ਗੈਂਗਸਟਰ ਸੁਖਪ੍ਰੀਤ ਬੁੱਢਾਪੰਜ ਦਿਨਾਂ ਪੁਲਿਸ ਰਿਮਾਂਡ 'ਤੇ

ਗੈਂਗਸਟਰ ਸੁਖਪ੍ਰੀਤ ਬੁੱਢਾਪੰਜ ਦਿਨਾਂ ਪੁਲਿਸ ਰਿਮਾਂਡ 'ਤੇ

ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ, ਜਿੱਥੇ ਉਸ ਨੂੰ ਜੱਜ ਅਮਨਦੀਪ ਕੌਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ ਅਤੇ ਪੁਲਿਸ ਨੇ ਸੁਖਪ੍ਰੀਤ ਉਰਫ਼ ਬੁੱਢਾ ਦਾ 8 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਮਾਣਯੋਗ ਅਦਾਲਤ ਨੇ ਪੰਜ ਦਿਨਾਂ ਪੁਲਿਸ ਰਿਮਾਂਡ ਦਿੱਤਾ ਸੀ। ਅੱਜ ਇਸ ਰਿਮਾਂਡ ਦੇ ਖ਼ਤਮ ਹੁੰਦਿਆਂ ਭਾਰੀ ਸੁਰੱਖਿਆ ਪ੍ਰਬੰਧਾਂ ਗੈਂਗਸਟਰ ਬੁੱਢਾ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਫਿਰ ਪੁਲਿਸ ਨੇ 8 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ 5 ਦਿਨਾਂ ਪੁਲਿਸ ਰਿਮਾਂਡ ਦਿੱਤਾ। ਗੈਂਗਸਟਰ ਬੁੱਢਾ 'ਤੇ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਵੱਖ-ਵੱਖ 6 ਅਪਰਾਧਿਕ ਮਾਮਲੇ ਦਰਜ ਹਨ