ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ

ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ

ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਵੀ. ਸੱਜਨਾਰ ਨੇ ਦੱਸਿਆ ਕਿ 27-28 ਨਵੰਬਰ ਦੀ ਰਾਤ ਨੂੰ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੋਂ ਬਾਅਦ ਜਿੰਦਾ ਸਾੜ ਦਿੱਤਾ ਗਿਆ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਸਬੂਤ ਇਕੱਠੇ ਕੀਤੇ ਅਤੇ ਬਾਅਦ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਸਾਨੂੰ 10 ਦਿਨਾਂ ਲਈ ਪੁਲਿਸ ਹਿਰਾਸਤ ਮਿਲੀ ਸੀ।