ਪੰਜਵੇਂ ਪਾਤਸ਼ਾਹ ਦੇ ਚੋਹਲਾ ਸਾਹਿਬ ਆਉਣ ਦੀ ਖੁਸ਼ੀ ਵਿੱਚ ਸਲਾਨਾ ਨਗਰ ਕੀਰਤਨ 17 ਨੂੰ

ਪੰਜਵੇਂ ਪਾਤਸ਼ਾਹ ਦੇ ਚੋਹਲਾ ਸਾਹਿਬ ਆਉਣ ਦੀ ਖੁਸ਼ੀ ਵਿੱਚ ਸਲਾਨਾ ਨਗਰ ਕੀਰਤਨ 17 ਨੂੰ

ਚੋਹਲਾ ਸਾਹਿਬ 15 ਜੂਨ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ ) 
ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਨਗਰ ਸ੍ਰੀ ਚੋਹਲਾ ਸਾਹਿਬ ਵਿਖੇ ਆਉਣ ਦੀ ਖੁਸ਼ੀ ਵਿੱਚ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਵੱਲੋਂ ਹਰ ਸਾਲ  ਮਹਾਨ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਵਾਰ ਇਹ ਨਗਰ ਕੀਰਤਨ ਮਿਤੀ 4 ਹਾੜ ਮੁਤਾਬਕ 17 ਜੂਨ ਦਿਨ ਸੋਮਵਾਰ ਨੂੰ ਗੁਰਦੁਆਰਾ ਸਿੰਘ ਸਾਹਿਬ ਬਾਬਾ ਰਾਮ ਸਿੰਘ ਜੀ ਸਰਹਾਲੀ ਸਾਹਿਬ ਤੋਂ ਸਵੇਰੇ 10 ਵਜੇ ਆਰੰਭ ਹੋਵੇਗਾ ਅਤੇ ਸ਼ਾਮ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਸਥਾਨ ਸ੍ਰੀ ਦਰਬਾਰ ਸਾਹਿਬ ਪਾ। ੫ ਚੋਹਲਾ ਸਾਹਿਬ ਵਿਖੇ ਸੰਪੂਰਨ ਹੋਵੇਗਾ। ਰਸਤੇ ਗੁਰਦੁਆਰਾ ਚੁਬੱਚਾ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ ਵਿਸ਼ੇਸ ਪੜਾਓ ਰੱਖੇ ਗਏ ਹਨ। ਠੰਡੀਆਂ ਮਿੱਠੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਤੁਟ ਵਰਤਣਗੇ। ਸੰਪਰਦਾਇ ਵਲੋਂ ਜਥੇਦਾਰ ਬੀਰਾ ਸਿੰਘ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਕੀਰਤਨ ਬਾਰੇ ਦੱਸਿਆ ਅਤੇ ਸੰਗਤਾਂ ਨੂੰ ਆਪਣੇ ਆਪਣੇ ਵਹੀਕਲਾਂ ਸਮੇਤ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ।