ਸਰਹਾਲੀ ਕਲਾਂ ਵਿਖੇ ਸੰਤ ਬਾਬਾ ਸੁੱਖਾ ਸਿੰਘ ਜੀ ਦਾ ਸਨਮਾਨ ਕੀਤਾ ਗਿਆ।

ਸਰਹਾਲੀ ਕਲਾਂ ਵਿਖੇ ਸੰਤ ਬਾਬਾ ਸੁੱਖਾ ਸਿੰਘ ਜੀ ਦਾ ਸਨਮਾਨ  ਕੀਤਾ ਗਿਆ।

ਚੋਹਲਾ ਸਾਹਿਬ, 31 ਜਨਵਰੀ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ) 
ਸਿੱਖ ਸੰਗਤਾਂ ਵਲੋਂ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ, ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਨੂੰ ਸਨਮਾਨਤ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਪਿੰਡ ਸਰਹਾਲੀ ਕਲਾਂ ਵਿਖੇ ਸੰਤ ਬਾਬਾ  ਸੁੱਖਾ ਸਿੰਘ ਜੀ ਨੂੰ ਸਨਮਾਨਤ ਕੀਤਾ ਗਿਆ। ਸੰਗਤ ਦੇ ਭਰੇ ਇਕੱਠ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਬਾਬਾ ਵਜ਼ੀਰ ਸਿੰਘ ਜੋਧਪੁਰ ਵਾਲਿਆਂ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਦੀਵਾਨ ਵਿਚ ਹੜਾਂ ਦੌਰਾਨ ਵੱਡੀਆਂ ਸੇਵਾਵਾਂ ਨਿਭਾਉਣ ਬਦਲੇ ਸੰਤ ਬਾਬਾ ਸੁੱਖਾ ਸਿੰਘ ਜੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ। ਕੁੰਦਨ ਸਿੰਘ, ਸਵਰਨ ਸਿੰਘ, ਸਤਨਾਮ ਸਿੰਘ, ਵਰਿਆਮ ਸਿੰਘ (ਨੇਵੀ), ਬਲਦੇਵ ਸਿੰਘ, ਸੰਤੋਖ ਸਿੰਘ, ਕਿਰਪਾਲ ਸਿੰਘ (ਲੈਫਟੀਨੈਂਟ ਕਮਾਂਡਰ ਲੁਧਿਆਣਾ), ਅਵਤਾਰ ਸਿੰਘ ਮੁਰਾਦਪੁਰ, ਗੁਰਨਾਮ ਸਿੰਘ, ਕੁਲਵਿੰਦਰ ਸਿੰਘ( ਕਿਸਾਨ ਸੰਘਰਸ਼ ਕਮੇਟੀ ਦਦੇਹਰ ਸਾਹਿਬ), ਜਗਤਾਰ ਸਿੰਘ ਸ਼ਾਹ ਦਦੇਹਰ ਸਾਹਿਬ, ਭਾਈ ਗੁਰਸੇਵਕ ਸਿੰਘ (ਸਤਿਕਾਰ ਕਮੇਟੀ) ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ।