
ਐਮ.ਐਲ.ਏ ਕੁਲਵੰਤ ਸਿੰਘ ਪੰਡੋਰੀ ਵੱਲੋਂ ਕੇਵਲ ਚੋਹਲਾ ਤੇ ਗੁਰਸ਼ਰਨ ਸਿੰਘ ਸਨਮਾਨਿਤ
Tue 9 Jun, 2020 0
ਕੈਪਸ਼ਨ : ਐਮ.ਐਲ.ਏ.ਕੁਲਵੰਤ ਸਿੰਘ ਪੰਡੋਰੀ ਕੇਵਲ ਚੋਹਲਾ ਤੇ ਗੁਰਸ਼ਰਨ ਸਿੰਘ ਨੂੰ ਸਨਮਾਨਿਤ ਕਰਦੇ ਹੋਏ।
ਚੋਹਲਾ ਸਾਹਿਬ 9 ਜੂਨ (ਰਾਕੇਸ਼ ਬਾਵਾ/ਪਰਮਿੰਦਰ ਚੋਹਲਾ) ਅੱਜ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਐਮ.ਐਲ.ਏ.ਕੁਲਵੰਤ ਸਿੰਘ ਪੰਡੋਰੀ ਵੱਲੋਂ ਕੇਵਲ ਚੋਹਲਾ ਤੇ ਗੁਰਸ਼ਰਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਮ.ਐਲ.ਏ.ਕੁਲਵੰਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਕਰੋਨਾ ਮਹਾਂਮਾਰੀ ਨੇ ਜੀਵਨਜਾਤੀ ਤੇ ਕਾਰੋਬਾਰ ਨੂੰ ਵੱਡੇ ਪੱਧਰ ਤੇ ਪ੍ਰਭਾਵਿਤ ਕੀਤਾ ਹੈ, ਇਸ ਦੌਰਾਨ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਸੁਚੇਤ ਕਰਨ ਲਈ ਇਕ ਕਾਲਿੰਗ ਕੰਪੇਨ ਚਲਾਈ ਸੀ ਜਿਸ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਕੇਵਲ ਨਈਅਰ ਚੋਹਲਾ ਸਾਹਿਬ ਜਿਲ੍ਹਾ ਤਰਨ ਤਾਰਨ ਵਿੱਚੋਂ ਸਭ ਤੋਂ ਵੱਧ ਕਾਲਾਂ ਕਰਕੇ ਪਹਿਲਾ ਸਥਾਨ ਅਤੇ ਗੁਰਸ਼ਰਨਜੀਤ ਸਿੰਘ ਦੂਜਾ ਸਥਾਨ ਪ੍ਰਾਪਤ ਕਰਕੇ ਸੂਪਰ ਕਾਲਰ ਬਣੇ। ਇਹਨਾਂ ਦੀ ਪਾਰਟੀ ਪ੍ਰਤੀ ਮਹਿਨਤ ਨੂੰ ਦੇਖਦੇ ਹੋਏ ਪਾਰਟੀ ਦੇ ਐਮ.ਐਲ.ਏ ਮਹਿਲ ਕਲਾਂ ਉਚੇਚੇ ਤੌਰ ਤੇ ਸਨਮਾਨਿਤ ਕਰਨ ਲਈ ਪੁੱਜੇ ਅਤੇ ਹਲਕਾ ਇੰਚਾਰਜ ਮਨਜਿੰਦਰ ਸਿੰਘ ਸਿੱਧੂ ਲਾਲਪੁਰਾ ਦੀ ਅਗਵਾਈ ਵਿੱਚ ਦੋਹਾਂ ਨੂੰ ਸਨਮਾਨਿਤ ਵੀ ਕੀਤਾ ਤੇ ਐਮ.ਐਲ.ਏ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਿਹਨਤੀ ਲੋਕਾਂ ਦੀ ਹਮੇਸ਼ਾ ਕਦਰ ਕਰਦੀ ਹੈ ਤੇ ਸਨਮਾਨ ਵਿੱਚ ਕੋਈ ਕਮੀਂ ਨਹੀਂ ਆਉਣ ਦੇਵੇਗੀ।
Comments (0)
Facebook Comments (0)