ਸੰਤ ਸੀਚੇਵਾਲ ਦੀ ਅਗਵਾਈ ਹੇਠ ਸਾਫ਼ ਕੀਤਾ ਜਾਵੇਗਾ ਸਤਲੁਜ ਦਰਿਆ

ਸੰਤ ਸੀਚੇਵਾਲ ਦੀ ਅਗਵਾਈ ਹੇਠ ਸਾਫ਼ ਕੀਤਾ ਜਾਵੇਗਾ ਸਤਲੁਜ ਦਰਿਆ

ਸੁਲਤਾਨਪੁਰ ਲੋਧੀ

ਪੰਜਾਬ ਵਿੱਚ ਹੜ੍ਹਾਂ ਨਾਲ ਤਬਾਹੀ ਮਚਾਉਣ ਵਾਲੇ ਸਤਲੁਜ ਦਰਿਆ ਨੂੰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਦਰਿਆ ਦੀ ਸਫ਼ਾਈ ਕੀਤੀ ਜਾਵੇਗੀ ਤੇ ਬੰਨ੍ਹ ਮਜ਼ਬੂਤ ਕੀਤਾ ਜਾਵੇਗਾ।ਪਿਛਲੇ ਦਿਨਾਂ ਤੋਂ ਲਗਾਤਾਰ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਕਿਨਾਰਿਆ 'ਤੇ ਵੱਸਣ ਵਾਲੇ ਪਿੰਡਾਂ ਦੀਆਂ ਮੀਟਿੰਗਾਂ ਕਰਕੇ ਬੰਨ੍ਹ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਚਲਾ ਰਹੇ ਸੰਤ ਸੀਚੇਵਾਲ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ।ਇੰਨ੍ਹਾਂ ਮੀਟਿੰਗ ਵਿੱਚ ਲੋਕ ਭਰਵਾਂ ਹੁੰਗਾਰਾ ਦੇ ਰਹੇ ਹਨ ।ਸੰਤ ਸੀਚੇਵਾਲ ਨੂੰ ਲੋਕਾਂ ਨੇ ਭਰੋਸਾ ਦਿੱਤਾ ਕਿ ਉਹ ਸਰਦੀਆਂ ਦੇ ਮੌਸਮ ਦੌਰਾਨ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਮਿੱਟੀ ਪਾਉਣ ਲਈ ਤਿਆਰ ਰਹਿਣਗੇ।ਸੰਤ ਸੀਚੇਵਾਲ ਨੇ ਦੱਸਿਆ ਕਿ 7 ਕਿਲੋਮੀਟਰ ਤੱਕ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਹੀ 50 ਕਿਲੋਮੀਟਰ ਲੰਮੇ ਬੰਨ੍ਹ ਨੂੰ ਮਜ਼ਬੂਤ ਕਰਨ ਫੈਸਲਾ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਮੁਸੀਬਤ ਵੇਲੇ ਹਮਦਰਦੀ ਦਿਖਾਉਣ ਨਾਲੋਂ ਇੱਕ ਹਮਦਰਦੀ ਬੰਨ੍ਹ 'ਤੇ ਲਾ ਦਿੱਤੀ ਜਾਵੇ ਤਾਂ ਜੋ ਨੁਕਸਾਨ ਤੋਂ ਪਹਿਲਾਂ ਹੀ ਬਚਾਅ ਹੋ ਸਕੇ।ਇਸ ਮੌਕੇ ਐਨਆਰਆਈ ਨਿਰਮਲ ਸਿੰਘ ਕੰਗ ਨੇ ਇੱਕ ਲੱਖ ਰੁਪਏ ਤੇਲ ਲਈ ਦਿੱਤੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੰਨ੍ਹ ਮਜ਼ਬੂਤ ਕਰਨ ਲਈ ਚੱਲ ਰਹੀ ਮਸ਼ਨੀਰੀ ਵਿੱਚ ਤੇਲ ਪਾਉਣ ਲਈ ਆਪਣਾ ਯੋਗਦਾਨ ਪਾਉਣ। ਸੰਤ ਸੀਚੇਵਾਲ ਦੇ ਯਤਨਾਂ ਸਦਕਾ ਦੋ ਕਰੇਨਾਂ ਮਿੱਟੀ ਪੁੱਟਣ ਲਈ ਲਾਈਆਂ ਹੋਈਆਂ ਹਨ ਤੇ ਤੀਜੀ ਮਸ਼ੀਨ ਵੀ ਜਲਦੀ ਹੀ ਕੰਮ 'ਤੇ ਲਾ ਦਿੱਤੀ ਜਾਵੇਗੀ।ਕਿਸਾਨਾਂ ਨੇ ਪ੍ਰਤੀ ਏਕੜ 500 ਰੁਪਏ ਸਹਾਇਤਾ ਦੇਣ ਦਾ ਐਲਾਨ ਕੀਤਾ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪਿੰਡ ਜਾਣੀਆ ਚਾਹਲ ਬੰਨ ਦਾ ਦੌਰਾ ਕੀਤਾ।