
ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਨੇ ਗੁਰਮੁਖੀ ਦਿਵਸ ਨੂੰ ਸਮਰਪਿਤ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ।
Mon 23 Sep, 2024 0
ਚੋਹਲਾ ਸਾਹਿਬ 23 ਸਤੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਅਤੇ ਸਕੱਤਰ ਵਿਿਦਆ ਸੁਖਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਿਦਆਰਥੀਆਂ ਨੇ ਸ਼੍ਰੀ ਗੁਰੂ ਅੰਗਦ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਝਾ ਖੇਤਰ ਅਧੀਨ ਆਉਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਵਿਿਦਆਰਥੀਆਂ ਦੇ ਕਰਵਾਏ ਗਏ ਭਾਸ਼ਣ ਅਤੇ ਸੁੰਦਰ ਲਿਖਾਈ ਮੁਕਾਬਲਿਆਂ ਵਿਚ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚ ਕਾਲਜ ਦੇ ਵਿਿਦਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੁੰਦਰ ਲਿਖਾਈ ਮੁਕਾਬਲੇ ਵਿੱਚ ਦੂਸਰਾ ਸਥਾਨ ਅਤੇ ਤੀਜਾ ਸਥਾਨ ਅਤੇ ਭਾਸ਼ਣ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਫ਼ ਇਹ ਜਾਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਪ੍ਰੋਫੈਸਰ ਹਿੰਮਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਿਿਦਆਰਥਣ ਨਵਪ੍ਰੀਤ ਕੌਰ ਨੇ ਭਾਸ਼ਣ ਮੁਕਾਬਲਿਆਂ ਵਿਚ ਤੀਸਰਾ ਸਥਾਨ ਹਾਸਲ ਕੀਤਾ ਹੈ ਅਤੇ ਇਸ ਤਰ੍ਹਾਂ ਕਾਲਜ ਦੀਆਂ ਵਿਿਦਆਰਥਣਾਂ ਜਗਮਨ ਦੀਪ ਕੌਰ ਅਤੇ ਸੁਖਮਨ ਕੌਰ ਨੇ ਸੁੰਦਰ ਲਿਖਾਈ ਮੁਕਾਬਲੇ ਵਿੱਚ ਕਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਇਨਾਮ ਹਾਸਿਲ ਕਰਨ ਵਾਲੇ ਵਿਿਦਆਰਥੀਆਂ ਨੂੰ ਮੋਮੈਂਟੋ ਦੇ ਨਾਲ ਨਾਲ ਦੂਜੇ ਸਥਾਨ ਤੇ ਰਹੇ ਵਿਿਦਆਰਥੀ ਨੂੰ 1500 ਰੁਪਏ ਅਤੇ ਤੀਜਾ ਸਥਾਨ ਹਾਂਸਲ ਕਰਨ ਵਾਲੇ ਵਿਿਦਆਰਥੀ ਨੂੰ 1100 ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਵਿਿਦਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ ਸਮੇਂ ਤੇ ਵਿਿਦਆਰਥੀਆਂ ਦੇ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ ਅਤੇ ਵਿਿਦਆਰਥੀਆਂ ਦਾ ਮਨੋਬਲ ਵਧਾਉਣ ਲਈ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਅਜਿਹੇ ਮੁਕਾਬਲਿਆਂ ਨਾਲ ਵਿਿਦਆਰਥੀ ਕਿਤਾਬੀ ਗਿਆਨ ਦੇ ਨਾਲ ਨਾਲ ਸਿੱਖ ਧਰਮ ਦੀ ਇਤਿਹਾਸਕ ਜਾਣਕਾਰੀ ਤੇ ਰਹਿਤ ਮਰਿਆਦਾ ਬਾਰੇ ਸਿੱਖਿਆ ਹਾਸਿਲ ਕਰਦੇ ਹਨ। ਉਹਨਾਂ ਵਿਿਦਆਰਥੀਆਂ ਦੀ ਤਿਆਰੀ ਕਰਵਾਉਣ ਵਾਲੇ ਪ੍ਰੋ ਗੁਰਪ੍ਰੀਤ ਕੌਰ ਅਤੇ ਪੰਜਾਬੀ ਵਿਭਾਗ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਇਨਾਮ ਹਾਸਲ ਕਰਨ ਵਾਲੇ ਵਿਿਦਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਦੌਰਾਨ ਤ੍ਰੈ ਸ਼ਤਾਬਦੀ ਕਾਲਜ ਦੇ ਪ੍ਰਿੰਸੀਪਲ ਡਾ। ਕੁਲਵਿੰਦਰ ਸਿੰਘ, ਗੁਰੂ ਨਾਨਕ ਕਾਲਜ ਬਟਾਲਾ ਕਾਲਜ ਦੇ ਪ੍ਰਿੰਸੀਪਲ ਡਾ। ਫੁਲਵਿੰਦਰਪਾਲ ਸਿੰਘ, ਸਤਲਾਣੀ ਸਾਹਿਬ ਕਾਲਜ ਦੇ ਪ੍ਰਿੰਸੀਪਲ ਡਾ। ਰੁਪਿੰਦਰ ਸਿੰਘ, ਮੈਨੇਜਰ ਰਜਿੰਦਰ ਸਿੰਘ ਰੂਬੀ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਆਦਿ ਸਖ਼ਸ਼ੀਅਤਾਂ ਹਾਜ਼ਰ ਸਨ। ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ ਹਾਜ਼ਰ ਸੀ।
Comments (0)
Facebook Comments (0)