ਸਿਦੁਲਾ ਗੁੱਟਾ ਮੰਦਿਰ ਦੇ ਨੇੜਿਓਂ ਇੱਕ ਮਹਿਲਾ ਦੀ ਸੜੀ ਹੋਈ ਲਾਸ਼ ਬਰਾਮਦ

 ਸਿਦੁਲਾ ਗੁੱਟਾ ਮੰਦਿਰ ਦੇ ਨੇੜਿਓਂ ਇੱਕ ਮਹਿਲਾ ਦੀ ਸੜੀ ਹੋਈ ਲਾਸ਼ ਬਰਾਮਦ

ਹੈਦਰਾਬਾਦ ਵਿੱਚ ਇੱਕ ਮਹਿਲਾ ਡਾਕਟਰ ਨਾਲ ਦਰਿੰਦਗੀ ਦਾ ਮਾਮਲਾ ਹਾਲੇ ਸ਼ਾਂਤ ਨਹੀਂ ਹੋਇਆ ਸੀ ਕਿ ਅਜਿਹਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਿਦੁਲਾ ਗੁੱਟਾ ਮੰਦਿਰ ਦੇ ਨੇੜਿਓਂ ਇੱਕ ਮਹਿਲਾ ਦੀ ਸੜੀ ਹੋਈ ਲਾਸ਼ ਬਰਾਮਦ ਕੀਤੀ ਗਈ ਹੈ । ਦਰਅਸਲ, ਇਹ ਇਲਾਕਾ ਸਾਇਬਰਾਬਾਦ ਦੇ ਸ਼ਮਸ਼ਾਬਾਦ ਪੁਲਿਸ ਸਟੇਸ਼ਨ ਦੇ ਖੇਤਰ ਵਿੱਚ ਆਉਂਦਾ ਹੈ । ਇਸ ਮਹਿਲਾ ਦੀ ਉਮਰ 35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ । ਦੱਸ ਦੇਈਏ ਕਿ ਇਹ ਉਹੀ ਇਲਾਕਾ ਹੈ, ਜਿਥੋਂ ਮਹਿਲਾ ਡਾਕਟਰ ਦੀ ਬਲਾਤਕਾਰ ਤੋਂ ਬਾਅਦ ਸੜੀ ਲਾਸ਼ ਮਿਲੀ ਸੀ ।ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਇਕ ਹੋਰ ਸੜੀ ਲਾਸ਼ ਬਰਾਮਦ ਕੀਤੀ ਗਈ ਹੈ, ਜੋ ਕਿ ਇੱਕ ਮਹਿਲਾ ਦੀ ਹੈ । ਉਨ੍ਹਾਂ ਦੱਸਿਆ ਕਿ ਫਿਲਹਾਲ ਇਸ ਮਹਿਲਾ ਦੀ ਪਹਿਚਾਣ ਨਹੀਂ ਹੋ ਸਕੀ ਹੈ । ਉਨ੍ਹਾਂ ਦੱਸਿਆ ਕਿ ਇਹ ਲਾਸ਼ ਸ਼ਮਸ਼ਾਬਾਦ ਦੇ ਬਾਹਰੀ ਇਲਾਕੇ ਵਿਚੋਂ ਬਰਾਮਦ ਕੀਤੀ ਗਈ ਹੈ । ਜਿਸ ਤੋਂ ਬਾਅਦ ਲਾਸ਼ ਨੂੰ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ।