
ਰਾਜ ਪੱਧਰੀ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਸੈਮੀਫਾਈਨਲ ਅਤੇ ਫਾਇਨਲ ਮੁਕਾਬਲੇ ਹੋਏ।
Sun 3 Dec, 2023 0
ਸਕੂਲੀ ਬੱਚਿਆਂ ਨੇ ਰਾਸ਼ਟਰੀ ਗੀਤ ਗਾਕੇ ਪ੍ਰੋਗਰਾਮ ਕੀਤਾ ਸਮਾਪਤ।
ਚੋਹਲਾ ਸਾਹਿਬ 3 ਦਸੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਜ਼ਿਲ੍ਹੇ ਦੇ ਕਸਬਾ ਚੋਹਲਾ ਸਾਹਿਬ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਰਾਜ ਪੱਧਰੀ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਦੇ ਤੀਸਰੇ ਦਿਨ ਅੱਜ ਕੁਸ਼ਤੀ ਮੁਕਾਬਲੇ ਸਮਾਪਤ ਹੋੲ ਗਏ ਹਨ ਅਤੇ ਜੇਤੂ ਖਿਡਾਰੀਆਂ ਨੂੰ ਅੱਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਇਨਾਮ ਤਕਸੀਮ ਕੀਤੇ ਗਏ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਸ਼ਰਮਾ ਨੇ ਵਿਸ਼ੇਸ ਤੌਰ ‘ਤੇ ਪਹੁੰਚ ਕੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਪਹਿਲਾਵਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੇ ਜੇਤੂ ਪਹਿਲਵਾਨਾਂ ਨੂੰ ਨਕਦ ਇਨਾਮ ਦਿੱਤੇ ਗਏ ਹਨ।ਉਹਨਾਂ ਦੱਸਿਆ ਕਿ ਅੱਜ ਲੜਕੇ ਤੇ ਲੜਕੀਆਂ ਦੇ ਵੱਖ ਵੱਖ ਭਾਰ ਵਰਗਾਂ ਵਿੱਚ ਸੈਮੀਫਾਈਨਲ ਅਤੇ ਫਾਇਨਲ ਮੁਕਾਬਲੇ ਹੋਏ ਹਨ । ਉਹਨਾਂ ਦੱਸਿਆ ਕਿ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਦੇ ਇਨਾਮ ਵੰਡ ਸਮਾਗਮ ਤੇ ਸਮਾਪਤੀ ਸਮਾਰੋਹ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।ਉਹਨਾਂ ਦੱਸਿਆ ਕਿ ਪ੍ਰੋਗਰਾਮ ਦੀ ਸਮਾਪਤੀ ਸਮੇਂ ਕੈਬਰਿਜ ਇੰਟਰਨੈਸ਼ਨਲ ਸਕੂਲ ਪੱਟੀ ਦੇ ਮਿਊਜਿਕ ਟੀਚਰ ਅਨੀਸ਼ ਕੁਮਾਰ ਅਤੇ ਵਿਿਦਆਥੀਆਂ ਵਿਰਾਟਦੀਪ ਸਿੰਘ,ਅੰਤਰਪ੍ਰੀਤ ਸਿੰਘ,ਅਨਿਰਵਨਪ੍ਰੀਤ ਸਿੰਘ,ਲੈਕਸ਼ੇ ਸ਼ਰਮਾਂ,ਹਰਦਿਆਲ ਸਿੰਘ,ਅਮਤੇਜ਼ਬੀਰ ਸਿੰਘ,ਸਿਦਕਪਾਲ ਸਿੰਘ,ਮਨਸਿਮਰਨ ਕੌਰ,ਗੁਰਸਾਂਝ ਕੌਰ ਆਦਿ ਬੱਚਿਆਂ ਨੇ ਰਾਸ਼ਟਰੀ ਗੀਤ ਗਾਕੇ ਪ੍ਰੋਗਰਾਮ ਦੀ ਸਮਾਪਤੀ ਕੀਤੀ।ਇਸ ਸਮੇਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਖਡੂਰ ਸਾਹਿਬ ਤੋਂ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਨੰਨੇ ਮੁੰਨੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।
Comments (0)
Facebook Comments (0)