ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਕਰਵਾਏ ਇੰਟਰ ਕਾਲਜ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਵਿਚ ਖਾਲਸਾ ਕਾਲਜ ਸਰਹਾਲੀ ਬਣਿਆ ਚੈਂਪੀਅਨ
Mon 28 Oct, 2024 0ਚੋਹਲਾ ਸਾਹਿਬ 28 ਅਕਤੂਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਨੇ ਵਿਿਦਅਕ ਅਤੇ ਖੇਡਾਂ ਦੇ ਖੇਤਰ ਵਿਚਲੇ ਆਪਣੇ ਸ਼ਾਨਾ ਮਤੇ ਇਤਿਹਾਸ ਨੂੰ ਦਰਾਉਂਦਿਆਂ ਹੋਇਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਕਰਵਾਏ ਗਏ ਇੰਟਰ ਕਾਲਜ ਕੰਪੀਟੀਸ਼ਨ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਵਿਚ ਯੂਨੀਵਰਸਿਟੀ ਦੇ ਓਵਰ ਆਲ ਬੀ ਡਿਵੀਜ਼ਨ ਦੇ ਕਾਲਜ ਨੂੰ ਹਰਾ ਕੇ ਚੈਂਪੀਅਨ ਟਰੋਫੀ ਤੇ ਕਬਜ਼ਾ ਕੀਤਾ।ਕਾਲਜ ਦੇ ਪ੍ਰਿੰਸੀਪਲ ਡਾਕਟਰ ਜਸਬੀਰ ਸਿੰਘ ਗਿੱਲ ਅਤੇ ਡਾਕਟਰ ਅਮਨਦੀਪ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਕਾਲਜ ਦੀ ਕਬੱਡੀ ਟੀਮ ਨੇ ਐਸ।ਡੀ ਕਾਲਜ ਪਠਾਨਕੋਟ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ, ਬਾਬਾ ਬੁੱਢਾ ਸਾਹਿਬ ਕਾਲਜ ਬੀਰ ਸਾਹਿਬ ਅਤੇ ਗੁਰੂ ਨਾਨਕ ਨਵਭਾਰਤ ਕਾਲਜ ਨਰੋਟ ਪਾਸਟ ਕਪੂਰਥਲਾ ਨੂੰ ਇੱਕ ਤਰਫਾ ਹਰਾ ਕੇ ਚੈਂਪੀਅਨ ਟਰਾਫੀ ਤੇ ਕਬਜ਼ਾ ਕੀਤਾ।ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਅਤੇ ਪ੍ਰਬੰਧਕੀ ਕਮੇਟੀ ਦੇ ਸਰਪ੍ਰਸਤ ਸੰਤ ਬਾਬਾ ਸੁੱਖਾ ਸਿੰਘ ਜੀ ਵੱਲੋਂ ਸਮੂਹ ਸਟਾਫ ਅਤੇ ਵਿਿਦਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਜੇਤੂਆਂ ਨੂੰ ਟਰੋਫੀ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਸੰਤ ਬਾਬਾ ਸੁੱਖਾ ਸਿੰਘ ਜੀ ਵੱਲੋਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਵਿੱਚ 8 ਗੋਲਡ ਮੈਡਲ ਜੇਤੂ ਵਿਿਦਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਬੰਧਕੀ ਕਮੇਟੀ ਦੇ ਆਨਰੇਰੀ ਸਕੱਤਰ ਸ੍ਰ। ਹਰਜਿੰਦਰ ਸਿੰਘ ਬਿੱਲਿਆਂਵਾਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀਮਾਨ ਮਹਾਂਪੁਰਖ ਸੰਤ ਬਾਬਾ ਤਾਰਾ ਸਿੰਘ ਜੀ ਕਾਰ ਸੇਵਾ ਸਰਹਾਲੀ ਸਾਹਿਬ ਵਾਲ਼ਿਆਂ ਨੇ ਵਿਿਦਆ ਦਾ ਚਾਨਣ ਘਰ-ਘਰ ਪਹੁੰਚਾਉਣ ਅਤੇ ਉੱਚ ਸਿੱਖਿਆ ਹਾਸਲ ਕਰਨ ਦੇ ਮਕਸਦ ਨਾਲ ਸੰਨ 1970 ਵਿੱਚ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਕਾਲਜ ਦੀ ਸਥਾਪਨਾ ਕੀਤੀ ਸੀ। ਮੌਜੂਦਾ ਸਰਪ੍ਰਸਤ ਸੰਤ ਬਾਬਾ ਸੁੱਖਾ ਸਿੰਘ ਜੀ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਵਿਿਦਆ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਇਸ ਕਾਲਜ ਵਿੱਚ ਉੱਚ ਯੋਗਤਾ ਪ੍ਰਾਪਤ, ਤਜ਼ਰਬੇਕਾਰ ਅਤੇ ਮਿਹਨਤੀ ਸਟਾਫ਼ ਵੱਲੋਂ ਵਿਿਦਆਰਥੀਆਂ ਦੀ ਸਮੁੱਚੀ ਸ਼ਖ਼ਸੀਅਤ-ਉਸਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਇਸ ਮੌਕੇ ਤੇ ਸਰਦਾਰ ਜਸਵਿੰਦਰ ਸਿੰਘ ਮੋਹਣਪੁਰਾ, ਸਰਦਾਰ ਰਾਜਵੀਰ ਸਿੰਘ ਬਾਬਾ ਮਿਲਖਾ ਸਿੰਘ ਸਰਦਾਰ ਸਵਰਨ ਸਿੰਘ ਹਾਜ਼ਰ ਸਨ
Comments (0)
Facebook Comments (0)