ਐਮ ਐਸ ਐਮ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ।

ਐਮ ਐਸ ਐਮ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ।

ਚੋਹਲਾ ਸਾਹਿਬ 9 ਅਗਸਤ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਹਰ ਸਾਲ ਦੀ ਤਰਾਂ ਇਸ ਸਾਲ ਵੀ ਸੌਣ ਮਹੀਨੇ ਨੂੰ ਮੁੱਖ ਰੱਖਦੇ ਹੋਏ ਐਮ ਐਸ ਐਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧੁੰਨ ਰੋੜ ਚੋਹਲਾ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਬੜ੍ਹੀ ਧੂਮ ਧਾਮ ਨਾਲ ਮਨਾਇਆ ਗਿਆ।ਇਸ ਸਮੇਂ ਸਕੂਲ ਦੀਆਂ ਵੱਖ ਵੱਖ ਕਲਾਸਾਂ ਦੇ ਵਿਿਦਆਰਥੀਆਂ ਵੱਲੋਂ ਸਟੈਜ਼ ਤੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ।ਇਸ ਸਮੇਂ ਵਿਿਦਆਰਥੀਆਂ ਦੇ ਵੱਖ ਵੱਖ ਸਭਿਅਚਾਰਕ ਅਤੇ ਕਲਾ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਗਿੱਧਾ,ਭੰਗੜਾ,ਸੋਲੋ ਡਾਂਸ,ਲੋਕ ਗੀਤ ਆਦਿ ਮੁੱਖ ਸਨ।ਇਹਨਾਂ ਮੁਕਾਬਲਿਆਂ ਵਿੱਚ ਭਗਤ ਪੂਰਨ ਸਿੰਘ ਹਾਊਸ ਨੇ ਪਹਿਲਾ ਸਥਾਨ ਹਾਸਿਲ ਕੀਤਾ।ਮਦਰ ਟਰੇਸਾ ਹਾਊਸ ਨੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਸ਼ਹੀਦ ਊਧਮ ਸਿੰਘ ਹਾਊਸ ਨੇ ਤੀਸਰਾ ਸਥਾਨ ਹਾਸਿਲ ਕੀਤਾ।ਇਸ ਸਮੇਂ ਸਕੁਨ ਦੇ ਡਾਇਰੈਕਟਰ ਡਾਕਟਰ ਉਪਕਾਰ ਸਿੰਘ ਸੰਧੂ ਨੇ ਜੇਤੂ ਵਿਿਦਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਉਹਨਾਂ ਨੂੰ ਸਨਮਾਨ ਚਿੰਨ ਦੇਕੇ ਸਨਮਾਨਿਤ ਕੀਤਾ।ਇਸ ਸਮੇਂ ਸਕੂਲ ਪ੍ਰਿੰਸੀਪ ਲਰਾਕੇਸ਼ ਕੁਮਾਰ,ਵਾਈਸ ਪ੍ਰਿੰਸੀਪਲ ਕੁਲਬੀਰ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ।