
ਪ੍ਰੇਮਿਕਾ ਅਤੇ ਉਸ ਦੇ ਪੁੱਤਰਾਂ ਦੀ ਬੇਰਹਿਮੀ ਨਾਲ ਹੱਤਿਆ --ਦੋਸ਼ੀ ਨੂੰ ਉਮਰ ਕੈਦ --7 ਸਾਲ ਦੀ ਵਾਧੂ ਸਜ਼ਾ
Thu 19 Dec, 2019 0
ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਪ੍ਰੇਮਿਕਾ ਅਤੇ ਉਸ ਦੇ ਪੁੱਤਰਾਂ ਦੀ ਬੇਰਹਿਮੀ ਨਾਲ ਹੱਤਿਆ ਕਰਨ ਤੋਂ ਬਾਅਦ ਲਾਸ਼ਾਂ ਨੂੰ ਖ਼ੁਰਦ-ਬੁਰਦ ਕਰਨ ਦੀ ਨੀਅਤ ਨਾਲ ਤੂੜੀ ਵਾਲੇ ਕਮਰੇ 'ਚ ਲੁਕਾਉਣ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ ਧਾਰਾ 302 ਆਈ.ਪੀ.ਸੀ. ਤਹਿਤ ਉਮਰ ਕੈਦ ਦੀ ਸਜ਼ਾ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ, ਜਦਕਿ ਧਾਰਾ 201 ਆਈ.ਪੀ.ਸੀ. ਤਹਿਤ ਦੋਸ਼ੀ ਨੂੰ 7 ਸਾਲ ਦੀ ਸਜ਼ਾ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ। ਜੁਰਮਾਨਾ ਨਾ ਦੇਣ ਦੀ ਸੂਰਤ 'ਚ ਦੋਸ਼ੀ ਨੂੰ 3 ਮਹੀਨੇ ਦੀ ਵਾਧੂ ਸਜ਼ਾ ਕੱਟਣੀ ਪਵੇਗੀ। ਅਦਾਲਤ ਨੇ ਹੁਕਮ ਦਿੱਤੇ ਹਨ ਕਿ ਦੋਸ਼ੀ ਨੂੰ ਪਹਿਲਾ ਉਮਰ ਕੈਦ ਦੀ ਸਜ਼ਾ ਭੁਗਤਣੀ ਪਵੇਗੀ ਹੋਵੇਗੀ ਅਤੇ ਬਾਅਦ 'ਚ 7 ਸਾਲ ਦੀ ਹੋਰ ਵਾਧੂ ਸਜ਼ਾ ਕੱਟਣੀ ਪਵੇਗੀ।
Comments (0)
Facebook Comments (0)