“ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਦੌਰਾਨ ਜਸਕਵਰ ਸਿੰਘ (ਜੱਸਾ ਪੱਟੀ) ਨੇ ਪ੍ਰਿਤਪਾਲ ਸਿੰਘ ਫਗਵਾੜਾ ਨੂੰ ਫਸਵੇਂ ਮੁਕਾਬਲੇ ਵਿੱਚ ਹਰਾਕੇ ਜਿੱਤਿਆ ਰੁਸਤਮੇ-ਪੰਜਾਬ ਟਾਈਟਲ
Sun 3 Dec, 2023 0ਚੋਹਲਾ ਸਾਹਿਬ 03 ਦਸੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਜ਼ਿਲ੍ਹੇ ਦੇ ਕਸਬਾ ਚੋਹਲਾ ਸਾਹਿਬ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿਖੇ ਅੱਜ ਸੰਪੰਨ ਹੋਈ ਰਾਜ ਪੱਧਰੀ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਦੌਰਾਨ ਅੱਜ ਹੋਏ 80 ਕਿਲੋ ਤੋਂ ਵੱਧ ਭਾਰ ਵਰਗ ਦੇ ਕੁਸ਼ਤੀ ਮੁਕਾਬਲੇ ਵਿੱਚ ਜਸਕਵਰ ਸਿੰਘ (ਜੱਸਾ ਪੱਟੀ) ਤਰਨ ਤਾਰਨ ਨੇ ਪ੍ਰਿਤਪਾਲ ਸਿੰਘ ਫਗਵਾੜਾ ਨੂੰ ਫਸਵੇਂ ਮੁਕਾਬਲੇ ਵਿੱਚ ਹਰਾਕੇ ਰੁਸਤਮੇ-ਪੰਜਾਬ ਟਾਈਟਲ ਜਿੱਤਿਆ ਅਤੇ 5 ਲੱਖ ਰੁਪਏ ਦਾ ਨਕਦ ਇਨਾਮ ਹਾਸਿਲ ਕੀਤਾ ਅਤੇ ਭੁਪਿੰਦਰ ਸਿੰਘ ਅੰਮ੍ਰਿਤਸਰ ਤੀਜੇ ਸਥਾਨ ‘ਤੇ ਰਹੇ। 80 ਕਿਲੋ ਤੋਂ ਵੱਧ ਭਾਰ ਵਰਗ ਵਿੱਚ ਦੂਜੇ ਸਥਾਨ ‘ਤੇ ਆਉਣ ਵਾਲੇ ਪਹਿਲਵਾਨ ਨੂੰ 2 ਲੱਖ ਰੁਪਏ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਪਹਿਲਵਾਨ ਨੂੰ ਇੱਕ ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ।
ਇਸ ਮੌਕੇ ਕਰਵਾਏ ਗਏ ਇਨਾਮ ਵੰਡ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ। ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਜੇਤੂ ਪਹਿਲਵਾਨਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਨਰਗ ਸੁਧਾਰ ਟਰੱਸਟ ਤਰਨ ਤਾਰਨ ਦੇ ਚੇਅਰਮੈਨ ਸ੍ਰੀ ਰਜਿੰਦਰ ਸਿੰਘ ਉਸਮਾਂ, ਮਾਰਕੀਟ ਕਮੇਟੀ ਹਰੀਕੇ ਦੇ ਚੇਅਰਮੈਨ ਸ੍ਰੀ ਦਿਲਬਾਗ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ।ਲੜਕੀਆਂ ਦੇ ਮੁਕਾਬਲੇ ਵਿੱਚ 60 ਕਿਲੋ ਤੋਂ ਵੱਧ ਭਾਰ ਵਰਗ ਵਿੱਚ ਜਸਪ੍ਰੀਤ ਕੌਰ ਫਤਿਹਗੜ੍ਹ ਸਾਹਿਬ ਨੇ ਪਹਿਲਾ ਸਥਾਨ, ਜਸ਼ਨਬੀਰ ਕੌਰ ਅੰਮ੍ਰਿਤਸਰ ਨੇ ਦੂਜਾ ਸਥਾਨ ਅਤੇ ਰਜਨਦੀਪ ਕੌਰ ਫਰੀਦਕੋਟ ਨੇ ਤੀਜਾ ਸਥਾਨ ਹਾਸਿਲ ਕੀਤਾ।ਇਸ ਤੋਂ ਇਲਾਵਾ 60 ਕਿਲੋ ਭਾਰਵਰਗ ਵਿੱਚ ਰਾਜ ਫਤਿਹਗੜ੍ਹ ਨੇ ਪਹਿਲਾ ਸਥਾਨ, ਗੁਰਸ਼ਰਨਪ੍ਰੀਤ ਕੌਰ ਫਰੀਦਕੋਟ ਨੇ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਫਰੀਦਕੋਟ ਨੇ ਤੀਜਾ ਸਥਾਨ ਹਾਸਿਲ ਕੀਤਾ।ਲੜਕਿਆਂ ਦੇ ਕੁਸ਼ਤੀ ਮੁਕਾਬਲਿਆਂ ਵਿੱਚ 70 ਕਿਲੋ ਭਾਰ ਵਰਗ ਵਿੱਚ ਸੌਰਵ ਕੁਮਾਰ ਜਲੰਧਰ ਨੇ ਪਹਿਲਾ ਸਥਾਨ, ਅਕਾਸ਼ ਅੰਮ੍ਰਿਤਸਰ ਦੂਜਾ ਸਥਾਨ ਅਤੇ ਸਾਹਿਲ ਯਾਦਵ ਰੋਪੜ ਨੇ ਤੀਜਾ ਸਥਾਨ ਹਾਸਿਲ ਕੀਤਾ।ਇਸ ਤੋਂ ਇਲਾਵਾ 80 ਕਿਲੋ ਭਾਰ ਵਰਗ ਵਿੱਚ ਵਿਸ਼ਾਲ ਕਪੂਰਥਲਾ ਪਹਿਲੇ ਸਥਾਨ ‘ਤੇ, ਵਰਿੰਦਰ ਸਿੰਘ ਪਟਿਆਲਾ ਦੂਜੇ ਸਥਾਨ ‘ਤੇ ਅਤੇ ਹਰਮਨਜੀਤ ਸਿੰਘ ਲੁਧਿਆਣਾ ਤੀਜੇ ਸਥਾਨ ‘ਤੇ ਰਹੇ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ। ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾੳੇੁਣ ਲਈ ਅਤੇ ਨਸ਼ਿਆਂ ਦੀ ਭੈੜੀ ਬਿਮਾਰੀ ਨੂੰ ਠੱਲ ਪਾਉਣ ਲਈ ਖੇਡ ਮੇਲੇ ਕਰਵਾ ਰਹੀ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਾਜ ਵਿੱਚ ਆਉਣ ਵਾਲੇ ਸਮੇਂ ਵਿੱਚ ਵੀ ਖੇਡ ਮੇਲੇ ਅਤੇ ਛਿੰਝਾਂ ਦਾ ਆਯੋਜਨ ਕੀਤਾ ਜਾਵੇਗਾ।ਇਸ ਮੌਕੇ ਉਹਨਾਂ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” 20 ਲੱਖ ਰੁਪਏ ਦੀ ਰਾਸ਼ੀ ਆਪਣੇ ਅਖਤਿਆਰੀ ਫੰਡ ਵਿੱਚੋਂ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਦਾ ਚੋਹਲਾ ਸਾਹਿਬ ਵਿਖੇ ਹਰ ਸਾਲ ਆਯੋਜਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹਲਕੇ ਵਿੱਚ ਕੁਸ਼ਤੀ ਨੂੰ ਪ੍ਰਫੁੱਲਿਤ ਕਰਨ ਲਈ ਪਿੰਡਾਂ ਵਿੱਚ 25 ਅਖਾੜੇ ਬਣਾਏ ਜਾਣਗੇ ਤਾਂ ਜੋ ਨੌਜਵਾਨ ਸਾਡੀ ਵਿਰਾਸਤੀ ਖੇਡ ਨਾਲ ਜੁੜ ਸਕਣ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਰਾਜ ਭਰ ਵਿੱਚ ਆਏ ਪਹਿਲਵਾਨਾਂ ਤੇ ਦਰਸ਼ਕਾਂ ਦਾ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਸ਼ਰਮਾ, ਐੱਸ। ਡੀ। ਐੱਮ ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆਂ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਸਤਵੰਤ ਕੌਰ, ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਅਤੇ ਬਿਕਰਮਜੀਤ ਸਿੰਘ ਪੁਰੇਵਾਲ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਨੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਪਹਿਲਾਵਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ। “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਨੂੰ ਸਫਲਤਾ ਪੂਰਵਕ ਕਰਵਾਉਣ ਲਈ ਡਾਇਰੈਕਟਰ ਰਣਜੀਤ ਸਿੰਘ ਚੀਮਾ, ਗੁਰਮੀਤ ਸਿੰਘ ਦਿਓਲ, ਕਨਵੀਨਰ ਸੁਖਮੰਦਰ ਸਿੰਘ, ਕੋ ਕਨਵੀਨਰ ਮਨਪ੍ਰੀਤ ਸਿੰਘ, ਕੋਚ ਸਾਰਜ ਸਿੰਘ, ਕੋਚ ਪ੍ਰਭਦੇਵ ਸਿੰਘ ਨੇ ਕੁਸ਼ਤੀ ਮੁਕਾਬਲਿਆਂ ਨੂੰ ਨਿਰਵਿਘਨ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ।
Comments (0)
Facebook Comments (0)