ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ‘ਚ ਸਿਵਲ ਹਸਪਤਾਲ ਸਰਹਾਲੀ ਦੇ ਸਟਾਫ ਵੱਲੋਂ ਵੱਲੋਂ ਡੇਗੂ ਦੀ ਰੋਕਥਾਮ ਲਈ ਵਿਿਦਆਰਥੀਆਂ ਨੂੰ ਜਾਗਰੂਕ ਕੀਤਾ ।

ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ‘ਚ ਸਿਵਲ ਹਸਪਤਾਲ ਸਰਹਾਲੀ ਦੇ  ਸਟਾਫ ਵੱਲੋਂ ਵੱਲੋਂ ਡੇਗੂ ਦੀ ਰੋਕਥਾਮ ਲਈ ਵਿਿਦਆਰਥੀਆਂ ਨੂੰ ਜਾਗਰੂਕ ਕੀਤਾ ।

ਚੋਹਲਾ ਸਾਹਿਬ 13 ਸਤੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵਿਖੇ ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾਕਟਰ ਕਰਨਵੀਰ ਸਿੰਘ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ ਐਚ ਸੀ ਸਰਹਾਲੀ ਦੀ ਯੋਗ ਅਗਵਾਈ ਹੇਠ ਸਿਹਤ ਕਰਮਚਾਰੀ ਅੰਗਰੇਜ ਸਿੰਘ,  ਸਤਨਾਮ ਸਿੰਘ , ਜਸਪਿੰਦਰ ਸਿੰਘ, ਬਿਕਰਮਜੀਤ ਸਿੰਘ ਅਤੇ ਸਵਰਨ ਸਿੰਘ ਤੇ ਕਾਲਜ ਦੀ ਪ੍ਰਿੰਸੀਪਲ ਡਾਕਟਰ ਜਸਬੀਰ ਸਿੰਘ ਅਤੇ ਕਾਲਜ ਐਨ ਐਸ ਐਸ  ਯੂਨਿਟ ਦੇ ਇੰਚਾਰਜ ਸਰਦਾਰ ਬਲਵਿੰਦਰ ਸਿੰਘ , ਡਾਕਟਰ ਭਗਵੰਤ ਕੌਰ ਅਤੇ ਬਿਕਰਮਜੀਤ ਸਿੰਘ ਵੱਲੋਂ ਕਾਲਜ ਦੇ ਵਿਿਦਆਰਥੀਆਂ  ਨੂੰ ਡੇਗੂ ਦੀ ਰੋਕਥਾਮ ਲਈ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਅਤੇ ਖੁਲੀਆਂ ਜਗ੍ਹਾਂ ਤੇ ਪਾਣੀ ਇਕੱਠਾ ਨਾ ਹੋਣ ਦੇਣ ਲਈ ਜਾਗਰੂਕ ਕੀਤਾ ਅਤੇ ਨਾਲ ਹੀ ਇਹ ਵੀ ਦੱਸਿਆ ਕਿ ਸਮੇਂ ਸਮੇਂ ਤੇ ਲੋਕ ਆਪਣੇ ਘਰਾਂ ‘ਚ ਪਏ ਖਾਲੀ ਡਰੰਮ , ਟੁੱਟੇ ਭੱਜੇ ਸਮਾਨ ਵਿੱਚ ਡੇਗੂ ਮੱਛਰ ਦੇ ਲਾਰਵੇ ਦੀ ਪੈਦਾਵਾਰ ਨੂੰ ਰੋਕਣ ਲਈ ਕੀ ਕੀ ਉਪਰਾਲੇ ਕਰਨ, ਤਾਂ ਜੋ ਬਦਲਦੇ ਮੌਸਮ ਦੋਰਾਨ ਡੇਗੂ ਮੱਛਰ ਦੀ ਮਾਰ ਤੋਂ ਬਚਿਆ ਜਾ ਸਕੇ।ਕਾਲਜ ਪ੍ਰਬੰਧਕੀ ਕਮੇਟੀ ਦੇ ਆਨਰੇਰੀ ਸਕੱਤਰ ਹਰਜਿੰਦਰ ਸਿੰਘ  ਬਿੱਲਿਆਂਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀਮਾਨ ਮਹਾਂਪੁਰਖ ਸੰਤ ਬਾਬਾ ਤਾਰਾ ਸਿੰਘ ਜੀ ਕਾਰ ਸੇਵਾ ਸਰਹਾਲੀ ਸਾਹਿਬ ਵਾਲ਼ਿਆਂ ਨੇ ਵਿਿਦਆ ਦਾ ਚਾਨਣ ਘਰ-ਘਰ ਪਹੁੰਚਾਉਣ ਅਤੇ ਉੱਚ ਸਿੱਖਿਆ ਹਾਸਲ ਕਰਨ ਦੇ ਮਕਸਦ ਨਾਲ ਸੰਨ 1970 ਵਿੱਚ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਕਾਲਜ ਦੀ ਸਥਾਪਨਾ ਕੀਤੀ ਸੀ। ਮੌਜੂਦਾ ਸਰਪ੍ਰਸਤ ਸੰਤ ਬਾਬਾ ਸੁੱਖਾ ਸਿੰਘ ਜੀ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਵਿਿਦਆ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਇਸ ਕਾਲਜ ਵਿੱਚ ਉੱਚ ਯੋਗਤਾ ਪ੍ਰਾਪਤ, ਤਜ਼ਰਬੇਕਾਰ ਅਤੇ ਮਿਹਨਤੀ ਸਟਾਫ਼ ਵੱਲੋਂ ਵਿਿਦਆਰਥੀਆਂ ਦੀ ਸਮੁੱਚੀ ਸ਼ਖ਼ਸੀਅਤ-ਉਸਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ ਅਤੇ ਸਮਾਜਿਕ ਭਲਾਈ ਦੇ ਕੰਮਾਂ ਲਈ ਵੀ ਸਮੇਂ ਸਮੇਂ ਤੇ ਸੈਮੀਨਾਰ ਆਯੋਜਿਤ ਕਰਕੇ ਵਿਿਦਆਰਥੀਆਂ ਨੂੰ ਜਾਗਰੂਕ ਕੀਤਾ ਜਾਂਦਾ ਹੈ।ਕਾਲਜ ਦੇ ਪ੍ਰਿੰਸੀਪਲ ਡਾ ਜਸਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਤੋਂ  ਆਈ ਟੀਮ ਟੀਮ ਦਾ ਧੰਨਵਾਦ ਕੀਤਾ।