28 ਜੂਨ ਨੂੰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਅੱਗੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ : ਜਤਿੰਦਰ ਕੌਰ ਭੈਲ

28 ਜੂਨ ਨੂੰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਅੱਗੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ : ਜਤਿੰਦਰ ਕੌਰ ਭੈਲ

ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦੇਣ ਦੀ ਮੰਗ
ਚੋਹਲਾ ਸਾਹਿਬ 24 ਜੂਨ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਜੋ ਸੂਬਾ ਪੱਧਰੀ ਰੋਸ ਪ੍ਰਦਰਸ਼ਨ 28 ਜੂਨ ਦਿਨ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਡਾਇਰੈਕਟਰ ਦੇ ਦਫ਼ਤਰ ਅੱਗੇ ਕੀਤਾ ਜਾ ਰਿਹਾ ਹੈ ਜਿਸਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ  ਬਲਾਕ ਪ੍ਰਧਾਨ ਜਤਿੰਦਰ ਕੌਰ ਭੈਲ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕੀਤਾ।ਉਹਨਾਂ ਕਿਹਾ ਕਿ ਇਸ ਰੋਸ ਮੁਜਹਾਰੇ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ ਤੇ ਹੈਲਪਰਾਂ ਇਥੋਂ ਚੰਡੀਗੜ੍ਹ ਜਾਣਗੀਆਂ । ਉਹਨਾਂ ਮੰਗ ਕੀਤੀ ਕਿ ਐਨ ਜੀ ਓ ਅਧੀਨ ਆਉਂਦੇ ਬਲਾਕਾਂ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਤਿੰਨ ਮਹੀਨਿਆਂ ਦਾ ਰੁਕਿਆ ਪਿਆ ਮਾਣਭੱਤਾ ਦਿੱਤਾ ਜਾਵੇ । ਨਵੀਂ ਭਰਤੀ ਦੌਰਾਨ ਮਿੰਨੀ ਆਂਗਣਵਾੜੀ ਵਰਕਰਾਂ ਨੂੰ ਪੂਰੀ ਵਰਕਰ ਦਾ ਦਰਜ਼ਾ ਦੇਣ ਦੀ ਵਿਵਸਥਾ ਕੀਤੀ ਜਾਵੇ । ਜੇਕਰ ਕਿਸੇ ਵਰਕਰ ਹੈਲਪਰ ਦੀ ਮੌਤ ਹੁੰਦੀ ਹੈ ਤਾਂ ਉਸ ਦੇ ਆਸ਼ਰਿਤ ਨੂੰ ਨੋਕਰੀ ਦੇਣ ਲਈ ਵਾਰਸ ਦਾ ਸਰਟੀਫਿਕੇਟ ਸੀ ਡੀ ਪੀ ਓ ਵੱਲੋਂ ਜਾਰੀ ਕੀਤਾ ਜਾਵੇ । ਜਿਹੜੀਆਂ ਵਰਕਰਾਂ ਕਿਸੇ ਮਜ਼ਬੂਰੀ ਦੇ ਕਾਰਨ ਕਿਸੇ ਹੋਰ ਥਾਂ ਰਹਿੰਦੀਆਂ ਹਨ ਤੇ ਉਹਨਾਂ ਦੇ ਸੈਂਟਰ ਦੂਰ ਪੈਂਦੇ ਹਨ , ਉਹਨਾਂ ਨੂੰ ਵੀ ਬਦਲੀ ਦਾ ਮੌਕਾ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ਤੇ ਜਿਹੜੇ ਪੈਸੇ ਪੰਜਾਬ ਸਰਕਾਰ ਅਕਤੂਬਰ 2018 ਤੋਂ ਵਰਕਰਾਂ ਤੇ ਹੈਲਪਰਾਂ ਦੇ ਨੱਪੀ ਬੈਠੀ ਹੈ , ਉਹ ਦਿੱਤੇ ਜਾਣ । ਇਸ ਮੌਕੇ ਯੂਨੀਅਨ ਦੀਆਂ ਆਗੂ ਰਾਜਵੰਤ ਕੌਰ,ਲਖਵਿੰਦਰ ਕੌਰ,ਦੇਵਿੰਦਰ ਕੌਰ,ਰਾਜਬੀਰ ਕੌਰ,ਹਰਜਿੰਦਰ ਕੌਰ,ਰਾਜਵੰਤ ਕੌਰ ਆਦਿ ਮੌਜੂਦ ਸਨ ।