ਸੰਤ ਨਿਰੰਕਾਰੀ ਸਤਿਸੰਗ ਭਵਨ ਸਰਹਾਲੀ ਵਿਖੇ ਕਰੋਨਾ ਵੈਕਸੀਨ ਦਾ ਕੈਂਪ ਲਗਾਇਆ।

ਸੰਤ ਨਿਰੰਕਾਰੀ ਸਤਿਸੰਗ ਭਵਨ ਸਰਹਾਲੀ ਵਿਖੇ ਕਰੋਨਾ ਵੈਕਸੀਨ ਦਾ ਕੈਂਪ ਲਗਾਇਆ।

ਚੋਹਲਾ ਸਾਹਿਬ 3 ਜੁਲਾਈ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸਰਹਾਲੀ ਕਲਾਂ ਰੋਡ ਚੋਹਲਾ ਸਾਹਿਬ ਵਿਖੇ ਸਥਿਤ ਸੰਤ ਨਿਰੰਕਾਰੀ ਸਤਿਸੰਗ ਭਵਨ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ.ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਹਰਦੀਪ ਸਿੰਘ ਸੰਧੂ ਬੀ.ਈ.ਈ., ਮਨਦੀਪ ਸਿੰਘ ਆਈ.ਏ,ਵਿਸ਼ਾਲ ਕੁਮਾਰ ਬੀ.ਐਸ.ਏ ਵੱਲੋਂ ਸਿਹਤ ਵਿਭਾਗ ਦੀ ਟੀਮ ਨਾਲ ਕਰੋਨਾ ਵੈਕਸੀਨ ਦਾ ਕੈਂਪ ਲਗਾਇਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ.ਸਰਹਾਲੀ ਨੇ ਦੱਸਿਆ ਕਿ ਅੱਜ ਉਹਨਾਂ ਦੀ ਟੀਮ ਵੱਲੋਂ ਸੰਤ ਨਿਰਕਾਰੀ ਸਤਿਸੰਗ ਭਵਨ ਸਰਹਾਲੀ ਕਲਾਂ ਵਿਖੇ ਕਰੋਨਾ ਤੋਂ ਬਚਾਅ ਦੇ ਟੀਕੇ ਲਗਾਉਣ ਦਾ ਕੈਂਪ ਲਗਾਇਆ ਗਿਆ ਹੈ ਜਿਸ ਵਿੱਚ ਬ੍ਰਾਂਚ ਚੋਹਲਾ ਸਾਹਿਬ ਦੇ ਸੰਚਾਲਕ ਬਲਦੇਵ ਸਿੰਘ ਅਤੇ ਅਨੇਕਾਂ ਹੀ ਸੇਵਾਦਾਰ ਭੈਣਾ ਨੇ ਆਪਣਾ ਆਪਣਾ ਯੋਗਦਾਨ ਪਾਇਆ ਹੈ।ਉਹਨਾਂ ਕਿਹਾ ਕਿ ਇਸ ਕੈਂਪ ਵਿੱਚ ਇਲਾਕੇ ਦੇ ਸੈਂਕੜੇ ਲੋਕਾਂ ਵੱਲੋਂ ਕਰੋਨਾ ਵੈਕਸੀਨੇਸ਼ਨ ਕਰਵਾਈ ਹੈ।ਇਸ ਸਮੇਂ ਮਨਦੀਪ ਸਿੰਘ ਆਈ.ਏ,ਹਰਦੀਪ ਸਿੰਘ ਸੰਧੂ ਅਤੇ ਵਿਸ਼ਾਲ ਕੁਮਾਰ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਅਫਵਾਹਾਂ ਤੋਂ ਬਚਦੇ ਹੋਏ ਸਾਨੂੰ ਕਰੋਨਾ ਤੋਂ ਬਚਾਅ ਸਬੰਧੀ ਟੀਕੇ ਲਗਾਉਣੇ ਚਾਹੀਦੇ ਹਨ ।ਇਸ ਸਮੇਂ ਐਲ.ਐਚ.ਵੀ.ਸਵਿੰਦਰ ਕੌਰ,ਏ.ਐਨ.ਐਮ.ਮਨਦੀਪ ਕੌਰ,ਆਸ਼ਾ ਵੀਰਪਾਲ ਕੌਰ,ਸੁਖਦੀਪ ਸਿੰਘ ਔਲਖ,ਜ਼ਸਪਿੰਦਰ ਸਿੰਘ ਹਾਂਡਾ,ਰਜਿੰਦਰ ਸਿੰਘ ਫਤਿਹਗੜ੍ਹ ਚੂੜੀਆਂ,ਬਲਰਾਜ ਸਿੰਘ ਗਿੱਲ,ਏ.ਐਨ.ਐਮ.ਸਰਬਜੀਤ ਕੌਰ ਆਦਿ ਹਾਜ਼ਰ ਸਨ।