
ਨਵ ਨਿਯੁਕਤ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੂੰ ਐਨ ਐਚ ਐਮ ਯੂਨੀਅਨ ਵੱਲੋਂ ਕੀਤਾ ਸਨਮਾਨਿਤ।
Thu 22 Aug, 2024 0
ਚੋਹਲਾ ਸਾਹਿਬ 22 ਅਗਸਤ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਐਨ ਐਚ ਐਮ ਯੂਨੀਅਨ ਤਰਨ ਤਾਰਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਨਵ ਨਿਯੁਕਤ ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੂੰ ਅਹੁਦਾ ਸੰਭਾਲਣ ਤੇ ਸਨਮਾਨਿਤ ਕੀਤਾ ਗਿਆ ਹੈ।ਜਿਕਰਯੋਗ ਹੈ ਕਿ ਬੀਤੇ ਦਿਨੀਂ ਡਾਕਟਰ ਭਾਰਤ ਭੂਸ਼ਣ ਸਿਵਲ ਸਰਜਨ ਤਰਨ ਤਾਰਨ ਦੀ ਬਦਲੀ ਹੋਣ ਤੋਂ ਬਾਅਦ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਸਿਵਲ ਸਰਜਨ ਤਰਨ ਤਾਰਨ ਦਾ ਅਹੁਦਾ ਸੰਭਾਲਿਆ ਗਿਆ ਹੈ ਜਿਸਤੇ ਅੱਜ ਐਨ ਐਚ ਐਮ ਯੂਨੀਅਨ ਤਰਨ ਤਾਰਨ ਵੱਲੋਂ ਨਵ ਨਿਯੁਕਤ ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਹੈ।ਇਸ ਸਮੇਂ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ਕਿ ਡਾਕਟਰ ਗੁਰਪ੍ਰੀਤ ਸਿੰਘ ਰਾਏ ਪਹਿਲਾਂ ਵੀ ਸਿਵਲ ਸਰਜਨ ਦੀਆਂ ਮਿਆਰੀ ਸੇਵਾਵਾਂ ਨਿਭਾ ਚੁੱਕੇ ਹਨ।ਇਸ ਸਮੇਂ ਨਵਨਿਯੁਕਤ ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਕੇਂਦਰਾਂ ਵਿੱਚ ਹਰ ਬਿਮਾਰੀ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ ।ਉਹਨਾਂ ਦੱਸਿਆ ਕਿ ਟੈਸਟ ਅਤੇ ਦਵਾਈਆਂ ਵੀ ਮੁਫ਼ਤ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਹਨ।ਉਹਨਾਂ ਮਰੀਜਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਕੇਂਦਰ ਵਿੱਚ ਜਾਕੇ ਆਪਣੀ ਮੁਫ਼ਤ ਜਾਂਚ ਕਰਵਾਉਣ ਤਾਂ ਜੋ ਸਮੇਂ ਸਿਰ ਇਲਾਜ ਕੀਤਾ ਜਾ ਸਕੇ।ਇਸ ਸਮੇਂ ਬਲਾਕ ਪ੍ਰਧਾਨ ਮਨਦੀਪ ਸਿੰਘ ਆਈ ਏ ਸਰਹਾਲੀ ਕਲਾਂ,ਵਿਸ਼ਾਲ ਕੁਮਾਰ ਬੀ ਐਸ ਏ,ਕੁਲਵੰਤ ਕੌਰ ਅਕਾਊਟੈਂਟ,ਅਮਰਜੀਤ ਕੌਰ ਅਕਾਊਟੈਂਟ,ਬਲਜੀਤ ਸਿੰਘ ਅਕਾਊਟੈਂਟ,ਗੁਰਜੀਤ ਸਿੰਘ,ਅਮਨਦੀਪ ਸਿੰਘ ਝਬਾਲ,ਜੈਸਮੀਨ ਕੌਰ ਸੀ ਐਚ ਓ,ਜੀਵਨਜੋਤ ਸਿੰਘ ਸੀ ਐਚ ਓ ਆਦਿ ਹਾਜ਼ਰ ਸਨ।
Comments (0)
Facebook Comments (0)