ਬਰਸੀ ਸਮਾਗਮਾਂ ਤੇ ਭਾਰਤ ਦੇ ਵੱਖ-ਵੱਖ ਪ੍ਰਾਂਤਾਂ ਤੋਂ ਪਹੰੁਚੀਆਂ ਸੰਗਤਾਂ ਵਾਪਿਸ ਪਰਤੀਆਂ

ਬਰਸੀ ਸਮਾਗਮਾਂ ਤੇ ਭਾਰਤ ਦੇ ਵੱਖ-ਵੱਖ ਪ੍ਰਾਂਤਾਂ ਤੋਂ ਪਹੰੁਚੀਆਂ ਸੰਗਤਾਂ ਵਾਪਿਸ ਪਰਤੀਆਂ

ਰਾਕੇਸ਼ ਬਾਵਾ/ਪਰਮਿੰਦਰ ਚੋਹਲਾ
ਚੋਹਲਾ ਸਾਹਿਬ 3 ਜਨਵਰੀ 2019
 
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ ਸੰਤ ਬਾਬਾ ਤਾਰਾ ਸਿੰਘ ਅਤੇ ਸੰਤ ਬਾਬਾ ਚਰਨ ਸਿੰਘ ਜੀ ਦੇ ਸਲਾਨਾ ਬਰਸੀ ਸਮਾਗਮ ਬੜ੍ਹੀ ਸ਼ਰਧਾ ਭਾਵਨਾ ਨਾਲ ਸੰਤ ਬਾਬਾ ਸੁੱਖਾ ਸਿੰਘ ਮੁੱਖੀ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਅਤੇ ਉਪ ਮੁੱਖੀ ਸੰਤ ਬਾਬਾ ਹਾਕਮ ਸਿੰਘ ਜੀ ਦੀ ਯੋਗ ਰਹਿਨੁਮਾਈ ਹੇਠ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਭਾਰਤ ਦੇ ਕੋਨੇ-ਕੋਨੇ ਵਿੱਚੋਂ ਪਹੁੰਚੀਆਂ ਸੰਗਤਾਂ ਦੇ ਨਾਲ ਨਾਲ ਵਿਦੇਸ਼ਾਂ ਵਿੱਚੋਂ ਪਹੁੰਚੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਗਏ।ਇਨਾਂ ਬਰਸੀ ਸਮਾਗਮਾਂ ਤੇ ਧਾਰਮਿਕ ਸ਼ਖਸ਼ੀਅਤਾਂ ਤੋਂ ਇਲਾਵਾ ਰਾਜਸੀ ਨੇਤਾਵਾਂ ਨੇ ਵੀ ਹਾਜ਼ਰੀਆਂ ਭਰੀਆਂ ਅਤੇ ਲੱਖਾਂ ਦੀ ਤਾਦਾਦ ਵਿੱਚ ਪਹੁੰਚੀਆਂ ਗੁਰੂ ਪਿਆਰੀਆਂ ਸੰਗਤਾਂ ਨੇ ਗੁਰੂ ਜੱਸ ਸੁਣਕੇ ਆਪਣਾ ਜੀਵਨ ਸਫਲ ਕੀਤਾ।ਇਨਾਂ ਸਮਾਗਮਾਂ ਉੱਪਰ ਭਾਰਤ ਦੇ ਪ੍ਰਸਿੱਧ ਕੀਰਤਨੀ ਜਥੇ ਪਹੁੰਚੇ ਜਿੰਨਾਂ ਨੇ ਰਸ ਭਿੰਨਾ ਕੀਤਰਨ ਕੀਤਾ ਇਸ ਸਮੇਂ ਪ੍ਰਸਿੱਧ ਕਥਾਵਾਚਕ ,ਢਾਡੀ ਵੀ ਪਹੁੰਚੇ ਜਿੰਨਾਂ ਨੇ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ।ਇਨਾਂ ਸਮਾਗਮਾਂ ਵਿੱਚ ਭਾਰਤ ਦੇ ਵੱਖ-ਵੱਖ ਪ੍ਰਾਂਤਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਬਰਸੀ ਸਮਾਗਮਾਂ ਤੇ ਹਾਜ਼ਰੀਆਂ ਭਰਨ ਅਤੇ ਗੁਰੂ ਕੀਆਂ ਸੰਗਤਾਂ ਦੀ ਸੇਵਾ ਨਿਭਾਉਣ ਤੋਂ ਬਾਅਦ ਅੱਜ ਸੰਤ ਬਾਬਾ ਸੁੱਖਾ ਸਿੰਘ ਦਾ ਆਸਿ਼ਰਵਾਦ ਲੈਕੇ ਵਾਪਿਸ ਆਪਣੇ ਆਪਣੇ ਪ੍ਰਾਂਤਾਂ ਨੂੰ ਪਰਤ ਗਈਆਂ।ਇਸ ਸਮੇਂ ਬਾਬਾ ਸੁੱਖਾ ਸਿੰਘ ਨੇ ਸੰਗਤਾਂ ਨੂੰ ਆਸਿ਼ਰਵਾਦ ਦਿੱਤਾ ਅਤੇ ਸੰਗਤਾਂ ਨੂੰ ਗੁਰੂ ਨਾਲ ਜੁੜਕੇ ਆਪਣਾ ਅਤੇ ਆਪਣੇ ਪਰਿਵਾਰਕ ਮੈਂਬਰਾਂ ਦਾ ਜੀਵਨ ਸਫਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਗੁਰੂ ਘਰ ਦੀ ਬਖਸਿ਼ਸ਼ ਸਿਰੋਪਾਓ ਭੇਂਟ ਕੀਤਾ।