ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਭਾਈ ਘਨ੍ਹਈਆ ਜੀ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ।

ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਭਾਈ ਘਨ੍ਹਈਆ ਜੀ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ।

ਚੋਹਲਾ ਸਾਹਿਬ 22 ਸਤੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਗੁਰੂ ਘਰ ਦੇ ਅਨਿਨ ਸਿੱਖ ਭਾਈ ਘਨ੍ਹਈਆ ਜੀ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਵਿਦਿਆਰਥੀਆਂ ਨੂੰ ਭਾਈ ਘਨ੍ਹਈਆ ਜੀ ਦੇ ਜੀਵਨ ਅਤੇ ਸੇਵਾ ਭਾਵਨਾ ਵਿਸ਼ੇ ਬਾਰੇ ਜਾਣਕਾਰੀ ਦੇਣ ਲਈ ਕਾਲਜ ਵਿੱਚ ਵਿਸ਼ੇਸ਼ ਲੈਕਚਰ ਲਈ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ  ਦੇ ਪ੍ਰਚਾਰਕ ਸ੍ਰ. ਸੁਖਪਾਲ ਸਿੰਘ ਜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਉਨ੍ਹਾਂ ਨੂੰ ਜੀ ਆਇਆ ਆਖਿਆਂ ਤੇ ਵਿਦਿਆਰਥੀਆਂ ਨੂੰ ਭਾਈ ਘਨ੍ਹਈਆ ਜੀ ਦੇ ਸੇਵਾ ਭਾਵ ਤੋਂ ਪ੍ਰੇਰਿਤ ਹੋਣ ਦੀ ਸਿੱਖਿਆ ਦਿੱਤੀ। ਇਸ ਮੌਕੇ ਸ੍ਰ. ਸੁਖਪਾਲ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਭਾਈ ਘਨ੍ਹਈਆ ਜੀ ਦੇ ਜਨਮ ਅਤੇ ਜੀਵਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਿੱਖੀ ਜੀਵਨ ,ਗੁਰੂ ਪ੍ਰਤੀ ਸਮਰਪਣ ਤੋਂ ਸੇਵਾ ਭਾਵ ਦੀ ਸਿੱਖਿਆ ਬਾਰੇ ਵਿਦਿਆਰਥੀ ਵਰਗ ਨਾਲ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਦੱਸਿਆ ਕਿ ਅਜੋਕੇ ਸਮੇ ਜਿੰਨੀਆ ਵੀ ਸੇਵਾ ਸੁਸਾਇਟੀਆ ਸਮਾਜ ਵਿੱਚ ਕੰਮ ਕਰ ਰਹੀਆਂ ਹਨ ਉਹ ਸਭ ਭਾਈ ਘਨ੍ਹਈਆ ਜੀ ਦੇ ਜੀਵਨ ਫ਼ਲਸਫ਼ੇ ਤੋਂ ਪ੍ਰਭਾਵਿਤ ਹਨ।ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਮਨੁੱਖਤਾ ਦੀ ਸੇਵਾ ਵਿੱਚ ਲਗਾ ਦਿੱਤਾ। ਇਸ ਲਈ ਅੱਜ ਦੀ ਨੋਜੁਆਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਉਨ੍ਹਾਂ ਦੇ ਦਰਸਾਏ ਜੀਵਨ ਮਾਰਗ ਤੇ ਚੱਲਣਾ ਚਾਹੀਦਾ ਹੈ ਅਤੇ ਨਸ਼ਿਆ ਵਰਗੀ ਲਾਹਨਤ ਤੋਂ ਦੂਰ ਰਹਿੰਦਿਆਂ ਇੱਕ ਤੰਦਰੁਸਤ ਸਮਾਜ ਸਿਰਜਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਉਨ੍ਹਾਂ ਵਿਦਿਆਰਥੀ ਵਰਗ ਨੂੰ ਦਿੱਖ ਕੌਮ ਦੇ ਮਹਾਨ ਫ਼ਲਸਫ਼ੇ ਨਾਲ ਜੁੜ ਕੇ ਆਪਣੇ ਧਰਮ ਵਿੱਚ ਪਰਪੱਕ ਰਹਿਣ ਦੀ ਸਿੱਖਿਆ ਦਿੱਤੀ।ਇਸ ਮੋਕੇ ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਆਏ ਹੋਏ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜਿਰ ਸੀ