ਪੋਸਟ ਗਰੈਜੂਏਟ ਕਾਮਰਸ ਵਿਭਾਗ ਵੱਲੌ ਕਾਮਫੀਸਟਾ 2024 ਆਯੋਜਿਤ ਕੀਤਾ ਗਿਆ।

ਪੋਸਟ ਗਰੈਜੂਏਟ ਕਾਮਰਸ ਵਿਭਾਗ ਵੱਲੌ ਕਾਮਫੀਸਟਾ 2024 ਆਯੋਜਿਤ ਕੀਤਾ ਗਿਆ।

ਚੋਹਲਾ ਸਾਹਿਬ 20 ਅਗਸਤ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਕਾਲਜ ਪ੍ਰਬੰਧਕੀ ਕਮੇਟੀ ਦੇ ਆਨਰੇਰੀ ਸਕੱਤਰ ਹਰਜਿੰਦਰ ਸਿੰਘ  ਬਿੱਲਿਆਂਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਤ ਬਾਬਾ ਤਾਰਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲ਼ਿਆਂ ਨੇ ਵਿਿਦਆ ਦਾ ਚਾਨਣ ਘਰ-ਘਰ ਪਹੁੰਚਾਉਣ ਅਤੇ ਉੱਚ ਸਿੱਖਿਆ ਹਾਸਲ ਕਰਨ ਦੇ ਮਕਸਦ ਨਾਲ ਸੰਨ 1970 ਵਿੱਚ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਕਾਲਜ ਦੀ ਸਥਾਪਨਾ ਕੀਤੀ ਸੀ। ਮੌਜੂਦਾ ਸਰਪ੍ਰਸਤ ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਵਿਿਦਆ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਇਸ ਕਾਲਜ ਵਿੱਚ ਉੱਚ ਯੋਗਤਾ ਪ੍ਰਾਪਤ, ਤਜ਼ਰਬੇਕਾਰ ਅਤੇ ਮਿਹਨਤੀ ਸਟਾਫ਼ ਵੱਲੋਂ ਵਿਿਦਆਰਥੀਆਂ ਦੀ ਸਮੁੱਚੀ ਸ਼ਖ਼ਸੀਅਤ-ਉਸਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਇਸੇ ਲੜੀ ਦੇ ਤਹਿਤ ਕਾਲਜ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵੱਲੌ ਕਾਮਫੀਸਟਾ 2024 ਆਯੋਜਿਤ ਕੀਤਾ ਗਿਆ।ਇਸ ਦੌਰਾਨ ਕਾਮਰਸ ਦੀਆਂ ਵੱਖ ਵੱਖ ਆਈਟਮਾਂ ਕਾਮਰਸ ਰੰਗੋਲੀ ਅਤੇ ਜ਼ੈਪ ਸ਼ੋਅ ,ਦ ਸੈਵਨ ,ਖਬਰਸਾਰ ਦੀ ਪੇਸ਼ਕਾਰੀ ਕੀਤੀ ਗਈ। ਕਾਲਜ ਦੇ ਕਾਮਰਸ ਵਿਭਾਗ ਦੇ ਵਿਿਦਆਰਥੀਆਂ ਨੇ ਈਵੈਂਟ ਵਿੱਚ ਵੱਧ ਚੜ ਕੇ ਹਿੱਸਾ ਲਿਆ।ਵਿਭਾਗ ਦੇ ਵਿਿਦਆਰਥੀਆਂ  ਨੇ ਕੋਲਡ ਕੌਫੀ, ਬੇਲ ਪੁਰੀ, ਟਿਟਸ ਬਿਟਸ, ਚਿਪਸ ਆਦਿ ਦੇ ਸਟਾਲ ਲਗਾਏ। ਇਸ ਮੌਕੇ ਡਾ  ਸੁੰਮੀ ਅਰੋੜਾ, ਮੈਡਮ ਜੈਦੀਪ ਕੌਰ, ਡਾ ਪਰਮਜੀਤ ਸਿੰਘ, ਡਾ ਅਮਨਦੀਪ ਸਿੰਘ, ਡਾ ਕੰਵਲਪ੍ਰੀਤ ਕੋਰ, ਮੈਡਮ ਨਵਜੋਤ ਕੌਰ, ਮੈਡਮ ਕਿਰਨਜੀਤ ਕੌਰ ਹਾਜ਼ਰ ਸਨ।ਪ੍ਰਿੰਸੀਪਲ ਡਾ।ਜਸਬੀਰ ਸਿੰਘ ਨੇ ਸਮੂਹ ਵਿਿਦਆਰਥੀਆਂ ਨੂੰ ਕਾਮਰਸ ਦੀ ਮਹੱਤਤਾ ਤੋਂ ਜਾਣੂ ਕਰਾਰਿਆ।ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਿਦਆ ਨੂੰ ਕਾਮਰਸ ਨਾਲ ਸੰਬੰਧਿਤ ਕਿੱਤਿਆਂ ਬਾਰੇ ਜਾਣਕਾਰੀ ਦੇਣਾ ਸੀ।