ਸ੍ਰੀ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਮਾਂ ਬੋਲੀ ਦਿਵਸ ਮਨਾਇਆ ਗਿਆ।

ਸ੍ਰੀ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਮਾਂ ਬੋਲੀ ਦਿਵਸ ਮਨਾਇਆ ਗਿਆ।

ਚੋਹਲਾ ਸਾਹਿਬ 21 ਫਰਵਰੀ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਸਫਲਤਾਪੂਰਵਕ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਮਾਂ ਬੋਲੀ ਦਿਵਸ  ਕਾਲਜ ਦੇ ਵਿਿਦਆਰਥੀਆਂ ਅਤੇ ਸਮੁੱਚੇ ਸਟਾਫ ਵੱਲੋਂ ਪ੍ਰਿੰਸੀਪਲ ਡਾ ਕਵਲਜੀਤ ਕੌਰ ਦੀ ਰਹਿਨੁਮਾਈ ਹੇਠ ਮਨਾਇਆ ਗਿਆ। ਜਿਸ ਵਿਚ ਵਿਿਦਆਰਥੀਆਂ ਨੇ ਪੰਜਾਬੀ ਮਾਂ ਬੋਲੀ ਨਾਲ ਸੰਬੰਧਿਤ ਭਾਸ਼ਣ ਅਤੇ ਕਵਿਤਾਵਾਂ ਰਾਹੀਂ ਮਾਂ ਬੋਲੀ ਬਾਰੇ ਜਾਗਰੂਕ ਕੀਤਾ। ਇਸ ਤੋਂ ਇਲਾਵਾ ਪੰਜਾਬੀ ਮਾਂ ਬੋਲੀ ਨਾਲ ਸੰਬੰਧਿਤ ਸ਼ਾਰਟ ਫਿਲਮ ਵੀ ਦਿਖਾਈ ਗਈ। ਪੰਜਾਬੀ ਵਿਭਾਗ ਦੇ ਮੁਖੀ ਡਾ ਜਤਿੰਦਰ ਕੌਰ ਨੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਵਿਕਾਸ ਵਿੱਚ ਆ ਰਹੀਆਂ ਚੁਣੌਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਵਿਿਦਆਰਥੀਆਂ ਨੂੰ ਮਾਤ ਭਾਸ਼ਾ ਦੇ ਸਤਿਕਾਰ ਅਤੇ ਪ੍ਰਸਾਰ ਲਈ ਪ੍ਰੇਰਿਤ ਕੀਤਾ। ਅਖੀਰ ਵਿਚ ਪ੍ਰੋਫੈਸਰ ਪ੍ਰਿਤਬੀਰ ਕੌਰ ਨੇ  ੌਪੰਜ ਆਬਾਂ ਦੀ ਬੋਲੀੌ ਕਵਿਤਾ ਰਾਹੀਂ ਬੱਚਿਆਂ ਨੂੰ ਪੰਜਾਬੀ ਸਾਹਿਤ ਨਾਲ ਰੂਬਰੂ ਕਰਵਾਇਆ। ਇਸ ਮੌਕੇ ਸਮੁੱਚਾ ਸਟਾਫ ਹਾਜ਼ਰ ਸੀ।