
ਐਮ.ਐਸ.ਐਮ.ਕਾਨਵੈਂਟ ਸਕੂਲ ਵਿਖੇ ਕਵਿਤਾ ਅਤੇ ਕਹਾਣੀ ਗਾਇਨ ਮੁਕਾਬਲੇ ਕਰਵਾਏ ਗਏ।
Wed 8 Sep, 2021 0
ਜੇਤੂ ਵਿਦਿਆਰਥੀਆਂ ਨੂੰ ਯੋਗ ਇਨਾਮ ਦਿੱਤੇ ਗਏ।
ਚੋਹਲਾ ਸਾਹਿਬ 8 ਸਤੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮ.ਐਸ.ਐਮ.ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧੁੰਨ ਰੋੜ ਚੋਹਲਾ ਸਾਹਿਬ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਕੂਲ ਦੇ ਚੈਅਰਮੈਨ ਡਾ: ਉਪਕਾਰ ਸਿੰਘ ਸੰਧੂ,ਸਕੂਲ ਕੁਆਰਡੀਨੇਟਰ ਮੈਡਮ ਅਮਨਦੀਪ ਕੌਰ ਅਤੇ ਸਕੂਲ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਦੀ ਯੋਗ ਰਹਿਨੁਮਾਈ ਹੇਠ ਸਕੂਲੀ ਵਿਦਿਆਰਥੀਆਂ ਦੇ ਕਵਿਤਾ ਗਾਇਨ ਅਤੇ ਕਹਾਣੀ ਸੁਣਾਓ ਮੁਕਾਬਲੇ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੀਆਂ ਵੱਖ ਵੱਖ ਕਲਾਸਾਂ ਨਰਸੀ ਕਲਾਸ ਤੋਂ ਲੈਕੇ ਯੂ.ਕੇ.ਜੀ ਦੇ ਵਿਦਿਆਰਥੀਆਂ ਵੱਲੋਂ ਕਵਿਤਾ ਗਾਇਨ ਦੇ ਮੁਕਾਬਲਿਆਂ ਅਤੇ ਪਹਿਲੀ ਕਲਾਸ ਤੋਂ ਲੈਕੇ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਵੱਲੋਂ ਕਹਾਣੀ ਸੁਣਾਉਣ ਦੇ ਮੁਕਾਬਲਿਆਂ ਵਿੱਚ ਵਧ ਚੜਕੇ ਹਿੱਸਾ ਲਿਆ ਗਿਆ।ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੰਨੇ ਮੁੰਨੇ ਬੱਚਿਆਂ ਨੇ ਆਪਣੀ ਆਪਣੀ ਕਲਾ ਦੇ ਜੌਹਰ ਦਿਖਾਏ।ਉਹਨਾਂ ਦੱਸਿਆ ਕਿ ਜੇਤੂ ਵਿਦਿਆਰਥੀਆਂ ਨੂੰ ਯੋਗ ਇਨਾਮ ਦੇਕੇ ਸਨਮਾਨਿਤ ਕੀਤਾ ਗਿਆ ਅਤੇ ਅੱਗੇ ਤੋਂ ਵੀ ਅਜਿਹੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।
Comments (0)
Facebook Comments (0)