ਡੇਂਗੂ ਅਤੇ ਮਲੇਰੀਆ ਦੇ ਲੱਛਣਾਂ,ਬਚਾਅ ਅਤੇ ਇਲਾਜ ਬਾਰੇ ਜਾਗਰੂਕਤਾ ਕੈਂਪ ਲਗਾਇਆ
Tue 20 Jul, 2021 0ਚੋਹਲਾ ਸਾਹਿਬ 20 ਜੁਲਾਈ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸਿਵਲ ਸਰਜਨ ਤਰਨ ਤਾਰਨ ਡਾ: ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ.ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਹੈਲਥ ਵੈਲਨੈਸ ਸੈਂਟਰ ਮੋਹਨਪੁਰ ਵਿਖੇ ਐਸ.ਆਈ.ਮਨਜੀਤ ਸਿੰਘ ਵੱਲੋਂ ਸਿਹਤ ਵਿਭਾਗ ਦੀ ਟੀਮ ਨਾਲ ਡੇਂਗੂ ਮੰਥ ਮਨਾਇਆ ਗਿਆ ।ਇਸ ਦੌਰਾਨ ਐਸ.ਆਈ.ਮਨਜੀਤ ਸਿੰਘ ਨੇ ਦੱਸਿਆ ਕਿ ਬਰਸਾਤੀ ਮੌਸਮ ਵਿੱਚ ਭਿਆਨਕ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਸਾਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣਾ ਚਾਹੀਦਾ ਹੈ ਅਤੇ ਖਾਸ ਕਰਕੇ ਆਪਣੇ ਘਰਾਂ ਦੀਆਂ ਛੱਤਾਂ ਤੇ ਟੁੱਟੇ ਗਮਲਿਆਂ,ਟੁੱਟੇ ਟਾਇਰਾਂ ਆਦਿ ਵਿੱਚ ਪਾਣੀ ਇਕੱਠਾ ਨਹੀ ਹੋਣ ਦੇਣਾ ਚਾਹੀਦਾ ਕਿਉ਼ਕਿ ਖੜੇ ਪਾਣੀ ਵਿੱਚ ਮੱਛਰ ਪੈਦਾ ਹੁੰਦਾ ਹੈ ਜਿਸ ਨਲ ਡੇਂਗੂ ਅਤੇ ਮਲੇਰੀਆ ਵਰਗੀਆਂ ਭਿਆਨਕ ਬਿਮਾਰੀਆਂ ਫੈਲਦੀਆਂ ਹਨ।ਇਸ ਸਮੇਂ ਹੈਲਥ ਵਰਕਰ ਪ੍ਰਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਉਹਨਾਂ ਵੱਲੋਂ ਘਰ ਘਰ ਜਾਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਲੱਛਣਾਂ,ਬਚਾਅ ਅਤੇ ਇਲਾਜ ਬਾਰੇ ਭਰਪੂਰ ਜਾਣਕਾਰੀ ਦਿੱਤੀ ਹੈ।ਉਹਨਾਂ ਕਿਹਾ ਕਿ ਸਾਨੂੰ ਰਾਤ ਨੂੰ ਸੌਣ ਸਮੇਂ ਪੂਰਾ ਤਨ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਖਾਸ ਕਰਕੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ,ਸਿਰ ਦਰਦ,ਖਾਂਸੀ,ਨਜਲਾ,ਜੁਕਾਮ ਹੋਵੇ ਤਾਂ ਤੁਰੰਤ ਨਜਦੀਕੀ ਸਿਹਤ ਕੇਂਦਰ ਵਿੱਚ ਜਾਕੇ ਆਪਣੀ ਮੁਫ਼ਤ ਜਾਂਚ ਕਰਵਾਉਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਡੇਂਗੂ ਅਤੇ ਮਲੇਰੀਆ ਇਲਾਜਯੋਗ ਹਨ ।ਇਸ ਸਮੇਂ ਗੁਰਵੰਤ ਸਿੰਘ,ਰਜਵੰਤ ਕੌਰ,ਸੀ.ਐਚ.ਓ.ਸੰਦੀਪ ਕੌਰ,ਫਾਰਮੇਸੀ ਅਫਸਰ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।
Comments (0)
Facebook Comments (0)