ਵੀਰਵਾਰ ਅਤੇ ਸ਼ੁੱਕਰਵਾਰ ਨੂੰ ਤੇਜ਼ ਬਾਰਿਸ਼ ਹੋਣ ਦੀ ਚੇਤਾਵਨੀ

ਵੀਰਵਾਰ ਅਤੇ ਸ਼ੁੱਕਰਵਾਰ ਨੂੰ ਤੇਜ਼ ਬਾਰਿਸ਼ ਹੋਣ ਦੀ ਚੇਤਾਵਨੀ

ਪਹਾੜੀ ਖੇਤਰਾਂ ਵਿੱਚ ਹੋ ਰਹੀ ਬਰਫ਼ਬਾਰੀ ਕਾਰਨ ਉੱਤਰੀ ਭਾਰਤ ਨੂੰ ਠੰਢ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ । ਜਿਸ ਕਾਰਨ ਪੰਜਾਬ ਤੇ ਹਰਿਆਣਾ ਵਿੱਚ ਰਾਤ ਦਾ ਤਾਪਮਾਨ ਬੇਹੱਦ ਹੇਠਾਂ ਆ ਗਿਆ ਹੈ । ਇਸ ਸਬੰਧੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਠੰਢ ਹੋਰ ਵੀ ਜ਼ਿਆਦਾ ਵਧਣ ਦੇ ਆਸਾਰ ਹਨ ।

ਬੁੱਧਵਾਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਜਿਵੇਂ ਜਲੰਧਰ, ਅਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਲੁਧਿਆਣਾ ਦੇ ਨੇੜੇ ਇਲਾਕਿਆਂ ਵਿੱਚ ਸੰਘਣਾ ਕੋਹਰਾ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ । ਇਸ ਤੋਂ ਇਲਾਵਾ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਤੇਜ਼ ਬਾਰਿਸ਼ ਹੋਣ ਦੀ ਚੇਤਾਵਨੀ ਵੀ ਦਿੱਤੀ ਗਈ ਹੈ । ਬਦਲਦੇ ਮੌਸਮ ਦੇ ਚੱਲਦਿਆਂ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਤੋਂ ਇਲਾਵਾ ਗੜ੍ਹੇ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ ।

ਜਿਸਦਾ ਸਿੱਧਾ ਅਸਰ ਪਹਾੜੀ ਇਲਾਕਿਆਂ 'ਤੇ ਪਵੇਗਾ । ਬਦਲ ਰਹੇ ਮੌਸਮ ਦੇ ਚੱਲਦਿਆਂ ਅੰਮ੍ਰਿਤਸਰ ਵਿੱਚ ਘੱਟੋ-ਘੱਟ 4.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ ਜਦਕਿ ਆਦਮਪੁਰ ਵਿੱਚ 5 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ ਹੈ । ਇਸ ਮਾਮਲੇ ਵਿੱਚ ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ 14 ਦਸੰਬਰ ਨੂੰ ਮੌਸਮ ਸਾਫ ਰਹੇਗਾ ।