰਘ ਸਰਹਾਲੀ,ਬਲਕਾਰ ਸਿੰਘ ਹੈੱਡ ਗ੍ਰੰਥੀ,ਗੁਰਮੀਤ ਸਿੰਘ ਗ੍ਰੰਥੀ,ਗੁਰਪਾਲ ਸਿੰਘ ਪ੍ਰਧਾਨ,ਲਵਪ੍ਰੀਤ ਸਿੰਘ,ਬਲਜੀਤ ਸਿੰਘ,ਪਰਮਜੀਤ ਸਿੰਘ,ਗੁਰਵਿੰਦਰ ਸਿੰਘ,ਰਾਜਬੀਰ ਸਿੰਘ,ਸੁਖਰਾਜ ਸਿੰਘ,ਅਮਰਜੀਤ ਸਿੰਘ ਆਦਿ ਹਾਜ਼ਰ ਸਨ।