ਮਾਝੇ ਦੇ ਜਰਨੈਲ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ,

ਮਾਝੇ ਦੇ ਜਰਨੈਲ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ,

ਚੋਹਲਾ ਸਾਹਿਬ 28 ਦਸੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਮਾਝੇ ਦੇ ਜਰਨੈਲ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸ੍ਰੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ ਜਿਸ ਕਾਰਨ ਹਲਕਾ ਖਡੂਰ ਸਾਹਿਬ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਹ ਜਾਣਕਾਰੀ ਜਥੇ:ਸਤਨਾਮ ਸਿੰਘ ਬਲਾਕ ਸੰਮਤੀ ਮੈਂਬਰ ਚੋਹਲਾ ਸਾਹਿਬ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਦਿੱਤੀ।ਉਹਨਾਂ ਕਿਹਾ ਕਿ ਮਾਝੇ ਦੇ ਜਰਨੈਲ ਵਜੋਂ ਜਾਂਣੇ ਜਾਂਦੇ ਰਣਜੀਤ ਸਿੰਘ ਬ੍ਰਹਮਪੁਰਾ ਦਾ ਹਲਕਾ ਖਡੂਰ ਸਾਹਿਬ ਵਾਸੀ ਦਿਲੋਂ ਸਤਿਕਾਰ ਕਰਦੇ ਹਨ ਅਤੇ ਹਰ ਵਕਤ ਉਹਨਾਂ ਦੇ ਮੋਢੇ ਨਾਲ ਮੋਢਾ ਜੋੜਕੇ ਖੜੇ ਹਨ।ਉਹਨਾਂ ਕਿਹਾ ਕਿ ਅੱਜ ਸਮੂਹ ਅਹੁਦੇਦਾਰਾਂ ਵੱਲੋਂ ਰਣਜੀਤ ਸਿੰਘ ਬ੍ਰਹਮਪੁਰਾ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਹਨਾਂ ਨਾਲ ਕਦਮ ਨਾਲ ਕਦਮ ਮਿਲਾਕੇ ਚੱਲਣ ਦਾ ਵਾਅਦਾ ਕੀਤਾ ਹੈ।ਇਸ ਸਮੇਂ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਦਾ ਦਿਲੋਂ ਧੰਨਵਾਦ ਕਰਦੇ ਹਨ ਜਿੰਨਾਂ ਨੇ ਉਹਨਾਂ ਨੂੰ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ ਉਹਨਾਂ ਕਿਹਾ ਕਿ ਜਿਹੜੀ ਜੁੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਣਗੇ।ਇਸ ਸਮੇਂ ਪ੍ਰਧਾਨ ਜਗਰੂਪ ਸਿੰਘ ਪੱਖੋਪੁਰ,ਸਤਨਾਮ ਸਿੰਘ ਕਰਮੂੰਵਾਲਾ,ਦਿਲਬਾਗ ਸਿੰਘ ਕਾਹਲਵਾਂ,ਸੁਖਦੇਵ ਸਿੰਘ,ਸੁਖਜਿੰਦਰ ਸਿੰਘ ਬਿੱਟੂ ਸਰਪੰਚ,ਪ੍ਰਗਟ ਸਿੰਘ,ਇੰਦਰਜੀਤ ਸਿੰਘ ਸੋਨੀ,ਸਿ਼ੰਗਾਰਾ ਸਿੰਘ,ਮਹਿਲ ਸਿੰਘ,ਰਾਜਵਿੰਦਰ ਸਿੰਘ,ਜਗਤਾਰ ਸਿੰਘ,ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।