ਭਿਆਨਕ ਬਿਮਾਰੀਆਂ ਤੋਂ ਬਚਾਅ ਲਈ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖੋ : ਡਾਕਟਰ ਗਿੱਲ

ਭਿਆਨਕ ਬਿਮਾਰੀਆਂ ਤੋਂ ਬਚਾਅ ਲਈ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖੋ : ਡਾਕਟਰ ਗਿੱਲ

ਚੋਹਲਾ ਸਾਹਿਬ 10 ਅਗਸਤ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸਿਵਲ ਸਰਜਨ ਤਰਨ ਤਾਰਨ ਡਾਕਟਰ ਭਾਰਤ ਭੂਸ਼ਣ,ਜਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਸਿਮਰਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾਕਟਰ ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਸਰਹਾਲੀ ਦੇ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਪੁਲਿਸ ਥਾਣਾ ਚੋਹਲਾ ਸਾਹਿਬ ਵਿਖੇ ਮੁਲਾਜਮਾਂ ਨੂੰ ਡੇਂਗੂ ਅਤੇ ਚਿਕਨਗੁਨੀਆਂ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ।ਇਸ ਸਮੇਂ ਡਾਕਟਰ ਜਤਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਿਆਨਕ ਬਿਮਾਰੀਆਂ ਤੋਂ ਬਚਾਅ ਲਈ ਸਾਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣਾ ਚਾਹੀਦਾ ਹੈ ਅਤੇ ਘਰ ਦੀਆਂ ਛੱਤਾਂ ਤੇ ਪਏ ਟੁੱਟਾ ਟਾਇਰਾਂ ਅਤੇ ਗਮਲਿਆਂ ਵਿੱਚ ਪਾਣੀ ਇੱਕਠਾ ਨਾ ਹੋਣ ਦਿਓ ਅਤੇ ਕੂਲਰਾਂ ਨੂੰ ਹਫਤੇ ਵਿੱਚ ਇੱਕ ਵਾਰ ਜਰੂਰਤ ਸਾਫ ਕਰੋ।ਇਸ ਸਮੇਂ ਐਸ ਆਈ ਬਿਕਰਮਜੀਤ ਸਿੰਘ ਅਤੇ ਐਸ ਆਈ ਅੰਗਰੇਜ ਸਿੰਘ ਨੇ ਘਰ ਘਰ ਜਾਕੇ ਲੋਕਾਂ ਨੂੰ ਸਾਫ ਸਫਾਈ ਸਬੰਧੀ ਜਾਗਰੂਕ ਕਰਦੇ ਹੋਏ ਦੱਸਿਆ ਕਿ ਖਾਸ ਕਰਕੇ ਬਰਸਾਤੀ ਦਿਨਾਂ ਸਾਫ ਸਫਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਇਸ ਮੌਸਮ ਵਿੱਚ ਬਿਮਾਰੀਆਂ ਫੈਲਾਉਣ ਵਾਲਾ ਮੱਛਰ ਪੈਦਾ ਹੁੰਦਾ ਹੈ।ਇਸ ਸਮੇਂ ਪਰਮਿੰਦਰ ਸਿੰਘ ਢਿਲੋਂ ਹੈਲਥ ਵਰਕਰ ਦੱਸਿਆ ਕਿ ਜੇਕਰ ਤੁਹਾਨੂੰ ਤੇਜ਼ ਸਿਰ ਦਰਦ,ਤੇਜ਼ ਬੁਖਾਰ ਜਾਂ ਖਾਂਸੀ ਹੈ ਤਾਂ ਤੁਰੰਤ ਨਜਦੀਕੀ ਸਿਹਤ ਕੇਂਦਰ ਵਿੱਚ ਜਾਕੇ ਆਪਣਾ ਇਲਾਜ ਕਰਵਾਓ।ਇਸ ਸਮੇਂ ਕਵਲਜੀਤ ਸਿੰਘ ਹੈਲਥ ਵਰਕਰ ਅਤੇ ਨਿਸ਼ਾਨ ਸਿੰਘ ਵਰਕਰ ਹਾਜਰ ਸਨ।