ਗੁ। ਜਨਮ ਅਸਥਾਨ ਦੇਸ਼ ਭਗਤ ਸੰਤ ਬਾਬਾ ਵਸਾਖਾ ਸਿੰਘ ਜੀ ਪਿੰਡ ਦਦੇਹਰ ਸਾਹਿਬ ਵਿਖੇ ਸੰਤ ਬਾਬਾ ਸੁੱਖਾ ਸਿੰਘ ਜੀ ਨੇ ਨਵੇਂ ਬਾਥਰੂਮ ਬਲਾਕ ਦਾ ਨੀਂਹ ਪੱਥਰ ਰੱਖਿਆ

ਗੁ। ਜਨਮ ਅਸਥਾਨ ਦੇਸ਼ ਭਗਤ ਸੰਤ ਬਾਬਾ ਵਸਾਖਾ ਸਿੰਘ ਜੀ ਪਿੰਡ ਦਦੇਹਰ ਸਾਹਿਬ ਵਿਖੇ ਸੰਤ ਬਾਬਾ ਸੁੱਖਾ ਸਿੰਘ ਜੀ ਨੇ ਨਵੇਂ  ਬਾਥਰੂਮ ਬਲਾਕ ਦਾ ਨੀਂਹ ਪੱਥਰ ਰੱਖਿਆ

ਚੋਹਲਾ ਸਾਹਿਬ, 24 ਫਰਵਰੀ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ  ) 
ਅੱਜ ਗੁਰਦੁਆਰਾ ਜਨਮ ਅਸਥਾਨ ਦੇਸ਼ ਭਗਤ ਸੰਤ ਬਾਬਾ ਵਸਾਖਾ ਸਿੰਘ ਜੀ ਦਦੇਹਰ ਸਾਹਿਬ ਵਿਖੇ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ, ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਨੇ ਆਪਣੇ ਕਰ ਕਮਲਾਂ ਨਾਲ ਨਵੇਂ ਬਾਥਰੂਮ ਬਲਾਕ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ੋਤੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਸੁੱਖਾ ਸਿੰਘ ਜੀ ਨੇ ਸੰਤ ਬਾਬਾ ਵਸਾਖਾ ਸਿੰਘ ਜੀ ਵੱਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਯਾਦ ਕੀਤਾ ਤੇ ਆਖਿਆ, ‘ਇਤਿਹਾਸਕ ਪਿੰਡ ਦਦੇਹਰ ਸਾਹਿਬ ਮਹਾਨ ਦੇਸ਼ ਭਗਤ ਸੰਤ ਬਾਬਾ ਵਸਾਖਾ ਸਿੰਘ ਜੀ ਦੀ ਜਨਮ ਭੂਮੀ ਹੈ, ਆਪ ਜੀ ਪਿਤਾ ਸ੍ਰ।  ਦਿਆਲ ਸਿੰਘ ਤੇ ਮਾਤਾ ਬੀਬੀ ਇੰਦਰ ਕੌਰ ਦੇ ਘਰ 13 ਅਪਰੈਲ 1877 ਨੂੰ ਵਿਸਾਖੀ ਵਾਲੇ ਦਿਨ ਜਨਮੇ।  18 ਸਾਲ ਦੀ ਉਮਰ ਵਿੱਚ ਫ਼ੌਜ ਵਿੱਚ ਭਰਤੀ ਹੋਏ ਪਰ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿਚ ਹਿੱਸਾ ਲੈਣ ਕਰਕੇ ਫੌਜ ਦੀ ਨੌਕਰੀ ਛੱਡ ਦਿੱਤੀ। ਦੇਸ਼ ਦੀ ਆਜ਼ਾਦੀ ਲਈ ਆਪ ਨੇ ਕਈ ਕੁਰਬਾਨੀਆਂ ਕੀਤੀਆਂ ਅਤੇ ਕਸ਼ਟ ਝੱਲੇ। ਆਪ ਜੀ ਸਾਲ 1934 ਤੋਂ 1937 ਈ। ਤੱਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੀ ਰਹੇ। ਆਪ ਜੀ ਦੀ ਬਰਸੀ ਹਰ ਸਾਲ 5 ਦਸੰਬਰ ਨੂੰ ਵੱਡੇ ਪੱਧਰ ਤੇ ਮਨਾਈ ਜਾਂਦੀ ਹੈ। ਸਾਲਾਨਾ ਜੋੜ ਮੇਲੇ ਅਤੇ ਵਿਸ਼ੇਸ਼ ਸਮਾਗਮਾਂ ਮੌਕੇ ਸੰਗਤ ਦੀ ਗਿਣਤੀ ਵਧੇਰੇ ਹੋਣ ਕਰਕੇ ਇਥੇ ਇਕ ਨਵੇਂ ਬਾਥਰੂਮ ਬਲਾਕ ਦੀ ਲੋੜ ਸੀ। ਇਸ ਲੋੜ ਨੂੰ ਮੁੱਖ ਰੱਖਦੇ ਹੋਏ ਅੱਜ ਨਵੇਂ ਬਾਥਰੂਮ ਬਲਾਕ ਦੀ ਉਸਾਰੀ ਆਰੰਭ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਵਿਚ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।” ਉਨ੍ਹਾਂ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਸੰਪਰਦਾਇ ਵੱਲੋਂ ਸੰਸਾਰ ਭਰ ਵਿਚ ਸਿੱਖਿਆ, ਸਿਹਤ ਅਤੇ ਵਾਤਾਵਰਣ ਦੀ ਸੰਭਾਲ ਲਈ ਕਈ ਸਮਾਜ ਸੇਵਾ ਦੇ ਕਾਰਜ ਚੱਲ ਰਹੇ ਹਨ। ਇਸ ਸਮਾਗਮ ਵਿੱਚ ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ੋਤੇ ਸ਼ਿਰਕਤ ਕੀਤੀ। ਪਹੁੰਚੇ ਹੋਏ ਪਤਵੰਤਿਆਂ ਨੇ ਸੰਤ ਬਾਬਾ ਸੁੱਖਾ ਸਿੰਘ ਜੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦਾ ਧੰਨਵਾਦ ਕੀਤਾ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਸੰਗਤ ਵਿਚ ਬਾਬਾ ਕਰਤਾਰ ਸਿੰਘ (ਮੁੱਖ ਸੇਵਾਦਾਰ), ਸ੍ਰ। ਜਗਤਾਰ ਸਿੰਘ ਸ਼ਾਹ,  ਲਾਭ ਸਿੰਘ ਪ੍ਰਧਾਨ, ਅਨੋਖ ਸਿੰਘ, ਜਗਤਾਰ ਸਿੰਘ ਫੌਜੀ, ਤਰਸੇਮ ਸਿੰਘ ਹਾਂਗਕਾਂਗ, ਬਾਬਾ ਸੁਖਦੇਵ ਸਿੰਘ, ਅਮਰੀਕ ਸਿੰਘ, ਸਵਰਨ ਸਿੰਘ ਚੈਅਰਮੈਨ, ਸੁਖਵਿੰਦਰ ਸਿੰਘ ਹਾਂਗਕਾਂਗ, ਮਾਸਟਰ ਪਰਮਜੀਤ ਸਿੰਘ, ਭਰਪੂਰ ਸਿੰਘ ਸਰਪੰਚ, ਸੁਰਿੰਦਰ ਸਿੰਘ ਸਰਪੰਚ, ਹੀਰਾ ਸਿੰਘ ਮੈਂਬਰ, ਸਤਨਾਮ ਸਿੰਘ, ਪਿਸ਼ੌਰਾ ਸਿੰਘ ਸਰਪੰਚ, ਹਰਦੇਵ ਸਿੰਘ ਮੈਂਬਰ, ਅਮਰਜੀਤ ਸਿੰਘ, ਰਣਜੀਤ ਸਿੰਘ ਜਥੇਦਾਰ,  ਕੁਲਦੀਪ ਸਿੰਘ ਸੈਕਟਰੀ,  ਸੁਖਦੇਵ ਸਿੰਘ, ਗੁਰਦੇਵ ਸਿੰਘ, ਕੁਲਵੰਤ ਸਿੰਘ ਮਿਸਤਰੀ , ਸਤਨਾਮ ਸਿੰਘ ਨੱਥੂਪੁਰ ਠੇਕੇਦਾਰ,  ਗੁਰਿੰਦਰ ਸਿੰਘ ਮੈਂਬਰ, ਸਰਬਜੀਤ ਸਿੰਘ ਐੱਸ।ਜੀ। ਪੀ।ਸੀ। ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ।