ਕਿਸਾਨੀ ਸੰਘਰਸ਼ ਦੌਰਾਨ ਆਪਣਾ ਯੋਗਦਾਨ ਪਾਉਣ ਵਾਲੇ ਕਿਸਾਨਾਂ-ਮਜਦੂਰਾਂ ਦਾ ਸਨਮਾਨ।

ਕਿਸਾਨੀ ਸੰਘਰਸ਼ ਦੌਰਾਨ ਆਪਣਾ ਯੋਗਦਾਨ ਪਾਉਣ ਵਾਲੇ ਕਿਸਾਨਾਂ-ਮਜਦੂਰਾਂ ਦਾ ਸਨਮਾਨ।

ਚੋਹਲਾ ਸਾਹਿਬ 19 ਦਸੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜ੍ਹੀ ਨਾਲ ਸਬੰਧਤ ਕਾਨੂੰਨਾਂ ਦੇ ਵਿਰੋਧ ਵਿੱਚ ਚੱਲੇ ਲੰਬੇ ਸੰਘਰਸ਼ ਦੌਰਾਨ ਸੰਘਰਸ਼ ਦੀ ਸਫਲਤਾ ਅਤੇ ਚੜ੍ਹਦੀ ਕਲਾ ਲਈ ਕਿਸਾਨਾਂ,ਮਜਦੂਰਾਂ ਅਤੇ ਪ੍ਰਿੰਟ ਮੀਡੀਆ ਨਾਲ ਜੁੜ੍ਹੇ ਵੱਖ ਵੱਖ ਅਦਾਰਿਆਂ ਦੇ ਪੱਤਰਕਾਰਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੇ ਮੱਦੇਨਜ਼ਰ ਅੱਜ ਗੁਰਦੁਆਰਾ ਬਾਬਾ ਭਾਈ ਅਦਲੀ ਸਾਹਿਬ ਚੋਹਲਾ ਸਾਹਿਬ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੱਖੇ ਗਏ ਸਨਮਾਨ ਸਮਾਰੋਹ ਦੌਰਾਨ ਇਲਾਕੇ ਦੇ ਕਿਸਾਨਾਂ ਅਤੇ ਮਜਦੂਰਾਂ ਦੇ ਨਾਲ ਨਾਲ ਪੱਤਰਕਾਰਾਂ ਨੂੰ ਵਿਸੇ਼ਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਪ੍ਰਧਾਨ ਗੁਰਦੇਵ ਸਿੰਘ ਅਤੇ ਪ੍ਰਧਾਨ ਦਿਲਬਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਾਪਿਸ ਹੋਣ ਨਾਲ ਸਿਰਫ ਕਿਸਾਨਾਂ ਦੀ ਹੀ ਨਹੀਂ ਹਰੇਕ ਵਰਗ ਦੀ ਜਿੱਤ ਹੋਈ ਹੈ।ਜਨਤਾ ਦੇ ਦਬਾਅ ਹੇਠ ਝੁਕਦਿਆਂ ਹੋਇਆ ਕੇਂਦਰ ਸਰਕਾਰ ਨੂੰ ਇਹ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਣਾ ਪਿਆ।ਉਹਨਾਂ ਕਿਹਾ ਕਿ ਲੰਮੇ ਚੱਲੇ ਇਸ ਸੰਘਰਸ਼ ਦੌਰਾਨ ਕਿਸਾਨਾਂ ਸਮੇਤ ਜਿੱਥੇ ਵੱਖ ਵੱਖ ਵਰਗਾਂ ਦੇ ਲੋਕਾਂ ਇਸ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਇਆ ਉੱਥੇ ਪੱਤਰਕਾਰਤਾ ਨਾਲ ਜੁੜ੍ਹੇ ਵੱਖ ਵੱਖ ਅਦਾਰਿਆਂ ਦੇ ਪੱਤਰਕਾਰਾਂ ਵੱਲੋਂ ਵੀ ਆਪਣੀ ਜੰੁਮੇਵਾਰੀ ਨੂੰ ਬਾਖੂਬੀ ਨਿਭਾਉਂਦਿਆਂ ਹੋਇਆਂ ਖ਼ਬਰਾ ਦੇ ਮਾਧਿਆਮ ਰਾਹੀਂ ਸਰਕਾਰ ਤੇ ਦਬਾਅ ਬਣਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਈ ਹੈ।ਇਸ ਲਈ ਇਸ ਸੰਘਰਸ਼ ਦੀ ਜਿੱਤ ਲਈ ਜਿੱਥੇ ਕਿਸਾਨ ਅੇਤ ਹੋਰ ਵਰਗ ਸਨਮਾਨਯੋਗ ਹਨ ਉੱਥੇ ਪੱਤਰਕਾਰ ਭਾਈਚਾਰਾ ਵੀ ਮੋਹਰੀ ਸਨਮਾਨ ਦਾ ਹੱਕਦਾਰ ਹੈ।ਉਹਨਾਂ ਕਿਹਾ ਕਿ ਅੱਜ ਵੱਖ ਵੱਖ ਸੰਸਥਾਵਾਂ ਵੱਲੋਂ ਸੰਘਰਸ਼ ਜਿੱਤਕੇ ਵਾਪਿਸ ਪਰਤ ਰਹੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਜ਼ੋ ਕਿ ਬਹੁਤ ਹੀ ਸ਼ਲਾਘਾਯੋਗ ਕੰਮ ਹੈ ਇਸੇ ਲੜੀ ਤਹਿਤ ਅੱਜ ਜਥੇਬੰਦਕ ਆਗੂਆਂ ਵੱਲੋਂ ਦਿਲੀ ਵਿਖੇ ਸੰਘਰਸ਼ ਕਰਨ ਲਈ ਗਏ ਕਿਸਾਨਾਂ-ਮਜਦੂਰਾਂ ਅਤੇ ਪੱਤਰਕਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਹੈ।ਇਸ ਸਮੇਂ ਸੂਬਾ ਸਕੱਤਰ ਸੁਖਵਿੰਦਰ ਸਿੰਘ ਸਭਰਾ,ਮੀਤ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ,ਪ੍ਰਧਾਨ ਹਰਜਿੰਦਰ ਸਿੰਘ ਸ਼ਕਰੀ,ਹਰਜਿੰਦਰ ਸਿਘੰ ਚੰਬਾ,ਅਜੀਤ ਸਿਘੰ ਚੰਬਾ,ਕੋਮਲਪ੍ਰੀਤ ਸਿੰਘ,ਮਿੱਠੂ ਸਿੰਘ,ਬਲਬੀਰ ਸਿਘੰ,ਹਰਬੰਸ ਸਿੰਘ ਆਦਿ ਹਾਜ਼ਰ ਸਨ।